26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਓਪਨ ਨੈਸ਼ਨਲ ਤਾਇਕਵਾਂਡੋ ਚੈਂਪੀਅਨਸ਼ਿਪ 'ਚ ਵਿਦਿਆਰਥੀਆਂ ਨੇ ਜਿੱਤੇ ਤਗਮੇ

ਅਜੀਤ ਡੈਸਕ 02-01-2026
ਮੰਡੀ ਗੋਬਿੰਦਗੜ੍ਹ, 1 ਜਨਵਰੀ (ਇਕਬਾਲਦੀਪ ਸੰਧੂ)-ਅੰਮਿ੍ਤਸਰ ਵਿਚ ਆਯੋਜਿਤ ਓਪਨ ਨੈਸ਼ਨਲ ਤਾਇਕਵਾਂਡੋ ਚੈਂਪੀਅਨਸ਼ਿਪ ਵਿਚ ਅਮਨ ਸਪੋਰਟਸ ਕਲੱਬ ਫ਼ਤਹਿਗੜ੍ਹ ਸਾਹਿਬ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜਿੱਤ ਹਾਸਿਲ ਕਰਦੇ ਸੋਨੇ ਚਾਂਦੀ ਦੇ ਤਗਮੇ ਹਾਸਲ ਕੀਤੇ ਹਨ | ਇਸ ਬਾਰੇ ਜਾਣਕਾਰੀ ਦਿੰਦੇ ਸਵਰਣ ਸਿੰਘ ਚੀਮਾ ਨੇ ਦੱਸਿਆ ਕਿ ਕਲੱਬ ਦੇ ਖਿਡਾਰੀਆਂ ਨੇ ਵੱਖ-ਵੱਖ ਵਰਗਾਂ 'ਚ ਆਪਣੀ ਕਾਬਲੀਅਤ, ਅਨੁਸ਼ਾਸਨ ਅਤੇ ਮਿਹਨਤ ਨਾਲ ਕਈ ਤਗਮੇ ਜਿੱਤ ਕੇ ਜ਼ਿਲ੍ਹੇ ਅਤੇ ਕਲੱਬ ਦਾ ਨਾਂਅ ਰੌਸ਼ਨ ਕੀਤਾ | ਇਸ ਮੌਕੇ ਕੋਚ ਅਮਨਦੀਪ ਕੌਰ ਨੇ ਕਿਹਾ ਤਗਮੇ ਹਾਸਲ ਕਰਨ ਵਾਲਿਆਂ ਦੇ ਖਿਡਾਰੀਆਂ ਵਿਚ ਮਨਸਿਰਤ ਕੌਰ, ਜਸਮੀਤ ਸਿੰਘ, ਅਦਿਤਿਆ ਕੁਮਾਰ, ਅਨੁਜ ਸ਼ਰਮਾ, ਸਹਿਜ ਕੌਰ, ਰਾਜਦੀਪ ਸਿੰਘ, ਜੈਸਮੀਨ ਕੌਰ ਨੇ ਸੋਨ ਤਗਮੇ ਜਦਕਿ ਸੁਸ਼ੀਲ ਕੁਮਾਰ ਅਤੇ ਪ੍ਰੀਤਮ ਨੇ ਕਾਂਸੀ ਦੇ ਤਗਮੇ ਜਿੱਤੇ ਹਨ | ਇਸ ਦੇ ਨਾਲ ਹੀ ਨਵੇਂ ਸਾਲ ਦੀ ਸ਼ੁਰੂਆਤ ਉਨ੍ਹਾਂ ਨੇ ਜੇਤੂ ਟਰਾਫ਼ੀ ਦੇ ਨਾਲ ਕੀਤੀ ਅਤੇ ਖਿਡਾਰੀਆਂ ਤੇ ਮਾਪਿਆਂ ਨੂੰ ਵਧਾਈ ਵੀ ਦਿੱਤੀ |
ਪਿਛਲੀ ਖ਼ਬਰ ਨਵੇਂ ਵਰੇ੍ਹ ਦੀ ਆਮਦ ਮੌਕੇ ਗੁਰੂ ਨਾਨਕ ਕਾਲੋਨੀ 'ਚ ਲਗਾਇਆ ਮਿੱਠੇ ਚੌਲਾਂ ਦਾ ਲੰਗਰ ਅਗਲੀ ਖ਼ਬਰ ਬਸਪਾ ਵਲੋਂ ਮਨਰੇਗਾ ਦਾ ਨਾਂਅ ਬਦਲੇ ਦੇ ਜਾਣ ਖ਼ਿਲਾਫ਼ ਜ਼ਿਲ੍ਹਾ ਹੈੱਡਕੁਆਰਟਰ 'ਤੇ ਧਰਨਾ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।