18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਸ਼ਹੀਦੀ ਪੰਦ੍ਹਰਵਾੜੇ ਦੌਰਾਨ ਕਰਵਾਏ ਸ਼ਹੀਦੀ ਸਮਾਗਮਾਂ ਦੀ ਹੋਈ ਸੰਪੂਰਨਤਾ <br/>

ਸ਼ਹੀਦੀ ਪੰਦ੍ਹਰਵਾੜੇ ਦੌਰਾਨ ਕਰਵਾਏ ਸ਼ਹੀਦੀ ਸਮਾਗਮਾਂ ਦੀ ਸੰਪੂਰਨਤਾ ਮੌਕੇ ਚੌਰ ਸਾਹਿਬ ਦੀ ਸੇਵਾ ਕਰਦੇ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਮੈਂਬਰ ਸ਼੍ਰੋਮਣੀ ਕਮੇਟੀ | ਤਸਵੀਰ : ਕਰਨ <br/> 03-01-2026
ਫ਼ਤਹਿਗੜ੍ਹ ਸਾਹਿਬ, 2 ਜਨਵਰੀ (ਬਲਜਿੰਦਰ ਸਿੰਘ)-ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਹਿ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿਚ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਪਹਿਲੀ ਵਾਰ ਸ਼ਹੀਦੀ ਪੰਦ੍ਹਰਵਾੜੇ ਦੌਰਾਨ ਕਰਵਾਏ ਗਏ ਸ਼ਹੀਦੀ ਸਮਾਗਮਾਂ ਦੀ ਸੰਪੂਰਨਤਾ ਹੋ ਗਈ ਹੈ | ਸ਼ਹੀਦੀ ਪੰਦ੍ਹਰਵਾੜੇ ਸਮਾਗਮਾਂ ਵਿਚ ਜਿੱਥੇ ਪੰਥ ਦੇ ਵਿਦਵਾਨ ਕੀਰਤਨੀ ਜਥੇ ਅਤੇ ਕਥਾ ਵਾਚਕਾਂ ਨੇ ਦੇਸ਼ ਵਿਦੇਸ਼ਾਂ ਤੋਂ ਸ਼ਾਮਿਲ ਹੋਈਆਂ ਸੰਗਤਾਂ ਨੂੰ ਸ਼ਬਦ ਕੀਰਤਨ ਸਰਵਣ ਕਰਵਾਇਆ, ਉੱਥੇ ਹੀ ਸ਼ਹੀਦੀ ਸਾਕੇ ਦਾ ਇਤਿਹਾਸ ਵੀ ਸੁਣਾਇਆ ਗਿਆ | ਇਸ ਵਾਰ ਇਹ ਸਾਰੇ ਸਮਾਗਮਾਂ ਦੀ ਰੂਪ ਰੇਖਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਦੇ ਯਤਨਾਂ ਸਦਕਾ ਉਲੀਕੀ ਗਈ ਸੀ, ਜਿੱਥੇ ਵੱਡੀ ਗਿਣਤੀ ਵਿਚ ਸਿੱਖ ਸੰਗਤਾਂ ਨੇ ਹਾਜ਼ਰੀ ਭਰੀ | ਇਸ ਮੌਕੇ ਭਾਈ ਰੰਧਾਵਾ ਨੇ ਇਨ੍ਹਾਂ ਸਮਾਗਮਾਂ ਵਿਚ ਸ਼ਿਰਕਤ ਕਰਨ, ਵੱਖ-ਵੱਖ ਸੇਵਾਵਾਂ ਨਿਭਾਉਣ ਅਤੇ ਜਥਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਨ੍ਹਾਂ ਸਮਾਗਮਾਂ ਨੂੰ ਵੱਖੋ ਵੱਖਰੇ ਚੈਨਲਾਂ ਰਾਹੀਂ ਵਿਸ਼ਵ ਭਰ ਵਿਚ ਵਸਦੇ ਸਿੱਖ ਸ਼ਰਧਾਲੂਆਂ ਤੱਕ ਪਹੁੰਚਾਇਆ ਗਿਆ ਹੈ | ਭਾਈ ਰੰਧਾਵਾ ਨੇ ਸੋਸ਼ਲ ਮੀਡੀਏ ਰਾਹੀਂ ਸ਼ਹੀਦੀ ਦੀ ਲਾਸਾਨੀ ਕੁਰਬਾਨੀ ਦੀ ਗਾਥਾ ਨੂੰ ਘਰ-ਘਰ ਪਹੁੰਚਾਉਣ 'ਚ ਚੈਨਲਾਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਦੁਨੀਆ ਦੇ ਇਤਿਹਾਸ ਵਿਚ ਅਜਿਹੀ ਅਦੁੱਤੀ ਕੁਰਬਾਨੀ ਦੀ ਮਿਸਾਲ ਕਿਧਰੇ ਹੋਰ ਦੇਖਣ-ਸੁਣਨ ਨੂੰ ਨਹੀਂ ਮਿਲਦੀ, ਇਸ ਲਈ ਸਾਡਾ ਸਭ ਦਾ ਫ਼ਰਜ਼ ਬਣਦਾ ਹੈ ਕਿ ਅਸੀਂ ਆਪਣੇ ਬੱਚਿਆਂ ਨੂੰ ਸਿੱਖ ਇਤਿਹਾਸ, ਸਿੱਖ ਸਿਧਾਂਤਾਂ ਅਤੇ ਸਿੱਖ ਵਿਚਾਰਧਾਰਾ ਨਾਲ ਜੁੜਨ ਲਈ ਉਤਸ਼ਾਹਿਤ ਕਰੀਏ | ਉਨ੍ਹਾਂ ਕਿਹਾ ਕਿ ਸ਼ਹੀਦੀ ਪੰਦ੍ਹਰਵਾੜੇ ਦੌਰਾਨ ਇਹ ਸ਼ਹੀਦੀ ਸਮਾਗਮ ਕਰਵਾਉਣ ਦਾ ਮਕਸਦ ਵੀ ਸ਼ਹੀਦਾਂ ਦੀ ਮਹਾਨ ਕੁਰਬਾਨੀ ਨੂੰ ਵਿਸ਼ਵ ਭਰ ਤੱਕ ਪਹੁੰਚਾਉਣਾ ਹੈ | ਕਿਉਂਕਿ ਇਨ੍ਹਾਂ ਸ਼ਹਾਦਤਾਂ ਤੋਂ ਸਾਨੂੰ ਧਰਮ ਵਿਚ ਪ੍ਰਪਕ ਰਹਿਣ ਅਤੇ ਸੱਚ ਦੇ ਮਾਰਗ 'ਤੇ ਚੱਲਣ ਦੀ ਪੇ੍ਰਰਨਾ ਮਿਲਦੀ ਹੈ | ਇਸ ਮੌਕੇ 'ਤੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਦੇ ਮੀਤ ਮੈਨੇਜਰ ਕੁਲਵਿੰਦਰ ਸਿੰਘ ਚੀਮਾ, ਹੈੱਡ ਗ੍ਰੰਥੀ ਗਿਆਨੀ ਅਤਰ ਸਿੰਘ ਦਲੇਰ ਅਤੇ ਕਥਾ ਵਾਚਕ ਗਿਆਨੀ ਗੁਰਪ੍ਰੀਤ ਸਿੰਘ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਜ਼ਿਲ੍ਹੇ 'ਚ ਬੋਰਵੈੱਲਾਂ ਤੇ ਟਿਊਬਵੈੱਲਾਂ ਦੀ ਖ਼ੁਦਾਈ ਸੰਬੰਧੀ ਦਿਸ਼ਾ-ਨਿਰਦੇਸ਼ ਜਾਰੀ <br/> ਅਗਲੀ ਖ਼ਬਰ ਮੱਕੀ ਦੇ ਮੰਦੇ ਭਾਅ ਨੇ ਬਦਲਿਆ ਕਿਸਾਨਾਂ ਦਾ ਫ਼ਸਲੀ ਚੱਕਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।