18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਸਾਈਾ ਸੁਰਿੰਦਰ ਬਾਕਰਪੁਰ ਵਾਲੇ ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਵਿਖੇ ਪੈਦਲ ਯਾਤਰਾ ਕਰ ਕੇ ਹੋਏ ਨਤਮਸਤਕ <br/>

ਸਾਈਾ ਸੁਰਿੰਦਰ ਬਾਕਰਪੁਰ ਵਾਲੇ ਸ਼ਰਧਾਲੂਆਂ ਸਮੇਤ ਪੈਦਲ ਚੱਲ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਪਹੁੰਚਣ ਤੋਂ ਪਹਿਲਾਂ ਦਿਖਾਈ ਦਿੰਦੇ ਹੋਏ | ਤਸਵੀਰ: ਕਰਨ <br/> 03-01-2026
ਫ਼ਤਹਿਗੜ੍ਹ ਸਾਹਿਬ, 2 ਜਨਵਰੀ (ਮਨਪ੍ਰੀਤ ਸਿੰਘ)-ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਕੁਰਬਾਨੀ ਨੂੰ ਸਮਰਪਿਤ ਭਰਨ ਵਾਲੀ ਸਿੰਘ ਸਭਾ ਮੌਕੇ ਜਿੱਥੇ ਵੱਡੀ ਗਿਣਤੀ 'ਚ ਲੱਖਾਂ ਸ਼ਰਧਾਲੂਆਂ ਵਲੋਂ ਨਤਮਸਤਕ ਹੋ, ਉਨ੍ਹਾਂ ਨੂੰ ਸ਼ਰਧਾ ਦੇ ਫ਼ੁੱਲ ਭੇਟ ਕੀਤੇ ਗਏ, ਉੱਥੇ ਹੀ ਬਾਬਾ ਸਾਈਾ ਸੁਰਿੰਦਰ ਜੀ ਬਾਕਰਪੁਰ ਵਾਲਿਆਂ ਵਲੋਂ ਸੈਂਕੜੇ ਦੀ ਗਿਣਤੀ 'ਚ ਸ਼ਰਧਾਲੂਆਂ ਨਾਲ ਪੈਦਲ ਯਾਤਰਾ ਕਰ, ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਮੱਥਾ ਟੇਕਿਆ ਗਿਆ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਈਾ ਸੁਰਿੰਦਰ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਇਤਿਹਾਸ ਵਿਚ ਸਭ ਤੋਂ ਵੱਡੀ ਕੁਰਬਾਨੀ ਹੈ, ਜਿਸ ਨੂੰ ਅਦੁੱਤੀ ਕੁਰਬਾਨੀ ਵਜੋਂ ਜਾਣਿਆ ਜਾਂਦਾ ਹੈ ਤੇ ਇਸ ਦੀ ਮਿਸਾਲ ਕਿਧਰੇ ਹੋਰ ਨਹੀਂ ਮਿਲਦੀ | ਉਨ੍ਹਾਂ ਕਿਹਾ ਕਿ ਸਾਨੂੰ ਸਾਹਿਬਜ਼ਾਦਿਆਂ ਦੀ ਕੁਰਬਾਨੀ ਤੋਂ ਸੇਧ ਲੈਣੀ ਚਾਹੀਦੀ ਹੈ ਤੇ ਨੌਜਵਾਨ ਪੀੜ੍ਹੀ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਧਾਰਨਾਵਾਂ ਨਾਲ ਜੁੜਨਾ ਚਾਹੀਦਾ ਹੈ ਤਾਂ ਜੋ ਸਮਾਜ ਵਿਚ ਫੈਲੀਆਂ ਮਾੜੀਆਂ ਕੁਰੀਤੀਆਂ ਨੂੰ ਦੂਰ ਕੀਤਾ ਜਾ ਸਕੇ |

ਪਿਛਲੀ ਖ਼ਬਰ 'ਆਪ' ਦੀ ਸਰਕਾਰ ਨੇ ਲੋਕਾਂ ਨੂੰ ਬਣਦੀਆਂ ਸੁੱਖ ਸੁਵਿਧਾਵਾਂ ਦਿੱਤੀਆਂ-ਬੱਬੀ ਬਾਦਲ ਅਗਲੀ ਖ਼ਬਰ ਨਵੇਂ ਸਾਲ ਦੇ ਆਗਮਨ ਮੌਕੇ ਖੀਰ ਦਾ ਲੰਗਰ ਲਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।