28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਆਈ.ਟੀ.ਆਈ. ਦੇ ਕੱਚੇ ਮੁਲਾਜ਼ਮਾਂ ਵਲੋਂ ਭਲਕੇ ਧੂਰੀ ਵਿਖੇ ਸੂਬਾ ਪੱਧਰੀ ਰੋਸ ਰੈਲੀ ਦਾ ਐਲਾਨ

ਅਜੀਤ ਡੈਸਕ 04-01-2026
ਜਖਵਾਲੀ, 3 ਜਨਵਰੀ (ਨਿਰਭੈ ਸਿੰਘ)-ਆਈ.ਟੀ.ਆਈ. ਜਲਵੇੜਾ ਦੇ ਕੱਚੇ ਮੁਲਾਜ਼ਮਾਂ ਨੇ ਮੀਟਿੰਗ ਦੌਰਾਨ ਮੁੱਖ ਮੰਤਰੀ ਦੇ ਵਿਧਾਨ ਸਭਾ ਹਲਕਾ ਧੂਰੀ ਵਿਚ 5 ਜਨਵਰੀ ਨੂੰ ਸੂਬਾ ਪੱਧਰੀ ਰੋਸ ਰੈਲੀ ਕਰਨ ਦਾ ਐਲਾਨ ਕੀਤਾ | ਇਸ ਸਬੰਧੀ ਜਥੇਬੰਦੀ ਦੇ ਆਗੂਆਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਜਥੇਬੰਦੀ ਨੇ ਤਰਨਤਾਰਨ ਵਿਖੇ ਪੱਕੇ ਮੋਰਚੇ ਵਿਚ ਫ਼ੈਸਲਾ ਕੀਤਾ ਸੀ ਕਿ ਜੇਕਰ ਪੰਜਾਬ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਵਾਅਦੇ ਅਨੁਸਾਰ ਪੂਰਾ ਨਹੀਂ ਕੀਤਾ ਤਾਂ ਉਹ ਮੁੱਖ ਦਫ਼ਤਰ ਤਕਨੀਕੀ ਸਿੱਖਿਆਂ ਵਿਭਾਗ ਚੰਡੀਗੜ੍ਹ ਵਿਖੇ ਪੱਕਾ ਧਰਨਾ ਲਗਾਉਣਗੇ | ਪੰਜਾਬ ਦੀਆਂ ਸਰਕਾਰੀ ਆਈ.ਟੀ.ਆਈਆਂ ਵਿਚ ਗਰੁੱਪ ਬੀ ਕਰਾਫ਼ਟ ਇੰਸਟਰਕਟਰ ਵਜੋਂ ਬਿਨਾਂ ਕਿਸੇ ਸਰਕਾਰੀ ਸਹੂਲਤਾਂ ਦੇ ਪਿਛਲੇ ਪੰਜ-ਪੰਜ ਸਾਲਾਂ ਤੋਂ ਠੇਕੇ 'ਤੇ ਸਿਰਫ਼ ਪੰਦਰਾਂ ਹਜ਼ਾਰ ਪ੍ਰਤੀ ਮਹੀਨਾ ਤਨਖ਼ਾਹ ਲੈ ਕੇ ਉਹ ਆਪਣਾ ਸ਼ੋਸ਼ਣ ਕਰਵਾ ਰਹੇ ਹਨ |
ਉਨ੍ਹਾਂ ਕਿਹਾ ਕਿ ਵਿਭਾਗ ਵਲੋਂ ਸਮੇਂ-ਸਮੇਂ 'ਤੇ ਜਾਰੀ ਹਦਾਇਤਾਂ ਰਾਹੀਂ ਪਾਰਦਰਸ਼ੀ ਢੰਗ ਨਾਲ ਅਖ਼ਬਾਰਾਂ ਵਿਚ ਇਸ਼ਤਿਹਾਰ ਦੇ ਕੇ ਜ਼ਿਲ੍ਹਾ ਰੁਜ਼ਗਾਰ ਦਫ਼ਤਰਾਂ ਰਾਹੀਂ ਉਨ੍ਹਾਂ ਦੀ ਭਰਤੀ ਕੀਤੀ ਗਈ ਸੀ | ਉਨ੍ਹਾਂ ਕਿਹਾ ਕਿ ਜਥੇਬੰਦੀ ਵਲੋਂ ਵੱਖ-ਵੱਖ ਸਮੇਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਸਿੱਖਿਆਂ ਮੰਤਰੀ ਹਰਜੋਤ ਸਿੰਘ ਬੈਂਸ, ਕੈਬਨਿਟ ਮੰਤਰੀ ਅਮਨ ਅਰੋੜਾ ਆਦਿ ਨੂੰ ਮਿਲ ਕੇ ਆਪਣੀਆਂ ਮੰਗਾਂ ਰੱਖੀਆ ਗਈਆ, ਪਰ ਕੋਈ ਨਤੀਜਾ ਨਹੀ ਲਿਕਲਿਆ | ਜਥੇਬੰਦੀ ਨੇ ਐਲਾਨ ਕੀਤਾ ਹੈ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਤਾਂ 5 ਜਨਵਰੀ ਨੂੰ ਧੂਰੀ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ |
ਪਿਛਲੀ ਖ਼ਬਰ ਬਲਾਕ ਸੰਮਤੀ ਚੋਣ ਜਿੱਤਣ ਦੀ ਖ਼ੁਸ਼ੀ 'ਚ ਹਰਵਿੰਦਰ ਸਿੰਘ ਖੱਟੜਾ ਨੇ ਕੀਤਾ ਸ਼ੁਕਰਾਨਾ ਅਗਲੀ ਖ਼ਬਰ ਮੰਡੀ ਗੋਬਿੰਦਗੜ੍ਹ 'ਚ ਮਹਿਲਾ ਤਸਕਰ ਦੀ ਨਾਜਾਇਜ਼ ਉਸਾਰੀ 'ਤੇ ਚੱਲਿਆ ਪੀਲਾ ਪੰਜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।