ਰਾਜਪੁਰਾ, 20 ਜਨਵਰੀ (ਜੀ.ਪੀ. ਸਿੰਘ)-ਰਾਜਪੁਰਾ ਬਾਈਪਾਸ 'ਤੇ ਕਾਕਾ ਢਾਬੇ ਦੇ ਨੇੜੇ ਵਾਪਰੇ ਇਕ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਇਕ ਬਜ਼ੁਰਗ ਦੀ ਮੌਤ ਹੋ ਗਈ | ਮਿ੍ਤਕ ਬਜੁਰਗ ਗੁਰਚਰਨ ਸਿੰਘ ਦੇ ਪੁੱਤਰ ਕਰਮਜੀਤ ਸਿੰਘ ਨੇ ਦੱਸਿਆ ਕਿ ਉਹ ਪਿੰਡ ਉਕਸੀ ਸੈਣੀਆਂ ਦੇ ਵਸਨੀਕ ਹਨ ਤੇ ਉਸ ਦੇ ਪਿਤਾ ਗੁਰਚਰਨ ਸਿੰਘ ਜੋ ਕਿ ਖੇਤੀਬਾੜੀ ਦਾ ਕੰਮ ਕਰਦੇ ਹਨ ਕੋਈ ਚੀਜ਼ ਖ਼ਰੀਦਣ ਲਈ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਰਾਜਪੁਰਾ ਆਏ ਸਨ | ਜਦੋਂ ਉਹ ਕਾਕਾ ਢਾਬੇ ਨੇੜੇ ਪਹੁੰਚੇ ਤਾਂ ਸਾਈਡ 'ਤੇ ਇਕ ਕਾਰ ਖੜ੍ਹੀ ਸੀ ਤੇ ਜਦੋਂ ਉਹ ਕਾਰ ਨੇੜੇ ਪਹੁੰਚੇ ਤਾਂ ਅਚਾਨਕ ਕਾਰ ਚਾਲਕ ਨੇ ਕਾਰ ਦਾ ਦਰਵਾਜ਼ਾ ਖੋਲ੍ਹ ਦਿੱਤਾ | ਜਿਸ ਨਾਲ ਟਕਰਾਉਣ ਕਾਰਨ ਉਹ ਸੜਕ 'ਤੇ ਡਿੱਗ ਪਏ ਤੇ ਪਿੱਛੋਂ ਆ ਰਹੀ ਇਕ ਬੱਸ ਦਾ ਟਾਇਰ ਉਨ੍ਹਾਂ ਤੋਂ ਲੰਘ ਗਿਆ | ਜਿਸ ਕਾਰਨ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਤੇ ਕਾਰ ਚਾਲਕ ਇਸ ਤੋਂ ਪਹਿਲਾਂ ਕਿ ਲੋਕ ਉੱਥੇ ਇਕੱਠੇ ਹੁੰਦੇ ਮੌਕੇ ਤੋਂ ਕਾਰ ਭਜਾ ਕੇ ਲੈ ਗਿਆ | ਇਹ ਸਭ ਕੁੱਝ ਸੀ.ਸੀ.ਟੀ.ਵੀ. ਕੈਮਰੇ ਵਿਚ ਕੈਦ ਹੋ ਗਿਆ | ਇਸ ਹਾਦਸੇ ਸੰਬੰਧੀ ਥਾਣੇਦਾਰ ਜਸਪਾਲ ਸਿੰਘ ਨੇ ਕਿਹਾ ਕਿ ਕਾਰ ਚਾਲਕ ਦੀ ਭਾਲ ਕਰਕੇ ਉਸ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ |