21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਸਕਾਲਰਜ਼ ਸਕੂਲ ਦੇ ਵਿਦਿਆਰਥੀਆਂ ਨੇ ਸ਼ਤਰੰਜ ਮੁਕਾਬਲਿਆਂ 'ਚ ਟਰਾਫ਼ੀ, ਤਗਮਾ ਅਤੇ ਨਕਦ ਪੁਰਸਕਾਰ ਜਿੱਤਿਆ

ਅਜੀਤ ਡੈਸਕ 21-01-2026
ਰਾਜਪੁਰਾ, 20 ਜਨਵਰੀ (ਜੀ.ਪੀ. ਸਿੰਘ)-ਸਥਾਨਕ ਸਕਾਲਰਜ਼ ਪਬਲਿਕ ਸਕੂਲ ਦੇ ਦੋ ਵਿਦਿਆਰਥੀਆਂ ਨੇ ਬਠਿੰਡੇ 'ਚ ਹੋਏ ਜ਼ਿਲ੍ਹਾ ਪੰਜਾਬ ਰਾਜ ਸ਼ਤਰੰਜ ਮੁਕਾਬਲੇ-2026 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਟਰਾਫ਼ੀ, ਤਗਮੇ ਅਤੇ ਨਗਦ ਪੁਰਸਕਾਰ ਜਿੱਤ ਸਕੂਲ ਅਤੇ ਰਾਜਪੁਰਾ ਸ਼ਹਿਰ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ਦੀ ਡਾਇਰੈਕਟਰ ਮੈਡਮ ਸੁਦੇਸ਼ ਜੋਸ਼ੀ ਨੇ ਦੱਸਿਆ ਕਿ ਲੜਕਿਆਂ ਦੀ ਅੰਡਰ-11 ਮੁਕਾਬਲੇ 'ਚ ਤਨਮਯ ਨੇ ਟਰਾਫ਼ੀ ਜਿੱਤੀ ਅਤੇ 1200 ਰੁਪਏ ਦਾ ਨਗਦ ਇਨਾਮ ਵੀ ਪ੍ਰਾਪਤ ਕੀਤਾ | ਇਸ ਤਰ੍ਹਾਂ ਕਿ੍ਸ਼ਵ ਨੇ ਤਗਮਾ ਜਿੱਤਿਆ | ਇਸ ਜਿੱਤ 'ਤੇ ਸਕੂਲ ਦੇ ਚੇਅਰਮੈਨ ਤਰਸੇਮ ਜੋਸ਼ੀ, ਡਾਇਰੈਕਟਰ ਸੁਦੇਸ਼ ਜੋਸ਼ੀ ਅਤੇ ਪਿ੍ੰਸੀਪਲ ਮੈਡਮ ਭਾਰਤੀ ਆਸ਼ੂਤੋਸ਼ ਨੇ ਖਿਡਾਰੀਆਂ ਅਤੇ ਕੋਚ ਕਰਮਜੀਤ ਕੌਰ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿਚ ਹੋਰ ਜਿੱਤਾਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ |
ਪਿਛਲੀ ਖ਼ਬਰ 'ਜਾਗੋ' ਨੇ ਅਵਾਰਾ ਕੁੱਤਿਆਂ ਲਈ ਸ਼ੈਲਟਰ ਹੋਮ ਬਣਾਉਣ ਸੰਬੰਧੀ ਏ.ਡੀ.ਸੀ ਨੂੰ ਦਿੱਤਾ ਮੰਗ-ਪੱਤਰ ਅਗਲੀ ਖ਼ਬਰ ਅਚਾਨਕ ਕਾਰ ਦਾ ਦਰਵਾਜ਼ਾ ਖੋਲ੍ਹਣ ਕਾਰਨ ਸੜਕ ਹਾਦਸਾ ਵਾਪਰਿਆ, ਬਜ਼ੁਰਗ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।