21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

'ਜਾਗੋ' ਨੇ ਅਵਾਰਾ ਕੁੱਤਿਆਂ ਲਈ ਸ਼ੈਲਟਰ ਹੋਮ ਬਣਾਉਣ ਸੰਬੰਧੀ ਏ.ਡੀ.ਸੀ ਨੂੰ ਦਿੱਤਾ ਮੰਗ-ਪੱਤਰ

ਅਜੀਤ ਡੈਸਕ 21-01-2026
ਫ਼ਤਹਿਗੜ੍ਹ ਸਾਹਿਬ, 20 ਜਨਵਰੀ (ਬਲਜਿੰਦਰ ਸਿੰਘ)-ਜਾਗੋ ਐਨ.ਜੀ.ਓ ਵਲੋਂ ਨਗਰ ਕੌਂਸਲ ਸਰਹਿੰਦ ਫ਼ਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਆਵਾਰਾ ਕੁੱਤਿਆਂ ਲਈ ਸ਼ੈਲਟਰ ਹੋਮ ਬਣਾਉਣ ਦੀ ਮੰਗ ਸਬੰਧੀ ਐਡੀਸ਼ਨਲ ਡਿਪਟੀ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ 'ਜਾਗੋ' ਦੇ ਆਗੂਆਂ ਗੁਰਵਿੰਦਰ ਸਿੰਘ ਸੋਹੀ, ਹਰਵਿੰਦਰ ਸਿੰਘ ਬੱਬਲ, ਐਡਵੋਕੇਟ ਗੁਰਪ੍ਰੀਤ ਸਿੰਘ ਸੈਣੀ ਅਤੇ ਅਮਰਜੀਤ ਸਿੰਘ ਗਿੱਲ ਨੇ ਦੱਸਿਆ ਕਿ ਸ਼ਹਿਰ ਦੇ ਵੱਖ-ਵੱਖ ਮੁਹੱਲਿਆਂ 'ਚ ਘੁੰਮਦੇ ਆਵਾਰਾ ਕੁੱਤਿਆਂ ਦੇ ਰਾਹਗੀਰਾਂ ਨੂੰ ਕੱਟਣ ਦੀਆਂ ਘਟਨਾਵਾਂ ਵਿਚ ਨਿੱਤ ਦਿਨ ਵਾਧਾ ਹੁੰਦਾ ਹੈ | ਇਸ ਤੋਂ ਇਲਾਵਾ ਇਹ ਆਵਾਰਾ ਕੁੱਤੇ ਸੜਕੀ ਹਾਦਸਿਆਂ ਦਾ ਕਾਰਨ ਵੀ ਬਣਦੇ ਹਨ | ਉਨ੍ਹਾਂ ਇਸ ਪੱਤਰ ਰਾਹੀਂ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਨਗਰ ਕੌਂਸਲ ਸਰਹਿੰਦ ਫ਼ਤਹਿਗੜ੍ਹ ਸਾਹਿਬ ਦੀ ਹਦੂਦ ਅੰਦਰ ਆਵਾਰਾ ਕੁੱਤਿਆਂ ਲਈ ਸ਼ੈਲਟਰ ਹੋਮ ਬਣਾਇਆ ਜਾਵੇ ਅਤੇ ਇਨ੍ਹਾਂ ਕੁੱਤਿਆਂ ਦੀ ਵੱਧ ਰਹੀ ਗਿਣਤੀ ਨੂੰ ਠੱਲ੍ਹ ਪਾਉਣ ਲਈ ਨਸਬੰਦੀ ਵੀ ਕੀਤੀ ਜਾਵੇ | ਇਸ ਤੋਂ ਇਲਾਵਾ ਆਵਾਰਾ ਕੁੱਤਿਆਂ ਦੇ ਕੱਟਣ ਕਾਰਨ ਜ਼ਖਮੀ ਹੋਏ ਵਿਅਕਤੀਆਂ ਨੂੰ ਸਹੀ ਇਲਾਜ ਦਾ ਪ੍ਰਬੰਧ ਅਤੇ ਮੁਆਵਜ਼ਾ ਰਾਸ਼ੀ ਨਗਰ ਕੌਂਸਲ ਪਾਸੋਂ ਦਿਵਾਉਣਾ ਯਕੀਨੀ ਬਣਾਇਆ ਜਾਵੇ | ਉਨ੍ਹਾਂ ਕਿਹਾ ਕਿ ਜਲਦ ਹੀ ਨਗਰ ਕੌਂਸਲ ਦੀ ਹਾਊਸ ਮੀਟਿੰਗ ਵਿਚ ਸ਼ੈਲਟਰ ਹੋਮ ਲਈ ਮਤਾ ਪਾਸ ਕਰਵਾਇਆ ਜਾਵੇ ਤਾਂ ਜੋ ਸ਼ਹਿਰਵਾਸੀਆਂ ਨੂੰ ਆਵਾਰਾ ਕੁੱਤਿਆਂ ਦੀ ਦਹਿਸ਼ਤ ਤੋਂ ਨਿਜਾਤ ਮਿਲ ਸਕੇ | ਇਸ ਮੌਕੇ ਏ.ਡੀ.ਸੀ ਪੂਜਾ ਸਿਆਲ ਨੇ ਐਨ.ਜੀ.ਓ ਦੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਮੰਗ 'ਤੇ ਜਲਦ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਇਸ ਮੌਕੇ 'ਤੇ 'ਜਾਗੋ' ਦੇ ਵਫ਼ਦ ਵਿਚ ਗੁਰਵਿੰਦਰ ਸਿੰਘ ਸੋਹੀ, ਹਰਵਿੰਦਰ ਸਿੰਘ ਬੱਬਲ, ਐਡਵੋਕੇਟ ਗੁਰਪ੍ਰੀਤ ਸਿੰਘ ਸੈਣੀ, ਅਮਰਜੀਤ ਸਿੰਘ ਸਾਬਕਾ ਮੈਨੇਜਰ, ਬਲਵੀਰ ਸਿੰਘ ਬੀਰਾ, ਸੰਜੀਵ ਕੁਮਾਰ ਦੀਪੂ, ਰਾਮ ਨਾਥ ਵਰਮਾ, ਹਰਭਜਨ ਸਿੰਘ ਜੱਲੋਵਾਲ ਵੀ ਸ਼ਾਮਿਲ ਸਨ |
ਪਿਛਲੀ ਖ਼ਬਰ ਗੁਰਦੁਆਰਾ ਕਮੇਟੀ ਬੀਬੀਪੁਰ ਨੇ ਸ਼੍ਰੋਮਣੀ ਕਮੇਟੀ ਦੇ ਨਾਂਅ ਜਥੇਦਾਰ ਰਿਆ ਨੂੰ ਸੌਂਪਿਆ ਮੰਗ-ਪੱਤਰ ਅਗਲੀ ਖ਼ਬਰ ਸਕਾਲਰਜ਼ ਸਕੂਲ ਦੇ ਵਿਦਿਆਰਥੀਆਂ ਨੇ ਸ਼ਤਰੰਜ ਮੁਕਾਬਲਿਆਂ 'ਚ ਟਰਾਫ਼ੀ, ਤਗਮਾ ਅਤੇ ਨਕਦ ਪੁਰਸਕਾਰ ਜਿੱਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।