21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਇਨਲਿਸਟਮੈਂਟ ਤੇ ਆਊਟਸੋਰਸ ਠੇਕਾ ਆਧਾਰਿਤ ਵਰਕਰਾਂ ਨੇ ਵੱਖ-ਵੱਖ ਥਾਵਾਂ 'ਤੇ ਫੂਕੇ ਪੁਤਲੇ

ਅਜੀਤ ਡੈਸਕ 21-01-2026
ਫ਼ਤਹਿਗੜ੍ਹ ਸਾਹਿਬ, 20 ਜਨਵਰੀ (ਬਲਜਿੰਦਰ ਸਿੰਘ)-ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਆਗੂ ਗੁਰਪਾਲ ਸਿੰਘ ਲੋਹਾਰੀ ਨੇ ਦੱਸਿਆ ਕਿ ਅੱਜ ਯੂਨੀਅਨ ਦੀਆਂ ਵੱਖ-ਵੱਖ ਸ਼ਾਖਾਵਾਂ ਖੇੜਾ, ਬਸੀ ਪਠਾਣਾਂ, ਖਮਾਣੋਂ ਅਤੇ ਅਮਲੋਹ ਵਿਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਗਏ ਹਨ। ਇਸ ਮੌਕੇ ਦਵਿੰਦਰ ਸਿੰਘ ਖੰਟ, ਗੁਰਪ੍ਰੀਤ ਸਿੰਘ ਅਮਲੋਹ ਤੇ ਨਿਰਮਲ ਸਿੰਘ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਦੀਆਂ ਪੇਂਡੂ ਜਲ ਸਪਲਾਈ ਸਕੀਮਾਂ 'ਤੇ ਫ਼ੀਲਡ ਅਤੇ ਦਫ਼ਤਰਾਂ ਵਿਚ ਵੱਖ-ਵੱਖ ਪੋਸਟਾਂ 'ਤੇ ਰੈਗੂਲਰ ਮੁਲਾਜ਼ਮਾਂ ਦੀ ਤਰ੍ਹਾਂ ਪਿਛਲੇ 14 ਤੋਂ 20 ਸਾਲਾਂ ਤੋਂ ਇਕ ਵਰਕਰ ਦੇ ਰੂਪ 'ਚ ਲਗਾਤਾਰ ਇਨਲਿਸਟਮੈਂਟ ਤੇ ਆਊਟਸੋਰਸ ਠੇਕਾ ਆਧਾਰਿਤ ਸੇਵਾਵਾਂ ਨਿਭਾਅ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਇਨਲਿਸਟਮੈਂਟ ਤੇ ਆਊਟਸੋਰਸ ਠੇਕਾ ਆਧਾਰਿਤ ਵਰਕਰਾਂ ਨੂੰ ਤਜਰਬੇ ਦੇ ਆਧਾਰ 'ਤੇ ਸਬੰਧਿਤ ਵਿਭਾਗ 'ਚ ਮਰਜ਼ ਕਰਕੇ ਪੱਕੇ ਰੁਜ਼ਗਾਰ ਦਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਯੂਨੀਅਨ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੀ ਹੈ ਪ੍ਰੰਤੂ ਪੰਜਾਬ ਸਰਕਾਰ ਅਤੇ ਵਿਭਾਗੀ ਮੈਨੇਜਮੈਂਟ ਵਲੋਂ ਲਾਰਿਆਂ 'ਚ ਹੀ ਸਮਾਂ ਲੰਘਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਜਲ ਸਪਲਾਈ ਸਕੀਮਾਂ 'ਤੇ ਸਕਾਡਾ ਸਿਸਟਮ ਲਗਾ ਕੇ, ਬਲਾਕ ਪੱਧਰੀ ਨਹਿਰੀ ਪ੍ਰੋਜੈਕਟ ਲਗਾ ਕੇ, ਨਿੱਜੀਕਰਨ ਤੇ ਪੰਚਾਇਤੀਕਰਨ ਕਰਨ ਵਰਗੀਆਂ ਤਮਾਮ ਮਾਰੂ ਨੀਤੀਆਂ ਲਾਗੂ ਕਰਕੇ ਵਰਕਰਾਂ ਦੇ ਕੱਚੇ ਪਿੱਲੇ ਰੁਜ਼ਗਾਰ ਨੂੰ ਖੋਹ ਕੇ ਬੇਰੁਜ਼ਗਾਰ ਕਰਨ ਦੀਆਂ ਨਾਕਾਮ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵਲੋਂ ਅੱਜ ਪੰਜਾਬ ਸਰਕਾਰ ਦੀ ਅਰਥੀ ਫੂਕਣ ਦੇ ਦਿੱਤੇ ਪ੍ਰੋਗਰਾਮ ਅਨੁਸਾਰ ਵੱਖ-ਵੱਖ ਥਾਵਾਂ 'ਤੇ ਇਕੱਠੇ ਹੋਏ ਵਰਕਰਾਂ ਦੁਆਰਾ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ ਹੈ। ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਵਿਧਾਨ ਸਭਾ ਹਲਕੇ ਦੀ ਦਿੜ੍ਹਬਾ ਅਨਾਜ ਮੰਡੀ ਵਿਚ 24 ਜਨਵਰੀ ਨੂੰ ਕੀਤੀ ਜਾਣ ਵਾਲੀ ਵੱਡੀ ਰੈਲੀ ਵਿਚ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਤੋਂ ਵਿਭਾਗ ਦੇ ਇਨਲਿਸਟਮੈਂਟ ਤੇ ਆਊਟਸੋਰਸ ਵਰਕਰ ਆਪਣੇ ਪਰਿਵਾਰਾਂ-ਬੱਚਿਆਂ ਸਮੇਤ ਸ਼ਾਮਿਲ ਹੋਣਗੇ। ਇਸ ਮੌਕੇ ਹੋਰ ਪ੍ਰਦਰਸ਼ਨਕਾਰੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਗ਼ੈਰ-ਕਾਨੂੰਨੀ ਹਥਿਆਰ ਬਰਾਮਦ ਕਰਨ ਗਈ ਪੁਲਿਸ ਪਾਰਟੀ 'ਤੇ ਮੁਲਜ਼ਮ ਨੇ ਕੀਤੀ ਫਾਇਰਿੰਗ ਅਗਲੀ ਖ਼ਬਰ ਗੁਰਦੁਆਰਾ ਕਮੇਟੀ ਬੀਬੀਪੁਰ ਨੇ ਸ਼੍ਰੋਮਣੀ ਕਮੇਟੀ ਦੇ ਨਾਂਅ ਜਥੇਦਾਰ ਰਿਆ ਨੂੰ ਸੌਂਪਿਆ ਮੰਗ-ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।