21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਸ਼ੱਕੀ ਹਾਲਤ 'ਚ ਲਾਪਤਾ ਹੋਏ ਬੱਚੇ ਨੂੰ ਪੁਲਿਸ ਨੇ ਭਾਲ ਕੇ ਵਾਰਸਾਂ ਹਵਾਲੇ ਕੀਤਾ

ਅਜੀਤ ਡੈਸਕ 21-01-2026
ਫ਼ਤਹਿਗੜ੍ਹ ਸਾਹਿਬ, 20 ਜਨਵਰੀ (ਬਲਜਿੰਦਰ ਸਿੰਘ)-ਫ਼ਤਹਿਗੜ੍ਹ ਸਾਹਿਬ ਪੁਲਿਸ ਨੇ ਲਾਪਤਾ ਹੋਏ ਬੱਚੇ ਨੂੰ ਕੁਝ ਹੀ ਘੰਟਿਆਂ ਵਿਚ ਭਾਲ ਕਰਕੇ ਉਸ ਦੇ ਵਾਰਿਸਾਂ ਹਵਾਲੇ ਕਰ ਦਿੱਤਾ ਹੈ | ਥਾਣਾ ਫ਼ਤਹਿਗੜ੍ਹ ਸਾਹਿਬ ਵਿਚ ਤਾਇਨਾਤ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਿਕਾਇਤ ਕਰਤਾ ਪਰਵਿੰਦਰ ਕੌਰ ਵਾਸੀ ਮਾਡਲ ਕਾਲੌਨੀ ਪਿੰਡ ਬਹਾਦਰਗੜ੍ਹ ਨੇ ਪੁਲਿਸ ਨੂੰ ਦੱਸਿਆ ਕਿ ਉਸ ਦਾ ਲੜਕਾ ਸਿਮਰ ਸਿੰਘ, ਜੋ ਕਿ 7ਵੀਂ ਜਮਾਤ ਵਿਚ ਪੜ੍ਹਦਾ ਹੈ, ਉਸ ਵੇਲੇ ਘਰੋਂ ਸ਼ੱਕੀ ਹਾਲਤ ਵਿਚ ਲਾਪਤਾ ਹੋ ਗਿਆ, ਜਦੋਂ ਉਹ ਆਪਣੇ ਵੱਡੇ ਲੜਕੇ ਸਮੇਤ ਕਿਸੇ ਰਿਸ਼ਤੇਦਾਰੀ ਵਿਚ ਗਏ ਹੋਏ ਸਨ | ਜਿਸ 'ਤੇ ਪੁਲਿਸ ਨੇ ਫ਼ੌਰੀ ਕਾਰਵਾਈ ਕਰਦਿਆਂ ਥਾਣਾ ਫ਼ਤਹਿਗੜ੍ਹ ਸਾਹਿਬ ਵਿਖੇ ਧਾਰਾ 127 (2) ਬੀ.ਐਨ.ਐਸ ਤਹਿਤ ਮੁਕੱਦਮਾ ਦਰਜ਼ ਕਰਕੇ ਬੱਚੇ ਦੀ ਸਰਗਰਮੀ ਨਾਲ ਭਾਲ ਸ਼ੁਰੂ ਕਰ ਦਿੱਤੀ | ਤਫ਼ਤੀਸ਼ੀ ਅਫ਼ਸਰ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਕੁਝ ਹੀ ਘੰਟਿਆਂ ਵਿਚ ਫ਼ਤਹਿਗੜ੍ਹ ਸਾਹਿਬ ਦੇ ਖੇਤਰ 'ਚੋਂ ਬੱਚੇ ਦੀ ਭਾਲ ਕਰਕੇ ਉਸ ਨੂੰ ਵਾਰਿਸਾਂ ਹਵਾਲੇ ਕਰ ਦਿੱਤਾ ਹੈ |
ਪਿਛਲੀ ਖ਼ਬਰ ਕੁਲਾਰ ਹਸਪਤਾਲ ਬੀਜਾ ਦੇ ਡਾਕਟਰਾਂ ਦੀ ਟੀਮ ਆਧੁਨਿਕ ਤਕਨੀਕ ਨਾਲ ਇਲਾਜ ਜ਼ਰੀਏ ਮਰੀਜ਼ਾਂ ਨੂੰ ਜੀਵਨ ਜਿਊਣ ਦੇ ਬਣਾ ਰਹੀ ਕਾ... ਅਗਲੀ ਖ਼ਬਰ ਆਰ.ਐੱਸ.ਐੱਸ. ਦੇ 100 ਸਾਲ ਪੂਰੇ ਹੋਣ 'ਤੇ ਕਰਵਾਇਆ ਧਰਮ ਸੰਮੇਲਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।