21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਡਡਹੇੜੀ ਸਕੂਲ ਵਿਖੇ ਟ੍ਰੈਫ਼ਿਕ ਨਿਯਮਾਂ ਤੇ ਚਾਈਨਾ ਡੋਰ ਸੰਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਅਜੀਤ ਡੈਸਕ 21-01-2026
ਮੰਡੀ ਗੋਬਿੰਦਗੜ੍ਹ, 20 ਜਨਵਰੀ (ਇਕਬਾਲਦੀਪ ਸੰਧੂ)-ਸਰਕਾਰੀ ਹਾਈ ਸਮਾਰਟ ਸਕੂਲ ਡਡਹੇੜੀ ਵਿਖੇ ਅੱਜ ਵਿਦਿਆਰਥੀਆਂ ਨੂੰ ਟ੍ਰੈਫ਼ਿਕ ਨਿਯਮਾਂ ਅਤੇ ਬਸੰਤ ਮੌਕੇ ਵਰਤੀ ਜਾਣ ਵਾਲੀ ਚਾਈਨਾ ਡੋਰ ਦੇ ਨੁਕਸਾਨਾਂ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਹਰਭਜਨ ਸਿੰਘ ਜੱਲੋਵਾਲ, ਟ੍ਰੈਫ਼ਿਕ ਪੁਲਿਸ ਮੰਡੀ ਗੋਬਿੰਦਗੜ੍ਹ ਦੇ ਇੰਚਾਰਜ ਬਲਜਿੰਦਰ ਸਿੰਘ ਅਤੇ ਮੁਨਸ਼ੀ ਸ਼ੇਰ ਸਿੰਘ ਉਚੇਚੇ ਤੌਰ 'ਤੇ ਹਾਜ਼ਰ ਹੋਏ | ਇਸ ਮੌਕੇ ਜੱਲੋਵਾਲ ਨੇ ਵਿਦਿਆਰਥੀਆਂ ਨੂੰ ਚਾਈਨਾ ਡੋਰ ਨਾਲ ਹੋਣ ਵਾਲੇ ਜਾਨੀ ਤੇ ਮਾਲੀ ਨੁਕਸਾਨ ਬਾਰੇ ਦੱਸਿਆ ਕਿ ਇਹ ਡੋਰ ਮਨੁੱਖਾਂ, ਪੰਛੀਆਂ ਅਤੇ ਪਸ਼ੂਆਂ ਲਈ ਬਹੁਤ ਘਾਤਕ ਹੈ ਅਤੇ ਇਸ ਦੀ ਵਰਤੋਂ ਕਾਨੂੰਨੀ ਤੌਰ 'ਤੇ ਅਪਰਾਧ ਹੈ | ਜਦਕਿ ਬਲਜਿੰਦਰ ਸਿੰਘ ਨੇ ਟ੍ਰੈਫ਼ਿਕ ਨਿਯਮਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ 18 ਸਾਲ ਤੋਂ ਘੱਟ ਉਮਰ ਦਾ ਬੱਚਾ ਜੇਕਰ ਵਾਹਨ ਚਲਾਉਂਦਾ ਹੋਇਆ ਫੜਿਆ ਜਾਂਦਾ ਹੈ ਤਾਂ 25 ਹਜ਼ਾਰ ਰੁਪਏ ਜੁਰਮਾਨੇ ਦੇ ਨਾਲ-ਨਾਲ ਉਸ ਦੇ ਮਾਪਿਆਂ ਨੂੰ ਦੋ ਤੋਂ ਤਿੰਨ ਸਾਲ ਤੱਕ ਕੈਦ ਦੀ ਸਜ਼ਾ ਵੀ ਹੋ ਸਕਦੀ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਨਿਯਮਾਂ ਦੀ ਪਾਲਨਾ ਕਰਨ ਦੀ ਅਪੀਲ ਕੀਤੀ | ਅੰਤ ਵਿਚ ਸਕੂਲ ਦੀ ਮੁੱਖ ਅਧਿਆਪਕਾ ਸਰਿਤਾ ਸਿੰਗਲਾ ਵਲੋਂ ਆਏ ਹੋਏ ਪਤਵੰਤੇ ਸੱਜਣਾਂ ਦਾ ਧੰਨਵਾਦ ਕੀਤਾ ਗਿਆ ਅਤੇ ਉਨ੍ਹਾਂ ਨੂੰ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ |
ਪਿਛਲੀ ਖ਼ਬਰ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ ਅਗਲੀ ਖ਼ਬਰ ਕੁਲਾਰ ਹਸਪਤਾਲ ਬੀਜਾ ਦੇ ਡਾਕਟਰਾਂ ਦੀ ਟੀਮ ਆਧੁਨਿਕ ਤਕਨੀਕ ਨਾਲ ਇਲਾਜ ਜ਼ਰੀਏ ਮਰੀਜ਼ਾਂ ਨੂੰ ਜੀਵਨ ਜਿਊਣ ਦੇ ਬਣਾ ਰਹੀ ਕਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।