21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਟੈਗੋਰ ਇੰਟਰਨੈਸ਼ਨਲ ਸਕੂਲ ਦੀ ਵਿਦਿਆਰਥਣ ਜ਼ੀਨਤ ਦੀ ਕੌਮੀ ਹੈਂਡਬਾਲ ਟੂਰਨਾਮੈਂਟ ਲਈ ਚੋਣ, ਸਕੂਲ 'ਚ ਖੁਸ਼ੀ ਦੀ ਲਹਿਰ

ਅਜੀਤ ਡੈਸਕ 21-01-2026
ਦੇਵੀਗੜ੍ਹ, 20 ਜਨਵਰੀ (ਰਾਜਿੰਦਰ ਸਿੰਘ ਮੌਜੀ)-ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਟੈਗੋਰ ਇੰਟਰਨੈਸ਼ਨਲ ਸਕੂਲ ਅਕਬਰਪੁਰ ਅਫ਼ਗਾਨਾ ਦੇ ਨਾਂ ਅੱਜ ਉਸ ਵੇਲੇ ਇੱਕ ਹੋਰ ਵੱਡੀ ਪ੍ਰਾਪਤੀ ਜੁੜ ਗਈ, ਜਦੋਂ ਸਕੂਲ ਦੀ 9ਵੀਂ ਜਮਾਤ ਦੀ ਹੋਣਹਾਰ ਵਿਦਿਆਰਥਣ ਜੀਨਤ ਦੀ ਚੋਣ ਗੁਜਰਾਤ ਵਿੱਚ ਹੋਣ ਵਾਲੇ ਸੋਮਨਾਥ ਜੀ ਰਾਸ਼ਟਰੀ ਪੱਧਰੀ ਹੈਂਡਬਾਲ ਟੂਰਨਾਮੈਂਟ ਲਈ ਪੰਜਾਬ ਦੀ ਟੀਮ ਵਿੱਚ ਹੋਈ | ਜੀਨਤ ਦੀ ਇਸ ਸ਼ਾਨਦਾਰ ਉਪਲਬਧੀ ਨੇ ਨਾ ਸਿਰਫ਼ ਸਕੂਲ ਦਾ, ਸਗੋਂ ਪੂਰੇ ਇਲਾਕੇ ਦਾ ਨਾਮ ਰਾਜ ਅਤੇ ਰਾਸ਼ਟਰੀ ਪੱਧਰ 'ਤੇ ਰੌਸ਼ਨ ਕੀਤਾ ਹੈ | ਇਸ ਮੌਕੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਕੂਲ ਦੇ ਨਿਰਦੇਸ਼ਕ ਗੌਰਵ ਗੁਲਾਟੀ, ਪ੍ਰੈਜ਼ੀਡੈਂਟ ਸਲੋਨੀ ਗੁਲਾਟੀ, ਮੈਨੇਜਰ ਸੁਸ਼ੀਲ ਮਿਸ਼ਰਾ ਅਤੇ ਪਿ੍ੰਸੀਪਲ ਡਾ. ਮੀਨਾਕਸ਼ੀ ਸੂਦ ਨੇ ਜੀਨਤ ਨੂੰ ਮੁਬਾਰਕਬਾਦ ਦਿੱਤੀ | ਉਨ੍ਹਾਂ ਕਿਹਾ ਕਿ ਜੀਨਤ ਨੇ ਆਪਣੀ ਸਖ਼ਤ ਮਿਹਨਤ ਅਤੇ ਲਗਨ ਸਦਕਾ ਇਹ ਮੁਕਾਮ ਹਾਸਲ ਕੀਤਾ ਹੈ | ਸਕੂਲ ਪ੍ਰਬੰਧਕਾਂ ਵੱਲੋਂ ਖਿਡਾਰਨ ਦੇ ਮਾਪਿਆਂ ਅਤੇ ਕੋਚ ਲਤੀਫ ਮੁਹੰਮਦ ਨੂੰ ਵੀ ਵਿਸ਼ੇਸ਼ ਤੌਰ 'ਤੇ ਵਧਾਈ ਦਿੱਤੀ ਗਈ, ਜਿਨ੍ਹਾਂ ਦੀ ਰਹਿਨੁਮਾਈ ਹੇਠ ਜੀਨਤ ਨੇ ਖੇਡ ਦੀਆਂ ਬਾਰੀਕੀਆਂ ਸਿੱਖੀਆਂ |
ਇਸ ਮੌਕੇ ਸਕੂਲ ਦੇ ਨਿਰਦੇਸ਼ਕ ਗੌਰਵ ਗੁਲਾਟੀ ਨੇ ਵਿਦਿਆਰਥਣ ਦੀ ਸਫਲਤਾ 'ਤੇ ਮਾਣ ਮਹਿਸੂਸ ਕਰਦਿਆਂ ਕਿਹਾ ਕਿ ਸਾਡਾ ਸਕੂਲ ਸਿਰਫ਼ ਪੜ੍ਹਾਈ ਵਿੱਚ ਹੀ ਨਹੀਂ, ਸਗੋਂ ਖੇਡਾਂ ਅਤੇ ਹੋਰ ਗਤੀਵਿਧੀਆਂ ਵਿੱਚ ਵੀ ਵਿਦਿਆਰਥੀਆਂ ਨੂੰ ਮੋਹਰੀ ਰੱਖਣ ਲਈ ਵਚਨਬੱਧ ਹੈ | ਜੀਨਤ ਦੀ ਰਾਸ਼ਟਰੀ ਪੱਧਰ 'ਤੇ ਚੋਣ ਹੋਣਾ ਸਾਡੇ ਲਈ ਬਹੁਤ ਵੱਡਾ ਮਾਣ ਹੈ | ਇਹ ਸਫਲਤਾ ਸਾਬਤ ਕਰਦੀ ਹੈ ਕਿ ਜੇਕਰ ਮਨ ਵਿਚ ਜਜ਼ਬਾ ਹੋਵੇ, ਤਾਂ ਕੋਈ ਵੀ ਮੰਜ਼ਿਲ ਦੂਰ ਨਹੀਂ | ਸਾਨੂੰ ਪੂਰੀ ਉਮੀਦ ਹੈ ਕਿ ਜੀਨਤ ਗੁਜਰਾਤ ਵਿਚ ਪੰਜਾਬ ਦੀ ਟੀਮ ਵੱਲੋਂ ਸ਼ਾਨਦਾਰ ਪ੍ਰਦਰਸ਼ਨ ਕਰਕੇ ਸੋਨ ਤਗਮਾ ਜਿੱਤੇਗੀ ਅਤੇ ਹੋਰਨਾਂ ਵਿਦਿਆਰਥੀਆਂ ਲਈ ਪ੍ਰੇਰਣਾ ਸਰੋਤ ਬਣੇਗੀ | ਇਸ ਮੌਕੇ ਪ੍ਰਧਾਨ ਸਲੋਨੀ ਗੁਲਾਟੀ ਨੇ ਕਿਹਾ ਕਿ ਟੈਗੋਰ ਇੰਟਰਨੈਸ਼ਨਲ ਸਕੂਲ ਹਮੇਸ਼ਾ ਹੀ ਵਿਦਿਆਰਥੀਆਂ ਦੇ ਵਿਕਾਸ ਨੂੰ ਪਹਿਲ ਦਿੰਦਾ ਆ ਰਿਹਾ ਹੈ | ਉਨ੍ਹਾਂ ਕਿਹਾ ਕਿ ਖੇਡਾਂ ਜਿੱਥੇ ਸਰੀਰਕ ਤੌਰ 'ਤੇ ਤੰਦਰੁਸਤ ਰੱਖਦੀਆਂ ਹਨ, ਉੱਥੇ ਹੀ ਵਿਦਿਆਰਥੀਆਂ ਵਿੱਚ ਅਨੁਸ਼ਾਸਨ ਅਤੇ ਆਤਮ-ਵਿਸ਼ਵਾਸ ਵੀ ਪੈਦਾ ਕਰਦੀਆਂ ਹਨ | ਇਸ ਪ੍ਰਾਪਤੀ 'ਤੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ |
ਪਿਛਲੀ ਖ਼ਬਰ ਮੁੱਖ ਮੰਤਰੀ ਪੰਥਕ ਸੰਸਥਾਵਾਂ ਵਿਰੁੱਧ ਪ੍ਰਚਾਰ ਕਰਨ ਦੀ ਬਜਾਏ ਵਿਗੜ ਰਹੇ ਹਾਲਾਤ ਵੱਲ ਧਿਆਨ ਦੇਣ-ਪੰਜੋਲੀ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਬੁਲਾਰੇ ਕਿ੍ਸ਼ਨ ਸਿੰਘ ਸਨੌਰ ਦਾ ਜਨਮ ਦਿਨ ਉਤਸ਼ਾਹ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।