21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਮੁੱਖ ਮੰਤਰੀ ਪੰਥਕ ਸੰਸਥਾਵਾਂ ਵਿਰੁੱਧ ਪ੍ਰਚਾਰ ਕਰਨ ਦੀ ਬਜਾਏ ਵਿਗੜ ਰਹੇ ਹਾਲਾਤ ਵੱਲ ਧਿਆਨ ਦੇਣ-ਪੰਜੋਲੀ

ਅਜੀਤ ਡੈਸਕ 21-01-2026
ਫ਼ਤਹਿਗੜ੍ਹ ਸਾਹਿਬ, 20 ਜਨਵਰੀ (ਬਲਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪੰਥਕ ਸੰਸਥਾਵਾਂ ਵਿਰੁੱਧ ਪ੍ਰਚਾਰ ਕਰਨ ਦੀ ਬਜਾਏ ਪੰਜਾਬ ਦੇ ਵਿਗੜ ਰਹੇ ਹਾਲਤਾਂ ਵੱਲ ਧਿਆਨ ਦੇਣਾ ਚਾਹੀਦਾ ਹੈ | ਕਿਉਂਕਿ ਪੰਜਾਬ ਵਿਚ ਰੋਜ਼ਾਨਾ ਹੀ ਕਿਤੇ ਨਾ ਕਿਤੇ ਕਤਲੋਗਾਰਤ ਅਤੇ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਵਾਪਰ ਰਹੀਆਂ ਹਨ, ਜਿਸ ਕਰਕੇ ਪੰਜਾਬ ਵਾਸੀਆਂ ਵਿਚ ਸਹਿਮ ਦਾ ਮਾਹੌਲ ਹੈ | ਪੈੱ੍ਰਸ ਦਾ ਨਾਂਅ ਜਾਰੀ ਬਿਆਨ ਵਿਚ ਜਥੇਦਾਰ ਪੰਜੋਲੀ ਨੇ ਕਿਹਾ ਕਿ ਪੰਜਾਬ ਵਿਚ ਅਮਨ ਕਾਨੂੰਨ ਵਿਵਸਥਾ ਬਹੁਤ ਹੀ ਮਾੜੀ ਹੈ ਅਤੇ ਜਿਸ ਕਿਸਮ ਦੇ ਹਾਲਤ ਅੱਜ ਪੰਜਾਬ ਅੰਦਰ ਬਣੇ ਹੋਏ ਹਨ ਉਹ ਕਦੇ ਉੱਤਰ ਪ੍ਰਦੇਸ਼ ਅਤੇ ਬਿਹਾਰ ਦੇ ਹੁੰਦੇ ਸਨ | ਉਨ੍ਹਾਂ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਧਾਰਮਿਕ ਸੰਸਥਾਵਾਂ ਦੀ ਚਿੰਤਾ ਕਰਨ ਦੀ ਬਜਾਏ ਸੂਬੇ ਦੀ ਡਾਵਾਂਡੋਲ ਹੋ ਚੁੱਕੀ ਅਮਨ ਕਾਨੂੰਨ ਵਿਵਸਥਾ ਨੂੰ ਕਾਬੂ ਹੇਠ ਕਰਨ ਅਤੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੇ ਯਤਨ ਕਰਨ | ਜਥੇਦਾਰ ਪੰਜੋਲੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਮਾਮਲੇ ਸਬੰਧੀ ਜਿੱਥੇ ਆਮ ਆਦਮੀ ਪਾਰਟੀ ਦੀ ਸਰਕਾਰ ਰਾਜਨੀਤੀ ਕਰ ਰਹੀ ਹੈ, ਉੱਥੇ ਹੀ ਸ਼੍ਰੋਮਣੀ ਕਮੇਟੀ ਵੀ ਪਾਵਨ ਸਰੂਪਾਂ ਸਬੰਧੀ ਸਿੱਖ ਸੰਗਤ ਦੀ ਤਸੱਲੀ ਕਰਵਾਉਣ ਵਿਚ ਅਸਫਲ ਰਹੀ ਹੈ ਅਤੇ ਸ਼੍ਰੋਮਣੀ ਕਮੇਟੀ ਦੁਆਰਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਨੂੰ ਅਣਦੇਖਿਆ ਕੀਤਾ ਜਾਣਾ ਪੰਥ ਵਿਚ ਰੋਹ ਅਤੇ ਗ਼ੁੱਸੇ ਦੀ ਲਹਿਰ ਪੈਦਾ ਕਰ ਰਿਹਾ ਹੈ |
ਪਿਛਲੀ ਖ਼ਬਰ ਗਣਤੰਤਰ ਦਿਵਸ ਸਮਾਰੋਹ ਦੀਆਂ ਤਿਆਰੀਆਂ ਸੰਬੰਧੀ ਹੋਈ ਸਮੀਖਿਆ ਮੀਟਿੰਗ ਅਗਲੀ ਖ਼ਬਰ ਟੈਗੋਰ ਇੰਟਰਨੈਸ਼ਨਲ ਸਕੂਲ ਦੀ ਵਿਦਿਆਰਥਣ ਜ਼ੀਨਤ ਦੀ ਕੌਮੀ ਹੈਂਡਬਾਲ ਟੂਰਨਾਮੈਂਟ ਲਈ ਚੋਣ, ਸਕੂਲ 'ਚ ਖੁਸ਼ੀ ਦੀ ਲਹਿਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।