21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਗਣਤੰਤਰ ਦਿਵਸ ਸਮਾਰੋਹ ਦੀਆਂ ਤਿਆਰੀਆਂ ਸੰਬੰਧੀ ਹੋਈ ਸਮੀਖਿਆ ਮੀਟਿੰਗ

ਅਜੀਤ ਡੈਸਕ 21-01-2026
ਫ਼ਤਹਿਗੜ੍ਹ ਸਾਹਿਬ, 20 ਜਨਵਰੀ (ਬਲਜਿੰਦਰ ਸਿੰਘ, ਮਨਪ੍ਰੀਤ ਸਿੰਘ)-ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਪੂਰੀ ਸ਼ਾਨੋ-ਸ਼ੌਕਤ ਅਤੇ ਸੁਚੱਜੇ ਢੰਗ ਨਾਲ ਮਨਾਉਣ ਲਈ ਵਧੀਕ ਡਿਪਟੀ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਵਲੋਂ ਏ.ਡੀ.ਸੀ ਸੁਰਿੰਦਰ ਸਿੰਘ ਧਾਲੀਵਾਲ, ਉਪ ਮੰਡਲ ਮੈਜਿਸਟਰੇਟ ਸੂਬਾ ਸਿੰਘ, ਮੁੱਖ ਮੰਤਰੀ ਫ਼ੀਲਡ ਅਫ਼ਸਰ ਸ਼ੰਕਰ ਸ਼ਰਮਾ ਤੇ ਐਸ.ਪੀ. ਹਰਵੰਤ ਕੌਰ ਦੀ ਮੌਜੂਦਗੀ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਕ ਅਹਿਮ ਸਮੀਖਿਆ ਮੀਟਿੰਗ ਕੀਤੀ ਗਈ | ਖੇਡ ਸਟੇਡੀਅਮ ਮਾਧੋਪੁਰ ਵਿਖੇ ਹੋਈ ਇਸ ਮੀਟਿੰਗ ਦੌਰਾਨ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ | ਮੀਟਿੰਗ ਦੌਰਾਨ ਏ.ਡੀ.ਸੀ. ਨੇ ਦੱਸਿਆ ਕਿ ਗਣਤੰਤਰ ਦਿਵਸ ਸਬੰਧੀ ਰਿਹਰਸਲ ਰੋਜ਼ਾਨਾ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਮਾਧੋਪੁਰ ਖੇਡ ਸਟੇਡੀਅਮ ਵਿਚ ਲਗਾਤਾਰ ਜਾਰੀ ਹੈ | ਉਨ੍ਹਾਂ ਹਦਾਇਤ ਕੀਤੀ ਕਿ ਅਭਿਆਸ ਵਿਚ ਕੋਈ ਵੀ ਢਿੱਲ ਨਾ ਵਰਤੀ ਜਾਵੇ | ਸਮਾਗਮ ਨੂੰ ਸਫਲ ਬਣਾਉਣ ਲਈ ਸਾਰੇ ਵਿਭਾਗਾਂ ਦਾ ਆਪਸੀ ਤਾਲਮੇਲ ਬਹੁਤ ਜ਼ਰੂਰੀ ਹੈ | ਮੀਟਿੰਗ ਦੌਰਾਨ ਹਦਾਇਤ ਕੀਤੀ ਗਈ ਕਿ ਫਾਈਨਲ ਰਿਹਰਸਲ ਤੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸਮੂਹ ਅਧਿਕਾਰੀਆਂ, ਸਟਾਫ਼ ਅਤੇ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਸਮੇਂ ਸਿਰ ਆਮਦ ਯਕੀਨੀ ਬਣਾਈ ਜਾਵੇ | ਉਨ੍ਹਾਂ ਕਿਹਾ ਕਿ ਸਮਾਗਮ ਵਾਲੀ ਥਾਂ 'ਤੇ ਪੀਣ ਵਾਲੇ ਸਾਫ਼ ਪਾਣੀ ਦਾ ਪ੍ਰਬੰਧ, ਸਾਫ਼-ਸਫ਼ਾਈ ਅਤੇ ਮਹਿਮਾਨਾਂ ਦੇ ਸੁਆਗਤ ਲਈ ਸੁੰਦਰ ਸਵਾਗਤੀ ਗੇਟ ਤਿਆਰ ਕੀਤੇ ਜਾਣ | ਇਸ ਤੋਂ ਇਲਾਵਾ ਮੌਕੇ 'ਤੇ ਐਂਬੂਲੈਂਸ ਅਤੇ ਮੈਡੀਕਲ ਟੀਮਾਂ ਦੀ ਤਾਇਨਾਤੀ ਲਾਜ਼ਮੀ ਕੀਤੀ ਗਈ ਹੈ |
ਰਿਹਰਸਲ ਅਤੇ ਮੁੱਖ ਸਮਾਗਮ ਵਿਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਲਈ ਰਿਫਰੈਸ਼ਮੈਂਟ ਦੇ ਪੁਖ਼ਤਾ ਇੰਤਜ਼ਾਮ ਕਰਨ ਦੇ ਹੁਕਮ ਦਿੱਤੇ ਗਏ | ਮੁੱਖ ਮੰਤਰੀ ਫ਼ੀਲਡ ਅਫ਼ਸਰ ਸ਼ੰਕਰ ਸ਼ਰਮਾ ਨੇ ਕਿਹਾ ਕਿ ਰਾਸ਼ਟਰੀ ਤਿਉਹਾਰ ਨੂੰ ਲੈ ਕੇ ਸਾਰੇ ਅਧਿਕਾਰੀ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ | ਇਸ ਮੀਟਿੰਗ ਵਿਚ ਵੱਖ-ਵੱਖ ਵਿਭਾਗਾਂ ਦੇ ਮੁਖੀ ਅਤੇ ਪੁਲਿਸ ਪ੍ਰਸ਼ਾਸਨ ਦੇ ਨੁਮਾਇੰਦੇ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਯੂਥ ਕਾਂਗਰਸ ਦੀ ਮੈਂਬਰਸ਼ਿਪ ਤੇ ਨਾਮਜ਼ਦਗੀ ਪ੍ਰਕਿਰਿਆ ਲਈ ਨੌਜਵਾਨਾਂ 'ਚ ਵੱਡਾ ਉਤਸ਼ਾਹ- ਰਵੀ ਸ਼ੰਕਰ ਅਗਲੀ ਖ਼ਬਰ ਮੁੱਖ ਮੰਤਰੀ ਪੰਥਕ ਸੰਸਥਾਵਾਂ ਵਿਰੁੱਧ ਪ੍ਰਚਾਰ ਕਰਨ ਦੀ ਬਜਾਏ ਵਿਗੜ ਰਹੇ ਹਾਲਾਤ ਵੱਲ ਧਿਆਨ ਦੇਣ-ਪੰਜੋਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।