21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਯੂਥ ਕਾਂਗਰਸ ਦੀ ਮੈਂਬਰਸ਼ਿਪ ਤੇ ਨਾਮਜ਼ਦਗੀ ਪ੍ਰਕਿਰਿਆ ਲਈ ਨੌਜਵਾਨਾਂ 'ਚ ਵੱਡਾ ਉਤਸ਼ਾਹ- ਰਵੀ ਸ਼ੰਕਰ

ਅਜੀਤ ਡੈਸਕ 21-01-2026
ਖਮਾਣੋਂ, 20 ਜਨਵਰੀ (ਜੋਗਿੰਦਰ ਪਾਲ)-ਪੰਜਾਬ ਪ੍ਰਦੇਸ਼ ਯੂਥ ਕਾਂਗਰਸ ਦੇ ਫ਼ਤਹਿਗੜ੍ਹ ਸਾਹਿਬ ਅਤੇ ਪਟਿਆਲਾ ਦੇ ਜ਼ੋਨਲ ਰਿਟਰਨਿੰਗ ਅਫ਼ਸਰ ਰਵੀ ਸ਼ੰਕਰ ਨੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਦੇ ਦਫ਼ਤਰ ਵਿਖੇ ਰੱਖੀ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਪੰਜਾਬ ਪ੍ਰਦੇਸ਼ ਯੂਥ ਕਾਂਗਰਸ ਕਮੇਟੀ ਦੀ ਚੋਣ ਪ੍ਰਕਿਰਿਆ ਲਈ ਪੰਜਾਬ ਨੂੰ ਚਾਰ ਜੋਨਾਂ ਵਿਚ ਵੰਡਿਆ ਗਿਆ ਹੈ ਅਤੇ ਯੂਥ ਕਾਂਗਰਸ ਦੀ ਮੈਂਬਰਸ਼ਿਪ ਅਤੇ ਨਾਮਜ਼ਦਗੀ ਪ੍ਰਕਿਰਿਆ ਲਈ ਯੂਥ ਵਰਕਰਾਂ ਤੇ ਨੌਜਵਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਪੰਜਾਬ ਯੂਥ ਕਾਂਗਰਸ ਦੀ ਮੈਂਬਰਸ਼ਿਪ ਲੈਣ ਵਾਸਤੇ ਆਲ ਇੰਡੀਆ ਯੂਥ ਕਾਂਗਰਸ ਵਲੋਂ ਆਨਲਾਈਨ ਪੋਰਟਲ ਖੋਲਿ੍ਹਆ ਹੋਇਆ ਹੈ ਅਤੇ 18 ਤੋਂ 35 ਸਾਲ ਦੀ ਉਮਰ ਦਾ ਕੋਈ ਵੀ ਨੌਜਵਾਨ ਆਨਲਾਈਨ ਫਾਰਮ ਭਰ ਕੇ ਮੈਂਬਰ ਬਣ ਸਕਦਾ ਹੈ | ਇਸ ਤੋਂ ਇਲਾਵਾ ਪੰਜਾਬ ਯੂਥ ਕਾਂਗਰਸ ਕਮੇਟੀ ਦੇ ਵੱਖ-ਵੱਖ ਅਹੁਦਿਆਂ ਲਈ ਆਨਲਾਈਨ ਨਾਮਜ਼ਦਗੀ ਭਰਨ ਦੀ ਪ੍ਰਕਿਰਿਆ ਵੀ ਜਾਰੀ ਹੈ | ਉਨ੍ਹਾਂ ਦੱਸਿਆ ਕਿ ਇਹ ਪ੍ਰਕਿਰਿਆ 23 ਜਨਵਰੀ ਤੱਕ ਜਾਰੀ ਰਹੇਗੀ, ਜੋ ਕਿ ਪੂਰੀ ਤਰ੍ਹਾਂ ਨਾਲ ਪਾਰਦਰਸ਼ਤਾ ਨਾਲ ਚੱਲ ਰਹੀ ਹੈ | ਉਨ੍ਹਾਂ ਦੱਸਿਆ ਕਿ ਪੰਜਾਬ ਯੂਥ ਕਾਂਗਰਸ ਦੀਆਂ ਚੋਣਾਂ ਵਿਚ ਬਲਾਕ ਕਮੇਟੀਆਂ, ਵਿਧਾਨ ਸਭਾ ਕਮੇਟੀਆਂ, ਜ਼ਿਲ੍ਹਾ ਕਮੇਟੀਆਂ ਪ੍ਰਧਾਨ ਅਤੇ ਜਨਰਲ ਸਕੱਤਰ ਤੋਂ ਇਲਾਵਾ ਸੂਬਾ ਕਮੇਟੀ ਵਿਚ ਪ੍ਰਧਾਨ ਅਤੇ ਜਨਰਲ ਸਕੱਤਰ ਲਈ ਮੈਂਬਰਸ਼ਿਪ ਤੇ ਨਾਮਜ਼ਦਗੀਆਂ ਹੋਣਗੀਆਂ | ਉਨ੍ਹਾਂ ਦੱਸਿਆ ਕਿ ਇਨ੍ਹਾਂ ਕਮੇਟੀਆਂ ਵਿਚ ਨਿਯਮਾਂ ਅਨੁਸਾਰ ਰਾਖਵੇਂਕਰਨ ਦੀ ਵਿਵਸਥਾ ਵੀ ਕੀਤੀ ਗਈ ਹੈ ਅਤੇ ਦੱਸਿਆ ਕਿ ਰਾਖਵੇਂਕਰਨ ਵਿਚ ਐਸ.ਸੀ, ਓ.ਬੀ.ਸੀ, ਮਹਿਲਾ, ਅੰਗਹੀਣ ਆਦਿ ਲਈ ਅਹੁਦੇ ਰਾਖਵੇਂ ਹੋਣਗੇ | ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਨੇ ਦੱਸਿਆ ਕਿ ਪਾਰਟੀ ਦੇ ਸੰਵਿਧਾਨ ਮੁਤਾਬਿਕ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ ਵੀ ਵੱਡੇ ਪੱਧਰ 'ਤੇ ਫਾਰਮ ਭਰਵਾਏ ਜਾਣਗੇ ਅਤੇ ਇਸ ਚੋਣ ਪ੍ਰਕਿਰਿਆ ਲਈ ਨੌਜਵਾਨਾਂ ਨੂੰ ਜਾਗਰੂਕ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਇਹ ਆਮ ਘਰਾਂ ਦੇ ਨੌਜਵਾਨਾਂ ਲਈ ਰਾਜਨੀਤੀ ਵਿਚ ਆਉਣ ਦਾ ਵਧੀਆ ਮੌਕਾ ਹੈ, ਜੋ ਕਿ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਰਾਹੁਲ ਗਾਂਧੀ ਦਾ ਇਕ ਸੁਪਨਾ ਹੈ ਕਿ ਰਾਜਨੀਤੀ ਵਿਚ ਨੌਜਵਾਨਾਂ ਨੂੰ ਅੱਗੇ ਲਿਆਂਦਾ ਜਾਵੇ | ਇਸ ਮੌਕੇ ਸਰਿੰਦਰ ਸਿੰਘ ਰਾਮਗੜ੍ਹ ਜ਼ਿਲ੍ਹਾ ਪ੍ਰਧਾਨ ਤੋਂ ਇਲਾਵਾ ਕਮਾਡੈਂਟ ਪ੍ਰੀਤਮ ਸਿੰਘ ਬਾਜਵਾ, ਨਾਜਰ ਸਿੰਘ ਰੱਤੋਂ ਪ੍ਰਧਾਨ ਬਲਾਕ ਪ੍ਰਧਾਨ ਕਾਂਗਰਸ ਕਿਸਾਨ ਸੈੱਲ, ਨੰਬਰਦਾਰ ਨੱਥੂ ਰਾਮ ਨੰਗਲਾਂ ਅਤੇ ਯੂਥ ਆਗੂ ਗੁਰਪ੍ਰੀਤ ਸਿੰਘ ਸੰਧਾਰੀ ਮਾਜਰਾ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਨੰਦਪੁਰ ਕਲੌੜ 'ਚ ਡਾ. ਮਨੋਹਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਦਾ ਮਨਰੇਗਾ ਬਚਾਓ ਸੰਗਰਾਮ ਅਗਲੀ ਖ਼ਬਰ ਗਣਤੰਤਰ ਦਿਵਸ ਸਮਾਰੋਹ ਦੀਆਂ ਤਿਆਰੀਆਂ ਸੰਬੰਧੀ ਹੋਈ ਸਮੀਖਿਆ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।