21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਸ਼ਿਵ ਸ਼ਕਤੀ ਸਮਾਜ ਸੇਵਾ ਦਲ ਬਸੀ ਪਠਾਣਾਂ ਦੀ ਹੋਈ ਮੀਟਿੰਗ

ਅਜੀਤ ਡੈਸਕ 21-01-2026
ਬਸੀ ਪਠਾਣਾਂ, 20 ਜਨਵਰੀ (ਪੱਤਰ ਪ੍ਰੇਰਕ)-ਸ਼ਿਵ ਸ਼ਕਤੀ ਸਮਾਜ ਸੇਵਾ ਦਲ ਬਸੀ ਪਠਾਣਾਂ ਦੀ ਅਹਿਮ ਮੀਟਿੰਗ ਚੇਅਰਮੈਨ ਪ੍ਰੀਤਮ ਰੱਬੜ ਦੀ ਰਹਿਨੁਮਾਈ ਹੇਠ ਹੋਈ | ਜਾਣਕਾਰੀ ਦਿੰਦਿਆਂ ਚੇਅਰਮੈਨ ਪ੍ਰੀਤਮ ਰੱਬੜ ਨੇ ਦੱਸਿਆ ਕਿ ਮੀਟਿੰਗ ਦੌਰਾਨ 15 ਫਰਵਰੀ ਦੀ ਸ਼ਿਵਰਾਤਰੀ ਨੂੰ ਲੈ ਕੇ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਬਾਰੇ ਚਰਚਾ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ 13 ਫਰਵਰੀ ਨੂੰ ਕੱਢੀ ਜਾਣ ਵਾਲੀ ਇਹ ਸ਼ੋਭਾ ਯਾਤਰਾ ਸ਼ੀਤਲਾ ਮਾਤਾ ਮੰਦਰ ਤੋਂ ਸ਼ੁਰੂ ਹੋਵੇਗੀ ਅਤੇ ਡੇਰਾ ਬਾਬਾ ਨਾਰਾਇਣਪੁਰੀ ਜੀ ਦੇਵੀ ਮੰਦਰ ਵਿਖੇ ਵਿਸ਼ਰਾਮ ਹੋਵੇਗਾ | ਇਸ ਮੀਟਿੰਗ ਵਿਚ ਚੇਅਰਮੈਨ ਪ੍ਰੀਤਮ ਰੱਬੜ, ਪੁਨੀਤ ਗੋਇਲ, ਸੰਜੀਵ ਸਚਦੇਵਾ, ਵਰੁਣ ਛਾਬੜਾ, ਦਿਨੇਸ਼, ਛਾਲੂ, ਦਵਿੰਦਰ ਕੁਮਾਰ, ਯਸ਼ ਚੁੱਘ ਵੀ ਸ਼ਾਮਿਲ ਸਨ |
ਪਿਛਲੀ ਖ਼ਬਰ ਬਾਵਾ ਲਾਲ ਦਿਆਲ ਜੀ ਦਾ 671ਵਾਂ ਪ੍ਰਕਾਸ਼ ਉਤਸਵ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸੰਬੰਧੀ 27 ਨੂੰ ਸਜਾਇਆ ਜਾਵੇਗਾ ਨਗਰ ਕੀਰਤਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।