15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਚੇਅਰਮੈਨ ਰਣਜੋਧ ਸਿੰਘ ਹਡਾਣਾ ਨੇ ਸ਼ੁਰੂ ਕੀਤੀ ਵਿਕਾਸ ਕਾਰਜਾਂ ਦੀ ਲੜੀ

ਅਜੀਤ ਡੈਸਕ 22-01-2026
ਦੇਵੀਗੜ੍ਹ, 21 ਜਨਵਰੀ (ਰਾਜਿੰਦਰ ਸਿੰਘ ਮੌਜੀ)-ਨਗਰ ਪੰਚਾਇਤ ਦੇਵੀਗੜ੍ਹ ਦੇ ਅਧੀਨ ਆਉਂਦੇ ਪਿੰਡ ਜ਼ੁਲਕਾਂ ਦੀ ਨੁਹਾਰ ਬਦਲਣ ਲਈ ਵਿਕਾਸ ਕਾਰਜਾਂ ਦੀ ਲੜੀ ਸ਼ੁਰੂ ਕੀਤੀ ਗਈ | ਪੀ.ਆਰ.ਟੀ.ਸੀ. ਦੇ ਚੇਅਰਮੈਨ ਅਤੇ ਹਲਕਾ ਸਨੌਰ ਦੇ ਇੰਚਾਰਜ ਰਣਜੋਧ ਸਿੰਘ ਹਡਾਣਾ ਵਲੋਂ ਪਿੰਡ ਦੀਆਂ ਗਲੀਆਂ ਅਤੇ ਸਟਰੀਟ ਲਾਈਟਾਂ ਦੇ ਪ੍ਰੋਜੈਕਟਾਂ ਬਾਰੇ ਦੱਸਿਆ | ਇਨ੍ਹਾਂ ਵਿਕਾਸ ਕਾਰਜਾਂ 'ਤੇ ਲਗਭਗ 22 ਲੱਖ ਰੁਪਏ ਗਲੀਆਂ ਦੇ ਨਿਰਮਾਣ ਲਈ ਅਤੇ 7.50 ਲੱਖ ਰੁਪਏ ਸਟਰੀਟ ਲਾਈਟਾਂ ਲਗਾਉਣ ਲਈ ਖ਼ਰਚ ਕੀਤੇ ਜਾਣਗੇ | ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਸਾਡੀ ਸਰਕਾਰ ਅਤੇ ਟੀਮ ਦਾ ਮੁੱਖ ਉਦੇਸ਼ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਪ੍ਰਦਾਨ ਕਰਨਾ ਹੈ | ਉਨ੍ਹਾਂ ਕਿਹਾ ਪਿੰਡ ਜ਼ੁਲਕਾਂ ਦੇ ਵਸਨੀਕਾਂ ਦੀ ਇਹ ਚਿਰੋਕਣੀ ਮੰਗ ਸੀ ਕਿ ਗਲੀਆਂ ਦੀ ਹਾਲਤ ਸੁਧਾਰੀ ਜਾਵੇ ਅਤੇ ਰਾਤ ਦੇ ਸਮੇਂ ਰੌਸ਼ਨੀ ਦਾ ਉਚਿੱਤ ਪ੍ਰਬੰਧ ਹੋਵੇ | ਇਸ ਦੌਰਾਨ ਬਲਦੇਵ ਸਿੰਘ ਚੇਅਰਮੈਨ, ਮਨਿੰਦਰ ਫਰਾਂਸ ਵਾਲਾ, ਸੀਨੀਅਰ ਮੀਤ ਪ੍ਰਧਾਨ ਲਖਵੀਰ ਸਿੰਘ ਕਪੂਰੀ, ਕੌਂਸਲਰ ਹੈਪੀ ਜ਼ੁਲਕਾਂ, ਕੌਂਸਲਰ ਗੁਰਮੀਤ ਸਿੰਘ, ਕੌਂਸਲਰ ਸ਼ੁਭਮ ਲਾਂਬਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗਗਨਦੀਪ ਕੌਰ ਅਤੇ ਇਨ੍ਹਾਂ ਤੋਂ ਇਲਾਵਾ ਪ੍ਰਸਾਸ਼ਨਿਕ ਅਧਿਕਾਰੀਆਂ 'ਚ ਈ.ਓ. ਲਖਬੀਰ ਸਿੰਘ, ਜੇ.ਈ. ਕੁਲਜਿੰਦਰ ਸਿੰਘ ਵੀ ਹਾਜ਼ਰ ਰਹੇ | ਜਿਨ੍ਹਾਂ ਨੇ ਪ੍ਰੋਜੈਕਟ ਦੀ ਤਕਨੀਕੀ ਰੂਪ-ਰੇਖਾ ਬਾਰੇ ਜਾਣਕਾਰੀ ਸਾਂਝੀ ਕੀਤੀ | ਇਸ ਮੌਕੇ ਸੰਮਤੀ ਮੈਂਬਰ ਸਿਮਰਜੀਤ ਸਿੰਘ ਸੋਹਲ, ਤੀਰਥ ਰਾਮ, ਰਾਜੂ ਰਾਮ, ਉੱਤਮ ਦਾਸ, ਜਗਤਾਰ ਸਿੰਘ ਜੱਗਾ, ਗੁਰਨਾਮ ਸਿੰਘ ਅਤੇ ਰਿਸੂ ਪਿਪਲਖੇੜੀ ਸਮੇਤ ਹੋਰ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਮੰਗਾਂ ਨਾ ਮੰਨੀਆਂ ਤਾਂ ਪੀ.ਆਰ.ਟੀ.ਸੀ. ਪੈਨਸ਼ਨਰਾਂ ਵਲੋਂ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ ਅਗਲੀ ਖ਼ਬਰ ਡੀ.ਏ.ਵੀ. ਪਬਲਿਕ ਸਕੂਲ ਪਟਿਆਲਾ ਦੇ ਵਿਦਿਆਰਥੀਆਂ ਨੇ ਰਾਸ਼ਟਰੀ ਖੇਡਾਂ 'ਚ ਮਾਰੀਆਂ ਮੱਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।