15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਖ਼ਾਲਸਾ ਕਾਲਜ ਵਿਖੇ ਹੁਨਰ ਵਿਕਾਸ ਲਈ ਵਰਕਸ਼ਾਪ ਸ਼ੁਰੂ

ਅਜੀਤ ਡੈਸਕ 22-01-2026
ਪਟਿਆਲਾ, 21 ਜਨਵਰੀ (ਗੁਰਵਿੰਦਰ ਸਿੰਘ ਔਲਖ)-ਖ਼ਾਲਸਾ ਕਾਲਜ ਦੇ ਪੋਸਟ-ਗ੍ਰੈਜੂਏਟ ਅੰਗਰੇਜ਼ੀ ਅਤੇ ਵਿਦੇਸ਼ੀ ਭਾਸ਼ਾਵਾਂ ਵਿਭਾਗ ਦੀ 'ਅੰਗਰੇਜ਼ੀ ਲਿਟਰੇਰੀ ਸੁਸਾਇਟੀ' ਵਲੋਂ ਵਿਦਿਆਰਥੀਆਂ ਅੰਦਰਲੇ ਹੁਨਰ ਨੂੰ ਨਿਖਾਰਨ ਦੇ ਉਦੇਸ਼ ਨਾਲ ਇਕ ਵਿਸ਼ੇਸ਼ ਦੋ-ਹਫ਼ਤਾਵਾਰੀ ਸਕਿੱਲ ਡਿਵੈਲਪਮੈਂਟ ਵਰਕਸ਼ਾਪ ਦੀ ਸ਼ੁਰੂਆਤ ਕੀਤੀ ਗਈ | ਇਹ ਵਰਕਸ਼ਾਪ 21 ਜਨਵਰੀ ਤੋਂ ਸ਼ੁਰੂ ਹੋ ਕੇ 5 ਫਰਵਰੀ ਤੱਕ ਚੱਲੇਗੀ, ਜਿਸ ਵਿਚ ਵਿਦਿਆਰਥੀਆਂ ਨੂੰ ਅਕਾਦਮਿਕ ਪੜ੍ਹਾਈ ਦੇ ਨਾਲ-ਨਾਲ ਵਿਹਾਰਕ ਜੀਵਨ ਵਿਚ ਕੰਮ ਆਉਣ ਵਾਲੀਆਂ ਕਲਾਵਾਂ ਬਾਰੇ ਸਿਖਲਾਈ ਦਿੱਤੀ ਜਾਵੇਗੀ | ਵਰਕਸ਼ਾਪ ਦੇ ਉਦਘਾਟਨੀ ਸੈਸ਼ਨ ਦੌਰਾਨ ਵਿਭਾਗ ਦੇ ਮੁਖੀ ਡਾ. ਜਸਪ੍ਰੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਹੁਨਰ ਦੀ ਅਹਿਮੀਅਤ ਬਾਰੇ ਦੱਸਿਆ | ਉਨ੍ਹਾਂ ਕਿਹਾ ਕਿ ਅੱਜ ਦੇ ਬੇਹੱਦ ਮੁਕਾਬਲੇਬਾਜ਼ੀ ਵਾਲੇ ਦੌਰ ਵਿਚ ਕੇਵਲ ਡਿਗਰੀਆਂ ਜਾਂ ਕਿਤਾਬੀ ਗਿਆਨ ਸਫਲਤਾ ਦੀ ਗਾਰੰਟੀ ਨਹੀਂ ਹਨ | ਅਸਲ ਦੁਨੀਆ ਵਿਚ ਆਪਣੀ ਥਾਂ ਬਣਾਉਣ ਲਈ ਵਿਦਿਆਰਥੀਆਂ ਕੋਲ ਬਿਹਤਰ ਸੰਚਾਰ ਪ੍ਰਣਾਲੀ ਅਤੇ ਰਚਨਾਤਮਕ ਸੋਚ ਹੋਣੀ ਲਾਜ਼ਮੀ ਹੈ | ਵਰਕਸ਼ਾਪ ਦੀ ਕਨਵੀਨਰ ਡਾ. ਰੂਬਲ ਬਰਾੜ ਨੇ ਪ੍ਰੋਗਰਾਮ ਦੀ ਰੂਪ-ਰੇਖਾ ਸਾਂਝੀ ਕਰਦਿਆਂ ਦੱਸਿਆ ਕਿ ਇਸ 15 ਦਿਨਾਂ ਦੇ ਸਫਰ ਦੌਰਾਨ ਵਿਦਿਆਰਥੀਆਂ ਨੂੰ ਸਾਹਿਤਕ ਕੁਇਜ਼, ਮੁਹਾਵਰੇਦਾਰ ਗੱਲਬਾਤ, ਕਹਾਣੀ ਸੁਣਾਉਣ ਦੀ ਕਲਾ, ਲਘੂ ਕਹਾਣੀ ਲੇਖਨ, ਭਾਸ਼ਣ ਕਲਾ, ਰੋਲ ਪਲੇਅ, ਨਾਅਰਾ ਲੇਖਨ ਅਤੇ ਨਾਟਕ ਮੰਚਨ ਵਰਗੀਆਂ ਵੱਖ-ਵੱਖ ਗਤੀਵਿਧੀਆਂ ਦਾ ਅਭਿਆਸ ਕਰਵਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਦੇ ਆਤਮ-ਵਿਸ਼ਵਾਸ ਵਿਚ ਵਾਧਾ ਕਰਦੀਆਂ ਹਨ ਅਤੇ ਉਨ੍ਹਾਂ ਨੂੰ ਕਿਸੇ ਵੀ ਚੁਣੌਤੀਪੂਰਨ ਸਥਿਤੀ ਵਿਚ ਆਪਣੇ ਆਪ ਨੂੰ ਸਪਸ਼ਟ ਰੂਪ ਵਿਚ ਪੇਸ਼ ਕਰਨ ਦੇ ਯੋਗ ਬਣਾਉਂਦੀਆਂ ਹਨ | ਇਸ ਮੌਕੇ ਮੰਚ ਦਾ ਸੰਚਾਲਨ ਡਾ. ਅਮਨਪ੍ਰੀਤ ਕੌਰ ਵਲੋਂ ਬੜੇ ਹੀ ਸੁਚੱਜੇ ਢੰਗ ਨਾਲ ਕੀਤਾ ਗਿਆ |
ਵਰਕਸ਼ਾਪ ਵਿਚ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ | ਇਸ ਉਪਰਾਲੇ ਲਈ ਕਾਲਜ ਦੇ ਪਿ੍ੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਵਿਭਾਗ ਨੂੰ ਵਧਾਈ ਦਿੱਤੀ | ਉਨ੍ਹਾਂ ਦਾ ਕਹਿਣਾ ਹੈ ਕਿ ਅਜਿਹੇ ਸਿਖਲਾਈ ਕੈਂਪ ਵਿਦਿਆਰਥੀਆਂ ਦੀ ਸ਼ਖ਼ਸੀਅਤ ਦੇ ਸਰਵਪੱਖੀ ਵਿਕਾਸ ਲਈ ਮੀਲ ਦਾ ਪੱਥਰ ਸਾਬਤ ਹੁੰਦੇ ਹਨ |
ਪਿਛਲੀ ਖ਼ਬਰ ਪੰਜਾਬ ਸਰਕਾਰ ਦੁਆਰਾ ਅੱਜ ਤੋਂ ਸ਼ੁਰੂ ਹੋ ਜਾਵੇਗਾ 10 ਲੱਖ ਤੱਕ ਦਾ ਸਿਹਤ ਬੀਮਾ ਕਾਰਡ ਬਣਨਾ- ਵਿਧਾਇਕ ਰਾਏ ਅਗਲੀ ਖ਼ਬਰ ਸਰਕਲ ਘਨੌਰ ਪੁਲਿਸ ਵਲੋਂ 'ਆਪੇ੍ਰਸ਼ਨ ਪ੍ਰਹਾਰ' ਤਹਿਤ ਵੱਖ-ਵੱਖ ਕੇਸਾਂ 'ਚ ਲੋੜੀਂਦੇ ਪੰਜ ਗੈਂਗਸਟਰ ਤੇ ਭਗੌੜੇ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।