27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਪੰਜਾਬ ਦੇ ਲੋਕਾਂ ਲਈ ਵੱਡਾ ਤੋਹਫ਼ਾ-ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ

ਅਜੀਤ ਡੈਸਕ 23-01-2026
• ਸੂਬੇ ਦੇ ਲੋਕਾਂ ਨੂੰ ਸਿਹਤ ਬੀਮਾ ਯੋਜਨਾ ਦਾ ਵੱਡਾ ਲਾਭ ਮਿਲੇਗਾ-'ਆਪ' ਆਗੂ
ਫ਼ਤਹਿਗੜ੍ਹ ਸਾਹਿਬ, 22 ਜਨਵਰੀ (ਮਨਪ੍ਰੀਤ ਸਿੰਘ)-ਪੰਜਾਬ ਸਰਕਾਰ ਦੁਆਰਾ ਚੋਣਾਂ ਤੋਂ ਪਹਿਲਾਂ ਕੀਤੇ ਆਪਣੇ ਵਾਅਦਿਆਂ ਨੂੰ ਇਕ-ਇਕ ਕਰ ਪੂਰਾ ਕੀਤਾ ਜਾ ਰਿਹਾ ਹੈ ਤੇ ਸਰਕਾਰ ਵਲੋਂ ਸੂਬੇ ਦੇ ਲੋਕਾਂ ਦੀ ਸਿਹਤਯਾਬੀ ਲਈ 10 ਲੱਖ ਰੁਪਏ ਦੀ ਮੁਫ਼ਤ ਬੀਮਾ ਯੋਜਨਾ ਵੀ ਚਲਾਈ ਜਾ ਰਹੀ ਹੈ, ਜੋ ਕਿ ਸੂਬੇ ਦੇ ਲੋਕਾਂ ਲਈ ਵਰਦਾਨ ਸਾਬਿਤ ਹੋਵੇਗੀ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ 'ਆਪ' ਦੇ ਸੂਬਾ ਸਪੋਕਸਮੈਨ ਤੇ ਮਾਰਕੀਟ ਕਮੇਟੀ ਸਰਹਿੰਦ-ਫ਼ਤਹਿਗੜ੍ਹ ਸਾਹਿਬ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਨੇ ਸਾਥੀਆਂ ਸਮੇਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਚੇਅਰਮੈਨ ਢਿੱਲੋਂ ਨੇ ਕਿਹਾ ਕਿ ਮੁਫ਼ਤ ਬੀਮਾ ਯੋਜਨਾ ਦੇ ਲਾਗੂ ਹੋ ਜਾਣ ਨਾਲ ਸੂਬੇ ਦੇ ਲੱਖਾਂ ਲੋਕਾਂ ਨੂੰ ਇਸ ਦਾ ਸਿੱਧੇ ਤੌਰ 'ਤੇ ਲਾਭ ਮਿਲੇਗਾ ਤੇ ਆਰਥਿਕ ਪੱਖੋਂ ਕਮਜ਼ੋਰ ਲੋਕ ਇਸ ਦਾ ਲਾਭ ਲੈ ਸਕਣਗੇ | ਉਨ੍ਹਾਂ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕਾਂ ਦੇ ਵਿਕਾਸ ਤੇ ਰੁਜ਼ਗਾਰ ਪ੍ਰਤੀ ਚਿੰਤਤ ਹਨ, ਜਿਨ੍ਹਾਂ ਦੁਆਰਾ ਸੂਬੇ ਦੇ ਹਜ਼ਾਰਾਂ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ ਤੇ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਦਾ ਵਿਕਾਸ ਵੀ ਕਰਵਾਇਆ ਜਾ ਰਿਹਾ ਹੈ |
ਉਨ੍ਹਾਂ ਕਿਹਾ ਕਿ ਸਿਹਤ ਬੀਮਾ ਯੋਜਨਾ ਕਾਰਡ ਅਧੀਨ ਗੋਡੇ, ਮੋਢੇ, ਹਾਰਟ, ਫੇਫੜਿਆਂ, ਅੱਖਾਂ ਦੇ ਅਪਰੇਸ਼ਨ, ਬੀ. ਪੀ., ਸ਼ੂਗਰ, ਪੇਟ, ਛਾਤੀ, ਕੈਂਸਰ ਆਦਿ ਹਰ ਬਿਮਾਰੀ ਦੇ ਇਲਾਜ ਮੁਫ਼ਤ ਕੀਤਾ ਜਾਵੇਗਾ |
ਇਸ ਯੋਜਨਾ ਸਬੰਧੀ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕਰਦਿਆਂ ਬਲਾਕ ਪ੍ਰਧਾਨ ਪ੍ਰਹਿਲਾਦ ਸਿੰਘ ਦਾਦੂ ਮਾਜਰਾ, ਸ਼ੁਕਰਦੀਨ, ਅਤੇ ਗੁਰਕਰਮ ਸਿੰਘ ਦਾਦੂ ਮਾਜਰਾ ਨੇ ਕਿਹਾ ਕਿ ਇਹ ਯੋਜਨਾ ਪੂਰੇ ਭਾਰਤ 'ਚ ਕਿਸੇ ਹੋਰ ਸਰਕਾਰ ਵਲੋਂ ਨਹੀਂ ਚਾਲੂ ਕੀਤੀ ਗਈ, ਜਿਸ ਦੀ ਹਰ ਪਾਸੇ ਸ਼ਲਾਘਾ ਹੋ ਰਹੀ ਹੈ |
ਪਿਛਲੀ ਖ਼ਬਰ ਕਰੇਟਾ ਕਾਰ ਖੰਭੇ ਨਾਲ ਟਕਰਾਈ, ਨੌਜਵਾਨ ਦੀ ਮੌਤ ਅਗਲੀ ਖ਼ਬਰ ਚੋਰੀ ਦੇ ਮਾਮਲੇ 'ਚ 3 ਵਿਅਕਤੀ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।