27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਕਰੇਟਾ ਕਾਰ ਖੰਭੇ ਨਾਲ ਟਕਰਾਈ, ਨੌਜਵਾਨ ਦੀ ਮੌਤ

ਅਜੀਤ ਡੈਸਕ 23-01-2026
ਫ਼ਤਹਿਗੜ੍ਹ ਸਾਹਿਬ, 22 ਜਨਵਰੀ (ਬਲਜਿੰਦਰ ਸਿੰਘ)-ਥਾਣਾ ਬਡਾਲੀ ਆਲਾ ਸਿੰਘ ਖੇਤਰ ਅਧੀਨ ਆਉਂਦੇ ਪਿੰਡ ਹਿੰਦੂਪੁਰ ਨੇੜੇ ਬੀਤੀ ਦੇਰ ਰਾਤ ਵਾਪਰੇ ਦਰਦਨਾਕ ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹੌਲਦਾਰ ਅਮਰਜੀਤ ਸਿੰਘ ਨੇ ਦੱਸਿਆ ਕਿ ਬੀਤੀ ਦੇਰ ਰਾਤ ਮੰਡੀ ਗੋਬਿੰਦਗੜ੍ਹ ਦੇ ਰਹਿਣ ਵਾਲੇ 2 ਨੌਜਵਾਨ ਕਰੇਟਾ ਕਾਰ ਵਿਚ ਸਵਾਰ ਹੋ ਕੇ ਮੋਹਾਲੀ ਖਰੜ ਸਾਈਡ ਵੱਲ ਜਾ ਰਹੇ ਸਨ ਤਾਂ ਪਿੰਡ ਹਿੰਦੂਪੁਰ ਨੇੜੇ ਕੂਣੀ ਮੋੜ 'ਤੇ ਕਾਰ ਆਪਣਾ ਸੰਤੁਲਨ ਗੁਆ ਕੇ ਖੰਭੇ ਨਾਲ ਟਕਰਾਅ ਗਈ | ਸਿੱਟੇ ਵਜੋਂ ਕਾਰ ਚਾਲਕ ਗੁਰਜਿੰਦਰ ਸਿੰਘ (28) ਪੁੱਤਰ ਕਰਮਜੀਤ ਸਿੰਘ ਵਾਸੀ ਮਕਾਨ ਨੰਬਰ 120, ਸੈਕਟਰ 1-ਸੀ, ਮੰਡੀ ਗੋਬਿੰਦਗੜ੍ਹ ਦੀ ਮੌਤ ਹੋ ਗਈ, ਜਦੋਂਕਿ ਉਸ ਦਾ ਦੋਸਤ ਸੁਰੱਖਿਅਤ ਹੈ | ਉਨ੍ਹਾਂ ਦੱਸਿਆ ਕਿ ਉਕਤ ਦੁਰਘਟਨਾ ਸਬੰਧੀ ਧਾਰਾ 194 ਬੀ.ਐਨ.ਐੱਸ.ਐੱਸ ਅਧੀਨ ਥਾਣਾ ਬਡਾਲੀ ਆਲਾ ਸਿੰਘ ਵਿਖੇ ਕਾਰਵਾਈ ਅਮਲ ਵਿਚ ਲਿਆ ਕੇ ਮਿ੍ਤਕ ਦੀ ਲਾਸ਼ ਦਾ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ 'ਚੋਂ ਪੋਸਟ ਮਾਰਟਮ ਕਰਵਾਉਣ ਮਗਰੋਂ ਵਾਰਿਸਾਂ ਹਵਾਲੇ ਕਰ ਦਿੱਤੀ ਗਈ ਹੈ | ਓਧਰ ਪਿੰਡ ਨਸਰਾਲੀ ਵਿਚ ਇਸ ਮੰਦਭਾਗੀ ਘਟਨਾ ਦੀ ਸੂਚਨਾ ਮਿਲਣ ਮਗਰੋਂ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ |
ਪਿਛਲੀ ਖ਼ਬਰ ਬਜ਼ੁਰਗ ਮਹਿਲਾ ਦੀ ਮੋਟਰਸਾਈਕਲ ਸਵਾਰ ਵਾਲੀ ਝਪਟ ਕੇ ਹੋਏ ਫ਼ਰਾਰ ਅਗਲੀ ਖ਼ਬਰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਪੰਜਾਬ ਦੇ ਲੋਕਾਂ ਲਈ ਵੱਡਾ ਤੋਹਫ਼ਾ-ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।