27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਬਜ਼ੁਰਗ ਮਹਿਲਾ ਦੀ ਮੋਟਰਸਾਈਕਲ ਸਵਾਰ ਵਾਲੀ ਝਪਟ ਕੇ ਹੋਏ ਫ਼ਰਾਰ

ਅਜੀਤ ਡੈਸਕ 23-01-2026
ਅਮਲੋਹ, 22 ਜਨਵਰੀ (ਕੇਵਲ ਸਿੰਘ)-ਅੱਜ ਅਮਲੋਹ ਵਿਚ ਇਕ ਬਜ਼ੁਰਗ ਮਹਿਲਾ ਨਾਲ ਝਪਟਮਾਰੀ ਦੀ ਘਟਨਾ ਸਾਹਮਣੇ ਆਈ ਹੈ | ਜਾਣਕਾਰੀ ਅਨੁਸਾਰ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਵਿਅਕਤੀ ਬਜ਼ੁਰਗ ਮਹਿਲਾ ਦੇ ਕੰਨ ਵਿਚੋਂ ਸੋਨੇ ਦੀ ਵਾਲ਼ੀ ਝਪਟ ਕੇ ਫ਼ਰਾਰ ਹੋ ਗਏ | ਪੀੜਤ ਮਹਿਲਾ ਸੁਦੇਸ਼ ਕੁਮਾਰੀ ਨੇ ਦੱਸਿਆ ਕਿ ਉਹ ਸ਼ਾਮ ਸਮੇਂ ਸੈਰ ਕਰਨ ਲਈ ਗਈ ਹੋਈ ਸੀ, ਜਦੋਂ ਉਹ ਲੋਕ ਸੇਵਕ ਪੈਟਰੋਲ ਪੰਪ ਨੇੜੇ ਪਹੁੰਚੀ ਤਾਂ ਦੋ ਅਣਪਛਾਤੇ ਵਿਅਕਤੀਆਂ ਨੇ ਕੁਝ ਦਿਖਾਉਣ ਦੇ ਬਹਾਨੇ ਨਾਲ ਉਸ ਦੇ ਕੰਨ ਵਿਚੋਂ ਬਾਲ਼ੀ ਖਿੱਚ ਲਈ ਅਤੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਫ਼ਰਾਰ ਹੋ ਗਏ | ਮਹਿਲਾ ਨੇ ਦੱਸਿਆ ਕਿ ਇਕ ਬਾਲੀ ਬਚ ਗਈ | ਘਟਨਾ ਦੀ ਸ਼ਿਕਾਇਤ ਪੁਲਿਸ ਨੂੰ ਦੇ ਦਿੱਤੀ ਗਈ ਹੈ, ਜਿਨ੍ਹਾਂ ਵਲੋਂ ਝਪਟਮਾਰਾਂ ਦੀ ਭਾਲ ਦਾ ਭਰੋਸਾ ਦਿੱਤਾ ਗਿਆ ਹੈ |
ਪਿਛਲੀ ਖ਼ਬਰ ਨਵੇਂ ਬਣ ਰਹੇ ਨੈਸ਼ਨਲ ਹਾਈਵੇ 205 'ਤੇ ਰਸਤਾ ਨਾ ਮਿਲਣ ਕਾਰਨ ਇਲਾਕਾ ਵਾਸੀਆਂ ਨੇ ਦਿੱਤਾ ਰੋਸ ਧਰਨਾ ਅਗਲੀ ਖ਼ਬਰ ਕਰੇਟਾ ਕਾਰ ਖੰਭੇ ਨਾਲ ਟਕਰਾਈ, ਨੌਜਵਾਨ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।