27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਨਵੇਂ ਬਣ ਰਹੇ ਨੈਸ਼ਨਲ ਹਾਈਵੇ 205 'ਤੇ ਰਸਤਾ ਨਾ ਮਿਲਣ ਕਾਰਨ ਇਲਾਕਾ ਵਾਸੀਆਂ ਨੇ ਦਿੱਤਾ ਰੋਸ ਧਰਨਾ

ਅਜੀਤ ਡੈਸਕ 23-01-2026
ਫ਼ਤਹਿਗੜ੍ਹ ਸਾਹਿਬ, 22 ਜਨਵਰੀ (ਮਨਪ੍ਰੀਤ ਸਿੰਘ)-ਪਿੰਡ ਰਾਮਪੁਰ ਵਿਖੇ ਇਲਾਕਾ ਨਿਵਾਸੀਆਂ ਵਲੋਂ ਨਵੇਂ ਨੈਸ਼ਨਲ ਹਾਈਵੇ 205ਏ 'ਤੇ ਲਗਾਏ ਗਏ ਰੋਸ ਧਰਨੇ ਦੇ ਸਮਰਥਨ ਵਿਚ ਵਿਧਾਇਕ ਲਖਵੀਰ ਸਿੰਘ ਰਾਏ ਵਲੋਂ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ ਗਈ | ਉਨ੍ਹਾਂ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਲਾਕਾ ਨਿਵਾਸੀਆਂ ਦੀ ਜਾਇਜ਼ ਮੰਗ ਨੂੰ ਨੈਸ਼ਨਲ ਹਾਈਵੇ ਵਲੋਂ ਪੂਰਾ ਕੀਤਾ ਜਾਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਵਲੋਂ ਸੰਬੰਧਿਤ ਵਿਭਾਗ ਨੂੰ ਲਿਖਿਆ ਜਾ ਚੁੱਕਿਆ ਹੈ, ਪ੍ਰੰਤੂ ਨੈਸ਼ਨਲ ਹਾਈਵੇ ਵਲੋਂ ਹਾਲੇ ਵੀ ਟਾਲ ਮਟੋਲ ਦੀ ਨੀਤੀ ਅਪਣਾਈ ਜਾ ਰਹੀ ਹੈ, ਜਿਸ ਕਾਰਨ ਰਾਮਪੁਰ ਵਿਖੇ ਇਲਾਕਾ ਨਿਵਾਸੀਆਂ ਵਲੋਂ ਪਿਛਲੇ ਕਈ ਦਿਨਾਂ ਤੋਂ ਰੋਸ ਧਰਨਾ ਦਿੱਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਜੇਕਰ ਨੈਸ਼ਨਲ ਹਾਈਵੇ ਵਲੋਂ ਇਲਾਕਾ ਨਿਵਾਸੀਆਂ ਦੀ ਜਾਇਜ਼ ਮੰਗ ਨੂੰ ਪ੍ਰਵਾਨ ਨਹੀਂ ਕੀਤਾ ਜਾਂਦਾ ਤਾਂ ਉਹ ਇਲਾਕਾ ਨਿਵਾਸੀਆਂ ਦੇ ਹੱਕ ਵਿਚ ਹਰ ਤਰ੍ਹਾਂ ਦਾ ਸੰਘਰਸ਼ ਕਰਨ ਲਈ ਤਿਆਰ ਹਨ | ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਦੇ ਇਕ ਦੋ ਮਸਲੇ ਹੋਰ ਵੀ ਨੈਸ਼ਨਲ ਹਾਈਵੇ ਵਲੋਂ ਹੱਲ ਕੀਤੇ ਜਾ ਚੁੱਕੇ ਹਨ, ਇਸ ਲਈ ਉਨ੍ਹਾਂ ਨੂੰ ਉਕਤ ਮਸਲੇ ਨੂੰ ਹੱਲ ਕਰਨ ਦੇ ਲਈ ਇਲਾਕਾ ਨਿਵਾਸੀਆਂ ਨੂੰ ਭਰੋਸੇ ਵਿਚ ਲੈਣਾ ਚਾਹੀਦਾ ਹੈ ਅਤੇ ਉਨ੍ਹਾਂ ਦੀ ਜਾਇਜ਼ ਮੰਗ ਨੂੰ ਪ੍ਰਵਾਨ ਕਰਨਾ ਚਾਹੀਦਾ ਹੈ | ਇਸ ਮੌਕੇ ਵਿਧਾਇਕ ਰਾਏ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਪੰਜਾਬ ਪ੍ਰਤੀ ਰਵੱਈਆ ਸਕਾਰਾਤਮਿਕ ਨਹੀਂ ਹੈ ਤੇ ਹਮੇਸ਼ਾ ਹੀ ਪੰਜਾਬ ਦੇ ਲੋਕਾਂ ਨੂੰ ਆਪਣੀਆਂ ਮੰਗਾਂ ਮੰਗਵਾਉਣ ਲਈ ਸੰਘਰਸ਼ ਦਾ ਰਾਹ ਅਪਣਾਉਣਾ ਪੈਂਦਾ ਹੈ, ਜਿਸ ਤੋਂ ਸੂਬੇ ਦੇ ਲੋਕਾਂ ਨੂੰ ਸਮਝ ਜਾਣਾ ਚਾਹੀਦਾ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਸੂਬੇ ਦੇ ਹੱਕਾਂ ਲਈ ਸੁਹਿਰਦ ਨਹੀਂ ਹੈ ਜਿਸ ਨੂੰ ਆਉਣ ਵਾਲੀਆਂ ਚੋਣਾਂ 'ਚ ਮੂੰਹ ਦੀ ਖਾਣੀ ਪਵੇਗੀ | ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਮਰਿੰਦਰ ਸਿੰਘ ਮੰਡੋਫ਼ਲ, 'ਆਪ' ਆਗੂ ਰਮੇਸ਼ ਕੁਮਾਰ ਸੋਨੂੰ, ਐਡ. ਰਾਹੁਲ ਸ਼ਰਮਾ, ਬਿੱਕਰ ਸਿੰਘ ਰਜਿੰਦਰਗੜ੍ਹ, ਸਰਪੰਚ ਦਵਿੰਦਰ ਸਿੰਘ ਨੰਬਰਦਾਰ, ਕਰਮ ਸਿੰਘ, ਗੁਰਜੀਤ ਸਿੰਘ, ਜਗਨਨਾਥ, ਪਰਮਜੀਤ ਕੌਰ, ਸੁਖਜੀਤ ਕੌਰ, ਗੁਰਪ੍ਰੀਤ ਸਿੰਘ ਲਾਡੀ, ਸੁਖਵਿੰਦਰ ਸਿੰਘ ਵਿੱਕੀ (ਸਾਰੇ ਪੰਚ), ਜਸਵਿੰਦਰ ਸਿੰਘ, ਗੁਰਪਿੰਦਰ ਸਿੰਘ, ਪਰਮਿੰਦਰ ਸਿੰਘ, ਸਤਵਿੰਦਰ ਸਿੰਘ, ਸਤਵਿੰਦਰ ਸਿੰਘ ਸੱਤੀ, ਸੁਖਵਿੰਦਰ ਸਿੰਘ ਸੁੱਖਾ, ਗਗਨਦੀਪ ਸਿੰਘ ਗੋਰਖਾ, ਕੁਲਦੀਪ ਸਿੰਘ, ਕੁਲਵੀਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚੇ ਵਲੋਂ ਗਣਤੰਤਰ ਦਿਵਸ ਮੌਕੇ ਰੋਸ ਪੱਤਰ ਭੇਜਣ ਦਾ ਫ਼ੈਸਲਾ ਅਗਲੀ ਖ਼ਬਰ ਬਜ਼ੁਰਗ ਮਹਿਲਾ ਦੀ ਮੋਟਰਸਾਈਕਲ ਸਵਾਰ ਵਾਲੀ ਝਪਟ ਕੇ ਹੋਏ ਫ਼ਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।