26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

50 ਨਸ਼ੀਲੀਆਂ ਗੋਲੀਆਂ ਸਣੇ ਇਕ ਕਾਬੂ

ਅਜੀਤ ਡੈਸਕ 23-01-2026
ਰਾਜਪੁਰਾ, 22 ਜਨਵਰੀ (ਜੀ.ਪੀ. ਸਿੰਘ)-ਥਾਣਾ ਸਦਰ ਦੀ ਪੁਲਿਸ ਨੇ ਇਕ ਵਿਅਕਤੀ ਨੂੰ 50 ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕਰਕੇ ਉਸੇ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਥਾਣਾ ਸਦਰ ਦੇ ਸਹਾਇਕ ਥਾਣੇਦਾਰ ਦਵਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਜਦੋਂ ਪਿੰਡ ਆਲਮਪੁਰ ਨੇੜੇ ਪਹੁੰਚੇ ਤਾਂ ਸ਼ੱਕ ਦੇ ਅਧਾਰ 'ਤੇ ਇਕ ਵਿਅਕਤੀ ਨੂੰ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਦੇ ਕਬਜ਼ੇ ਵਿਚੋਂ 50 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਕਾਬੂ ਕੀਤੇ ਗਏ ਵਿਅਕਤੀ ਦੀ ਪਹਿਚਾਨ ਗੁਰਪ੍ਰੀਤ ਸਿੰਘ ਵਾਸੀ ਪਿੰਡ ਆਲਮਪੁਰ ਵਜੋਂ ਹੋਈ | ਜਿਸ 'ਤੇ ਥਾਣਾ ਸਦਰ ਦੀ ਪੁਲਿਸ ਨੇ ਉਕਤ ਵਿਅਕਤੀ ਦੇ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੀ ਯਾਦ 'ਚ ਖੇੜਾ ਹੰਸਾਲੀ ਵਿਖੇ ਸੰਤ ਸਮਾਗਮ 1 ਤੋਂ ਅਗਲੀ ਖ਼ਬਰ ਨੌਕਰੀ ਕਰ ਰਹੇ ਪੁਰਾਣੇ ਅਧਿਆਪਕਾਂ ਉੱਪਰ ਟੀ.ਈ.ਟੀ. ਦੀ ਸ਼ਰਤ ਲਗਾਉਣਾ ਗ਼ੈਰ-ਵਾਜਬ- ਜਗਵਿੰਦਰ, ਪਰਵਿੰਦਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।