26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

'ਆਪ' ਸਰਕਾਰ ਵਲੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਵੱਡਾ ਇਤਿਹਾਸਿਕ ਫ਼ੈਸਲਾ-ਬੜਿੰਗ

ਅਜੀਤ ਡੈਸਕ 23-01-2026
ਅਮਲੋਹ, 22 ਜਨਵਰੀ (ਕੇਵਲ ਸਿੰਘ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵਲੋਂ ਅੱਜ ਪੰਜਾਬ ਵਾਸੀਆਂ ਲਈ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ, ਜੋ ਕਿ ਸੂਬੇ ਦੇ ਇਤਿਹਾਸ ਵਿਚ ਇਕ ਅਹਿਮ ਅਤੇ ਇਤਿਹਾਸਿਕ ਕਦਮ ਮੰਨਿਆ ਜਾ ਰਿਹਾ ਹੈ ਅਤੇ ਪੰਜਾਬ ਦੇ ਲੋਕ ਹੁਣ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਕਰਵਾ ਸਕਣਗੇ | ਇਸ ਯੋਜਨਾ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਮਹਿੰਗੇ ਇਲਾਜ ਦੇ ਬੋਝ ਤੋਂ ਛੁਟਕਾਰਾ ਮਿਲੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕੀਤਾ | ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਵਿਚ ਅਸਫਲ ਰਹੀਆਂ, ਪਰ ਮਾਨ ਸਰਕਾਰ ਨੇ ਜੋ ਕਰਕੇ ਦਿਖਾਇਆ ਹੈ, ਉਹ ਕਾਬਿਲ-ਏ-ਤਾਰੀਫ਼ ਹੈ | ਉਨ੍ਹਾਂ ਦੱਸਿਆ ਕਿ 10 ਲੱਖ ਰੁਪਏ ਦੀ ਸਿਹਤ ਬੀਮਾ ਯੋਜਨਾ ਪੰਜਾਬ ਦੇ ਹਰ ਵਰਗ ਲਈ ਲਾਹੇਵੰਦ ਸਾਬਤ ਹੋਵੇਗੀ | ਵਿਧਾਇਕ ਬੜਿੰਗ ਨੇ ਕਿਹਾ ਕਿ ਇਸ ਯੋਜਨਾ ਦੇ ਐਲਾਨ ਤੋਂ ਬਾਅਦ ਪੰਜਾਬ ਦੇ ਲੋਕਾਂ ਵਿਚ ਖ਼ੁਸ਼ੀ ਦੀ ਲਹਿਰ ਹੈ ਅਤੇ ਲੋਕ ਸਰਕਾਰ ਦੇ ਇਸ ਫ਼ੈਸਲੇ ਦਾ ਸਵਾਗਤ ਕਰ ਰਹੇ ਹਨ | ਉਨ੍ਹਾਂ ਇਹ ਵੀ ਦੁਹਰਾਇਆ ਕਿ 'ਆਪ' ਸਰਕਾਰ ਪੰਜਾਬ ਦੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਲੜੀਵਾਰ ਪੂਰੇ ਕਰੇਗੀ ਅਤੇ ਲੋਕਾਂ ਦੀਆਂ ਆਸਾਂ ਉਮੀਦਾਂ 'ਤੇ ਖਰਾ ਉੱਤਰ ਰਹੀ ਹੈ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸ਼ਿੰਗਾਰਾ ਸਿੰਘ ਸਲਾਣਾ, ਨਗਰ ਕੌਂਸਲ ਅਮਲੋਹ ਦੇ ਕਾਰਜਕਾਰੀ ਪ੍ਰਧਾਨ ਵਿੱਕੀ ਮਿੱਤਲ, ਚੇਅਰਮੈਨ ਜਗਦੀਪ ਸਿੰਘ ਚੱਠਾ, ਬਲਾਕ ਸੰਮਤੀ ਮੈਂਬਰ ਰਣਜੀਤ ਸਿੰਘ ਪਨਾਗ, ਵਾਇਸ ਪ੍ਰਧਾਨ ਜਗਤਾਰ ਸਿੰਘ, ਕੌਂਸਲਰ ਅਤੁੱਲ ਲੁਟਾਵਾ, ਲਵਪ੍ਰੀਤ ਸਿੰਘ ਲਵੀ, ਪ੍ਰਧਾਨ ਕੁਲਦੀਪ ਸਿੰਘ ਦੀਪਾ, ਪਾਲੀ ਅਰੋੜਾ, ਤਰਨਦੀਪ ਸਿੰਘ ਬਦੇਸ਼ਾਂ, ਮੋਨੀ ਪੰਡਿਤ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਵਿਸ਼ਵ 'ਵਰਸਿਟੀ 'ਚ ਰਾਸ਼ਟਰੀ ਗਣਿਤ ਦਿਵਸ ਮਨਾਇਆ ਅਗਲੀ ਖ਼ਬਰ ਸੱਜਣ ਕੁਮਾਰ ਨੂੰ ਬਰੀ ਕਰਨਾ ਇਨਸਾਫ਼ ਦਾ ਕਤਲ-ਰਾਜੂ ਖੰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।