ਫ਼ਤਹਿਗੜ੍ਹ ਸਾਹਿਬ, 22 ਜਨਵਰੀ (ਰਾਜਿੰਦਰ ਸਿੰਘ)-ਸੈਨਿਕ ਭਲਾਈ ਦਫ਼ਤਰ ਫ਼ਤਹਿਗੜ੍ਹ ਸਾਹਿਬ ਵਿਖੇ ਕੈਰੀਅਰ ਸਬੰਧੀ ਇਕ ਕੈਂਪ ਸਟੇਟ ਐਵਾਰਡੀ ਨੌਰੰਗ ਸਿੰਘ ਅਤੇ ਪੰਜਾਬ ਰੈਜੀਮੈਂਟ ਵਲੋਂ ਅਧਿਕਾਰੀ ਵੀਵੇਕ ਤੇ ਗੁਰਜੀਤ ਸਿੰਘ ਵਲੋਂ ਲਗਾਇਆ ਗਿਆ | ਇਸ ਕੈਂਪ ਵਿਚ ਮਿਲਟਰੀ ਅਤੇ ਅਗਨਵੀਰ ਦੀ ਭਰਤੀ ਸਬੰਧੀ ਵਿਦਿਆਰਥੀਆਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ | ਇਸ ਮੌਕੇ ਨੌਰੰਗ ਸਿੰਘ ਨੇ ਕੈਰੀਅਰ ਸਬੰਧੀ ਕਿਹਾ ਕਿ ਮਿਹਨਤ ਹੀ ਸਫਲਤਾ ਦੀ ਕੁੰਜੀ ਹੈ | ਉਨ੍ਹਾਂ ਨੇ ਪੰਜਾਬ ਸਰਕਾਰ ਵਲੋਂ ਨਿਰੋਲ ਮੈਰਿਟ ਦੇ ਆਧਾਰ 'ਤੇ ਕੀਤੀਆਂ ਜਾਂਦੀਆਂ ਨਿਯੁਕਤੀਆਂ ਸਬੰਧੀ ਵੀ ਜਾਣਕਾਰੀ ਦਿੱਤੀ | ਇਸ ਮੌਕੇ ਅਸਿਸਟੈਂਟ ਪ੍ਰੋਫ਼ੈਸਰ ਕੋਮਲ ਸੇਠੀ ਨੇ ਆਮ ਗਿਆਨ ਸਬੰਧੀ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਅਤੇ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ 'ਤੇ ਹੋਰਨਾਂ ਤੋਂ ਇਲਾਵਾ ਗੁਰਦੀਪ ਸਿੰਘ, ਸ਼ੇਰ ਸਿੰਘ, ਗੁਰਜੀਤ ਸਿੰਘ, ਸੁਖਬੀਰ ਸਿੰਘ ਰਾਠੋਰ, ਮੀਨਾ ਰਾਣੀ, ਪ੍ਰਮਜੀਤ ਕੌਰ, ਕੋਮਲ ਸੇਠੀ, ਨਾਗਰ ਸਿੰਘ, ਰਜਿੰਦਰ ਸਿੰਘ ਰਾਜੂ, ਹਰਮਨਪ੍ਰੀਤ ਸਿੰਘ, ਜਗਜੀਤ ਸਿੰਘ ਤੋਂ ਇਲਾਵਾ ਵਿਦਿਆਰਥੀ ਵੀ ਹਾਜ਼ਰ ਸਨ |