26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

1984 ਸਿੱਖ ਦੰਗਿਆਂ ਦੇ ਮਾਮਲੇ 'ਚ ਸੱਜਣ ਕੁਮਾਰ ਨੂੰ ਬਰੀ ਕਰਨਾ ਬੇਹੱਦ ਮੰਦਭਾਗਾ-ਜਥੇਦਾਰ ਰਿਆ

ਅਜੀਤ ਡੈਸਕ 23-01-2026
ਫ਼ਤਹਿਗੜ੍ਹ ਸਾਹਿਬ, 22 ਜਨਵਰੀ (ਬਲਜਿੰਦਰ ਸਿੰਘ)-1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਿਤ ਮਾਮਲੇ ਵਿਚ ਕਾਂਗਰਸੀ ਨੇਤਾ ਸੱਜਣ ਕੁਮਾਰ ਨੂੰ ਦਿੱਲੀ ਕੋਰਟ ਵਲੋਂ ਬਰੀ ਕੀਤੇ ਜਾਣ ਦੇ ਫ਼ੈਸਲੇ ਨੂੰ ਬੇਹੱਦ ਮੰਦਭਾਗਾ ਕਰਾਰ ਦਿੰਦਿਆਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਤੇ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ ਨੇ ਕਿਹਾ ਕਿ ਇਸ ਫ਼ੈਸਲੇ ਨਾਲ ਸਿੱਖ ਭਾਈਚਾਰੇ ਵਿਚ ਗਹਿਰਾ ਰੋਸ ਪੈਦਾ ਹੋ ਗਿਆ ਹੈ ਅਤੇ ਉਨ੍ਹਾਂ ਹਜ਼ਾਰਾਂ ਪੀੜਤ ਪਰਿਵਾਰਾਂ ਦੇ ਜ਼ਖ਼ਮਾਂ ਨੂੰ ਮੁੜ ਹਰਾ ਕਰਨ ਵਾਲਾ ਹੈ, ਜੋ ਪਿਛਲੇ 40 ਸਾਲਾਂ ਤੋਂ ਇਨਸਾਫ਼ ਦੀ ਲੜਾਈ ਲੜਦੇ ਆ ਰਹੇ ਹਨ | ਉਨ੍ਹਾਂ ਕਿਹਾ ਕਿ 1984 ਦੇ ਦੰਗਿਆਂ ਦੇ ਦੋਸ਼ੀਆਂ ਨੂੰ ਅਜੇ ਤੱਕ ਪੂਰੀ ਤਰ੍ਹਾਂ ਸਜ਼ਾ ਨਾ ਮਿਲਣਾ ਭਾਰਤੀ ਨਿਆਂ ਪ੍ਰਣਾਲੀ 'ਤੇ ਸਵਾਲ ਖੜੇ੍ਹ ਕਰਦਾ ਹੈ ਅਤੇ ਸੱਜਣ ਕੁਮਾਰ ਦਾ ਬਰੀ ਹੋਣਾ ਦਰਸਾਉਂਦਾ ਹੈ ਕਿ ਦੰਗਾ ਪੀੜਤ ਪਰਿਵਾਰਾਂ ਨੂੰ ਅਜੇ ਵੀ ਇਨਸਾਫ਼ ਲਈ ਲੰਬੀ ਲੜਾਈ ਲੜਨੀ ਪਵੇਗੀ | ਜਥੇਦਾਰ ਰਿਆ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਮਾਮਲੇ ਨੂੰ ਉੱਚ ਅਦਾਲਤ ਤੱਕ ਲੈ ਕੇ ਜਾਣ ਦੀ ਮੰਗ ਕਰੇਗੀ ਅਤੇ ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ 1984 ਦੇ ਸਾਰੇ ਮਾਮਲਿਆਂ ਦੀ ਨਿਰਪੱਖ ਅਤੇ ਤੇਜ਼ੀ ਨਾਲ ਸੁਣਵਾਈ ਯਕੀਨੀ ਬਣਾਈ ਜਾਵੇ | ਕਿਉਂਕਿ ਸਿੱਖ ਕੌਮ ਕਦੇ ਵੀ 1984 ਦੇ ਜ਼ਖ਼ਮ ਨਹੀਂ ਭੁੱਲ ਸਕਦੀ ਅਤੇ ਜਦ ਤੱਕ ਦੋਸ਼ੀਆਂ ਨੂੰ ਸਜ਼ਾ ਨਹੀਂ ਮਿਲਦੀ, ਤਦ ਤੱਕ ਸੰਘਰਸ਼ ਜਾਰੀ ਰਹੇਗਾ |
ਪਿਛਲੀ ਖ਼ਬਰ ਸ੍ਰੀ ਰਾਮ ਮੰਦਰ ਦੀ ਸਥਾਪਨਾ ਦੀ ਦੂਜੀ ਵਰ੍ਹੇਗੰਢ 'ਤੇ ਸਰਹਿੰਦ 'ਚ ਕੱਢੀ ਸ਼ੋਭਾ ਯਾਤਰਾ ਅਗਲੀ ਖ਼ਬਰ ਓ. ਪੀ. ਬਾਂਸਲ ਮਾਡਰਨ ਸਕੂਲ ਦੀ ਪਾਈਪ ਬੈਂਡ ਟੀਮ ਨੇ ਉੱਤਰੀ ਜ਼ੋਨ 'ਚ ਹਾਸਿਲ ਕੀਤਾ ਤੀਜਾ ਸਥਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।