ਮੰਡੀ ਗੋਬਿੰਦਗੜ੍ਹ, 22 ਜਨਵਰੀ (ਰਾਜੇਸ਼ ਸ਼ਰਮਾ)-ਨਗਰ ਕੌਂਸਲ ਗੋਬਿੰਦਗੜ੍ਹ ਦੇ ਸਾਬਕਾ ਪ੍ਰਧਾਨ ਤੇ ਸੀਨੀਅਰ ਅਕਾਲੀ ਆਗੂ ਨੰਬਰਦਾਰ ਹਰਪਾਲ ਸਿੰਘ ਨਸਰਾਲੀ ਦੇ ਪਿਤਾ ਮਿਸਤਰੀ ਅਮਰ ਸਿੰਘ, ਜੋ ਕਿ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਦੇ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਨਸਰਾਲੀ ਵਿਖੇ ਹੋਇਆ | ਜਿਸ ਦੌਰਾਨ ਰਾਗੀ ਜਥੇ ਨੇ ਸੰਗਤਾਂ ਨੂੰ ਵੈਰਾਗਮਈ ਸ਼ਬਦ ਕੀਰਤਨ ਸਰਵਣ ਕਰਵਾਇਆ | ਉਪਰੰਤ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਰਾਜੂ ਖੰਨਾ, ਜਥੇਦਾਰ ਜੱਸਾ ਸਿੰਘ ਆਹਲੂਵਾਲੀਆ ਸਾਬਕਾ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਸਾਬਕਾ ਕੌਂਸਲ ਪ੍ਰਧਾਨ ਜਗਮੀਤ ਸਿੰਘ ਸਹੋਤਾ ਨੇ ਮਿਸਤਰੀ ਅਮਰ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਦੁਆਰਾ ਧਾਰਮਿਕ, ਸਮਾਜਿਕ ਤੇ ਰਾਜਨੀਤਕ ਖੇਤਰ ਵਿਚ ਪਾਏ ਯੋਗਦਾਨ ਦਾ ਵਿਸ਼ੇਸ਼ ਜ਼ਿਕਰ ਕੀਤਾ | ਇਸ ਸਮਾਗਮ ਵਿਚ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਹਰਿੰਦਰ ਸਿੰਘ ਭਾਂਬਰੀ, ਸਾਬਕਾ ਕੌਂਸਲ ਪ੍ਰਧਾਨ ਸੁਖਵਿੰਦਰ ਸਿੰਘ ਭਾਂਬਰੀ, ਉਦਯੋਗਪਤੀ ਰਘਵੀਰ ਸਿੰਘ ਭਾਂਬਰੀ, ਸਾਬਕਾ ਡਿਪਟੀ ਐਡਵੋਕੇਟ ਜਨਰਲ ਤੇਜਿੰਦਰ ਸਿੰਘ ਸਲਾਣਾ, ਅਕਾਲੀ ਆਗੂ ਜਤਿੰਦਰ ਸਿੰਘ ਧਾਲੀਵਾਲ, ਜਥੇਦਾਰ ਜਰਨੈਲ ਸਿੰਘ ਮਾਜਰੀ, ਭਿੰਦਰ ਸਿੰਘ, ਸੁਰਜੀਤ ਸਿੰਘ ਬਰੌਂਗਾ, ਭਾਜਪਾ ਆਗੂ ਸੰਦੀਪ ਸਿੰਘ ਬੱਲ, ਕੌਂਸਲਰ ਪੁਨੀਤ ਗੋਇਲ, ਰਣਧੀਰ ਸਿੰਘ ਹੈਪੀ, ਪਿ੍ੰਸੀਪਲ ਗੁਰਪਾਲ ਸਿੰਘ, ਮਾਸਟਰ ਜਰਨੈਲ ਸਿੰਘ, ਸਤਪਾਲ ਸਿੰਘ ਸੱਤਾ, ਰਣਜੀਤ ਸਿੰਘ ਤਰਖਾਣ ਮਾਜਰਾ ਸਾਬਕਾ ਚੇਅਰਮੈਨ, ਹਰਚੰਦ ਸਿੰਘ ਨਸਰਾਲੀ ਸਾਬਕਾ ਕੌਂਸਲਰ, ਕੁਲਵੰਤ ਸਿੰਘ ਮਹਿਤੋਂ ਬਸਪਾ ਆਗੂ, ਨਿਸ਼ਕਾਮ ਕੀਰਤਨ ਸੇਵਾ ਸੁਸਾਇਟੀ ਦੇ ਸਮੂਹ ਮੈਂਬਰ, ਜਗਤਾਰ ਸਿੰਘ ਬਿੱਟੂ, ਡਾ. ਮਨਜੀਤ ਸਿੰਘ ਨੰਬਰਦਾਰ, ਡਾ. ਬਚਿੱਤਰ ਸਿੰਘ, ਸਿਕੰਦਰ ਸਿੰਘ ਨੰਬਰਦਾਰ, ਦਲਜੀਤ ਸਿੰਘ ਬਿੱਟੂ, ਐਡਵੋਕੇਟ ਲਾਲ ਸਿੰਘ ਮਣਕੂ, ਐਡ. ਰਾਜਿੰਦਰ ਸਿੰਘ ਮਹਿਤਾ, ਹਰਬੰਸ ਸਿੰਘ ਮਹਿਤਾ ਸਮੇਤ ਵੱਡੀ ਗਿਣਤੀ ਵਿਚ ਵੱਖ-ਵੱਖ ਰਾਜਸੀ ਆਗੂ ਤੇ ਸਮਾਜਿਕ ਸੰਸਥਾਵਾਂ ਦੇ ਪ੍ਰਤੀਨਿਧੀ ਹਾਜ਼ਰ ਸਨ | ਇਸ ਤੋਂ ਇਲਾਵਾ ਵੱਖ-ਵੱਖ ਸ਼ਖ਼ਸੀਅਤਾਂ ਨੇ ਸੋਕ ਸੰਦੇਸ਼ਾਂ ਰਾਹੀਂ ਨੰਬਰਦਾਰ ਹਰਪਾਲ ਸਿੰਘ, ਬਲਵੀਰ ਸਿੰਘ, ਬਲਵਿੰਦਰ ਸਿੰਘ ਬਿੱਟੂ ਅਤੇ ਬਿੱਕਰ ਸਿੰਘ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ |