13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਬਸੀ ਪਠਾਣਾਂ 'ਚ 77ਵਾਂ ਗਣਤੰਤਰ ਦਿਵਸ ਮਨਾਇਆ

ਅਜੀਤ ਡੈਸਕ 28-01-2026
ਬਸੀ ਪਠਾਣਾਂ, 27 ਜਨਵਰੀ (ਐਚ.ਐਸ.ਗੌਤਮ)-ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ 77ਵਾਂ ਗਣਤੰਤਰ ਦਿਵਸ ਬੜੀ ਹੀ ਧੂਮ ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਰੱਖੇ ਸਬ ਡਿਵੀਜ਼ਨ ਪੱਧਰੀ ਸਮਾਗਮ ਦੌਰਾਨ ਮੁੱਖ ਮਹਿਮਾਨ ਐਸ.ਡੀ.ਐਮ ਹਰਵੀਰ ਕੌਰ ਨੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ | ਉਨ੍ਹਾਂ ਦੱਸਿਆ ਕਿ ਸਾਡੇ ਦੇਸ਼ ਦਾ ਸੰਵਿਧਾਨ 26 ਜਨਵਰੀ 1950 ਨੂੰ ਲਾਗੂ ਹੋਇਆ | ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਸੰਵਿਧਾਨ ਦੀ ਪਾਲਨਾ ਕਰਨੀ ਚਾਹੀਦੀ ਹੈ | ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਦੇਸ਼ ਭਗਤੀ ਨਾਲ ਸਬੰਧਿਤ ਪੇਸ਼ਕਾਰੀ ਕੀਤੀ | ਸਮਾਗਮ ਦੌਰਾਨ ਐਸ.ਡੀ.ਐਮ ਨੇ ਲੋੜਵੰਦਾਂ ਨੂੰ ਟਰਾਈ ਸਾਈਕਲ ਅਤੇ ਸਿਲਾਈ ਮਸ਼ੀਨਾਂ ਵੰਡੀਆਂ ਤੇ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ | ਇਸ ਮੌਕੇ ਵਿਧਾਇਕ ਰੁਪਿੰਦਰ ਸਿੰਘ ਹੈਪੀ, ਡੀ.ਐਸ.ਪੀ ਰਾਜ ਕੁਮਾਰ, ਐਸ.ਐਚ.ਓ ਬਲਵੀਰ ਸਿੰਘ, ਮਾਰਕੀਟ ਕਮੇਟੀ ਦੇ ਸਕੱਤਰ ਕਮਲਜੀਤ ਸਿੰਘ, ਲੇਖਾਕਾਰ ਸੁਖਦੇਵ ਸਿੰਘ, ਕਸ਼ਮੀਰ ਸਿੰਘ, ਹੋਰ ਅਫ਼ਸਰ ਤੇ ਮੁਹਤਬਰ ਸ਼ਖ਼ਸੀਅਤਾਂ ਹਾਜ਼ਰ ਸਨ |
ਪਿਛਲੀ ਖ਼ਬਰ 77ਵੇਂ ਗਣਤੰਤਰ ਦਿਵਸ ਮੌਕੇ ਨਗਰ ਕੌਂਸਲ ਵਿਖੇ ਕੌਂਸਲ ਪ੍ਰਧਾਨ ਪਿ੍ੰਸ ਨੇ ਲਹਿਰਾਇਆ ਤਿਰੰਗਾ ਅਗਲੀ ਖ਼ਬਰ ਬਸੀ ਪਠਾਣਾਂ 'ਚ ਗਊ ਭਲਾਈ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।