14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਅਨਾਜ ਮੰਡੀ ਅਮਲੋਹ ਵਿਖੇ ਮਨਾਇਆ 77ਵਾਂ ਗਣਤੰਤਰ ਦਿਵਸ

ਅਜੀਤ ਡੈਸਕ 28-01-2026
ਅਮਲੋਹ, 27 ਜਨਵਰੀ (ਕੇਵਲ ਸਿੰਘ, ਅੰਮਿ੍ਤ ਸ਼ੇਰਗਿੱਲ)-ਗਣਤੰਤਰ ਦਿਵਸ ਮੌਕੇ ਅਨਾਜ ਮੰਡੀ ਅਮਲੋਹ ਵਿਖੇ ਕਰਵਾਏ ਉਪ ਮੰਡਲ ਪੱਧਰੀ ਸਮਾਗਮ ਵਿਚ ਐੱਸ.ਡੀ.ਐੱਮ ਅਮਲੋਹ ਚੇਤਨ ਬੰਗੜ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ | ਉਪਰੰਤ ਵੱਖ-ਵੱਖ ਟੁਕੜੀਆਂ ਤੋਂ ਸਲਾਮੀ ਕਬੂਲ ਕੀਤੀ | ਉੱਥੇ ਹੀ 77ਵੇਂ ਗਣਤੰਤਰ ਦਿਵਸ ਦੀ ਇਲਾਕਾ ਨਿਵਾਸੀਆਂ ਨੂੰ ਵਧਾਈ ਦਿੱਤੀ | ਇਸ ਮੌਕੇ 'ਤੇ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵੀ ਵਿਸ਼ੇਸ਼ ਤੌਰ 'ਤੇ ਪਹੁੰਚੇ, ਜਿਨ੍ਹਾਂ ਵਲੋਂ ਗਣਤੰਤਰ ਦਿਵਸ ਦੀਆਂ ਹਲਕਾ ਵਾਸੀਆਂ ਨੂੰ ਵਧਾਈ ਦਿੱਤੀ ਗਈ | ਇਸ ਮੌਕੇ ਵਿਧਾਇਕ ਬੜਿੰਗ ਅਤੇ ਐੱਸ.ਡੀ.ਐੱਮ ਬੰਗੜ ਵਲੋਂ ਆਜ਼ਾਦੀ ਘੁਲਾਟੀਆਂ ਅਤੇ ਵੱਖ-ਵੱਖ ਪੇਸ਼ਕਾਰੀਆਂ ਕਰਨ ਵਾਲੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ, ਉੱਥੇ ਹੀ ਲੋੜਵੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ ਵੰਡੀਆਂ ਗਈਆਂ | ਇਸ ਮੌਕੇ ਡੀ.ਐੱਸ.ਪੀ ਗੁਰਦੀਪ ਸਿੰਘ ਸੰਧੂ, ਚੇਅਰਪਰਸਨ ਬੀਬੀ ਸੁਖਵਿੰਦਰ ਕੌਰ ਗਹਿਲੋਤ, ਆੜ੍ਹਤੀਆਂ ਐੱਸੋਸੀਏਸ਼ਨ ਅਮਲੋਹ ਦੇ ਪ੍ਰਧਾਨ ਪਰਮਵੀਰ ਸਿੰਘ ਮਾਂਗਟ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸ਼ਿੰਗਾਰਾ ਸਿੰਘ ਸਲਾਣਾ, ਐੱਸ.ਐੱਚ.ਓ ਹਰਕੀਰਤ ਸਿੰਘ, ਮਾਰਕੀਟ ਕਮੇਟੀ ਦੇ ਸੈਕਟਰੀ ਗੁਰਜੀਤ ਸਿੰਘ, ਪਰਮਵੀਰ ਸਿੰਘ, ਬੇਅੰਤ ਸਿੰਘ, ਸਰਬਜੀਤ ਸਿੰਘ, ਕੌਂਸਲਰ ਲਵਪ੍ਰੀਤ ਸਿੰਘ ਲਵੀ, ਡੀ.ਐੱਸ.ਪੀ ਦੇ ਰੀਡਰ ਜਗਦੀਪ ਮੱਕੜ, ਥਾਣਾ ਅਮਲੋਹ ਦੇ ਮੁੱਖ ਮੁਨਸ਼ੀ ਰਣਬੀਰ ਸਿੰਘ ਢੀਂਡਸਾ ਅਤੇ ਵੱਡੀ ਗਿਣਤੀ ਇਲਾਕਾ ਨਿਵਾਸੀ ਮੌਜੂਦ ਸਨ |
ਪਿਛਲੀ ਖ਼ਬਰ ਅਕਾਲ ਅਕੈਡਮੀ ਖਮਾਣੋਂ ਦੀ ਰਾਸ਼ਟਰੀ ਪੱਧਰ 'ਤੇ ਤਗਮਾ ਜੇਤੂ ਖਿਡਾਰਨ ਦਾ ਸਨਮਾਨ ਅਗਲੀ ਖ਼ਬਰ 77ਵੇਂ ਗਣਤੰਤਰ ਦਿਵਸ ਸਮਾਗਮ 'ਚ ਸੰਤ ਫ਼ਰੀਦ ਪਬਲਿਕ ਸਕੂਲ ਅਮਲੋਹ ਦੀਆਂ ਵਿਦਿਆਰਥਣਾਂ ਨੇ ਕੀਤੀ ਸ਼ਾਨਦਾਰ ਗਿੱਧੇ ਦੀ ਪੇਸ਼...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।