14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਖਮਾਣੋਂ ਵਿਖੇ ਗਣਤੰਤਰ ਦਿਵਸ ਮੌਕੇ ਸੁਤੰਤਰਤਾ ਸੰਗਰਾਮੀ ਪਰਿਵਾਰਾਂ ਨੇ ਸਮਾਗਮ ਦੌਰਾਨ ਸਨਮਾਨ ਲੈਣ ਤੋਂ ਕੀਤਾ ਇਨਕਾਰ

ਅਜੀਤ ਡੈਸਕ 28-01-2026
ਖਮਾਣੋਂ, 27 ਜਨਵਰੀ (ਜੋਗਿੰਦਰ ਪਾਲ)-ਖਮਾਣੋਂ ਦੇ ਪ੍ਰਬੰਧਕੀ ਕੰਪਲੈਕਸ ਵਿਖੇ 77ਵੇਂ ਗਣਤੰਤਰ ਦਿਹਾੜੇ ਮੌਕੇ ਪ੍ਰਸ਼ਾਸਨ ਦੇ ਸੱਦੇ ਤੇ ਪਹੁੰਚੇ ਸੁਤੰਤਰਤਾ ਸੰਗਰਾਮੀ ਪਰਿਵਾਰਾਂ ਨੇ ਪ੍ਰਸ਼ਾਸਨ ਵਲੋਂ ਦਿੱਤੇ ਜਾਂਦੇ ਮਾਣ ਸਨਮਾਨ ਲੈਣ ਤੋਂ ਇਨਕਾਰ ਕਰ ਦਿੱਤਾ | ਜਾਣਕਾਰੀ ਦਿੰਦਿਆਂ ਡਾ. ਸੁਰਿੰਦਰ ਸਿੰਘ ਚੜ੍ਹੀ ਨੇ ਦੱਸਿਆ ਕਿ ਅੱਜ ਗਣਤੰਤਰ ਦਿਵਸ ਮੌਕੇ ਫਰੀਡਮ ਫਾਈਟਰ ਉੱਤਰਅਧਿਕਾਰੀ ਸੰਸਥਾ ਦੇ ਆਗੂਆਂ ਜ਼ਿਲ੍ਹਾ ਮੀਤ ਪ੍ਰਧਾਨ ਭੁਪਿੰਦਰ ਸਿੰਘ ਅਮਰਾਲਾ, ਖ਼ਜ਼ਾਨਚੀ ਸਰਬਜੀਤ ਸਿੰਘ ਝੱਲੀਆਂ, ਤਰਲੋਚਨ ਸਿੰਘ ਰਾਣਵਾਂ, ਰਜਿੰਦਰ ਸਿੰਘ, ਪਰਮਿੰਦਰ ਸਿੰਘ ਆਦਿ ਹਾਜ਼ਰ ਸਨ ਅਤੇ ਜਿਵੇਂ ਹੀ ਉਨ੍ਹਾਂ ਨੂੰ ਪਿਛਲੇ ਸਾਲਾਂ ਵਾਂਗ ਲੱਡੂਆਂ ਨਾਲ ਸਨਮਾਨ ਕਰਨ ਦੀ ਗੱਲ ਕੀਤੀ ਗਈ ਤਾਂ ਉਨ੍ਹਾਂ ਪ੍ਰਸ਼ਾਸਨ ਵਲੋਂ ਉਕਤ ਲੱਡੂਆਂ ਦੇ ਡੱਬੇ ਲੈਣ ਤੋਂ ਇਨਕਾਰ ਕਰ ਦਿੱਤਾ | ਸੁਤੰਤਰਤਾ ਸੰਗਰਾਮੀ ਉੱਤਰਾਧਿਕਾਰੀ ਸੰਸਥਾ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਸਾਡੇ ਪਰਿਵਾਰਿਕ ਮੈਂਬਰਾਂ ਨੇ ਦੇਸ਼ ਦੀ ਆਜ਼ਾਦੀ 'ਚ ਆਪਣੀਆਂ ਜਾਨਾਂ ਕੁਰਬਾਨ ਕਰਕੇ ਹਿੱਸਾ ਪਾਇਆ ਪ੍ਰੰਤੂ ਹਰ ਵਾਰ ਸਰਕਾਰਾਂ ਵਲੋਂ ਸਾਡੇ ਨਾਲ ਕੋਝਾ ਮਜ਼ਾਕ ਕੀਤਾ ਜਾਂਦਾ ਹੈ | ਉਨ੍ਹਾਂ ਦੱਸਿਆ ਕਿ ਸਰਕਾਰ ਤੇ ਪ੍ਰਸ਼ਾਸਨ ਵਲੋਂ ਸਾਡੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਅਤੇ ਸਾਨੂੰ ਹਰ ਵਾਰ ਇਕ ਲੱਡੂਆਂ ਦਾ ਡੱਬਾ ਦੇ ਕੇ ਘਰ ਨੂੰ ਤੋਰ ਦਿੱਤਾ ਜਾਂਦਾ ਹੈ | ਉਨ੍ਹਾਂ ਮੰਗ ਕੀਤੀ ਕਿ ਸਾਡੇ ਪਰਿਵਾਰਕ ਮੈਂਬਰ ਸੁਤੰਤਰਤਾ ਸੰਗਰਾਮੀਆਂ ਦੇ ਨਾਮ 'ਤੇ ਪਿੰਡ ਦੇ ਵਿਚ ਸਕੂਲ, ਕਾਲਜ, ਸੜਕ ਜਾਂ ਸ਼ਹੀਦਾਂ ਦੀ ਯਾਦ ਵਿਚ ਕੋਈ ਨਾ ਕੋਈ ਯਾਦਗਾਰ ਬਣਾਈ ਜਾਵੇ |
ਪਿਛਲੀ ਖ਼ਬਰ ਰੂਪਨਗਰ ਜ਼ਿਲ੍ਹੇ 'ਚ 77ਵਾਂ ਗਣਤੰਤਰ ਦਿਵਸ ਧੂਮ-ਧਾਮ ਨਾਲ ਮਨਾਇਆ <br/> ਅਗਲੀ ਖ਼ਬਰ ਆਪਸੀ ਮਦਭੇਦ ਭੁਲਾ ਕੇ ਪਾਰਟੀ ਲਈ ਜਿੱਤ ਦਿਵਾਉਣੀ ਜ਼ਰੂਰੀ-ਨਾਭਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।