ਫ਼ਤਹਿਗੜ੍ਹ ਸਾਹਿਬ, 28 ਜਨਵਰੀ (ਮਨਪ੍ਰੀਤ ਸਿੰਘ)-ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਨਗਰ ਕੌਂਸਲ ਸਰਹਿੰਦ ਦੇ ਵੱਖ-ਵੱਖ ਵਾਰਡਾਂ ਦਾ ਦੌਰਾ ਕੀਤਾ ਅਤੇ ਕੂੜੇ ਨਾਲ ਸਬੰਧਿਤ ਸਮੱਸਿਆਵਾਂ ਦਾ ਮੌਕੇ 'ਤੇ ਹੱਲ ਕਰਵਾਇਆ ਅਤੇ ਨਾਲ ਹੀ ਨਗਰ ਕੌਂਸਲ ਸਰਹਿੰਦ ਦੇ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਦੁਬਾਰਾ ਇਸ ਤਰ੍ਹਾਂ ਕੂੜੇ ਦੀ ਸਮੱਸਿਆ ਨਹੀਂ ਹੋਣੀ ਚਾਹੀਦੀ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਰਾਏ ਨੇ ਕਿਹਾ ਕਿ ਅੱਜ ਉਨ੍ਹਾਂ ਵਲੋਂ ਸਰਹਿੰਦ ਦੇ ਵੱਖ-ਵੱਖ ਵਾਰਡਾਂ ਦਾ ਅਚਨਚੇਤ ਦੌਰਾ ਕੀਤਾ ਗਿਆ ਸੀ, ਜਿਸ 'ਤੇ ਸਰਹਿੰਦ ਸ਼ਹਿਰ ਵਿਖੇ ਕੂੜੇ ਦੀ ਵੱਡੀ ਸਮੱਸਿਆ ਵੇਖਣ ਨੂੰ ਸਾਹਮਣੇ ਆਈ ਸੀ, ਜਿਸ ਦਾ ਮੌਕੇ 'ਤੇ ਹੀ ਹੱਲ ਕਰਵਾਇਆ ਗਿਆ | ਜਿਸ ਨੂੰ ਤੁਰੰਤ ਉੱਥੋਂ ਚੁਕਵਾਇਆ ਗਿਆ ਅਤੇ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਇੱਥੇ ਨਿਗਰਾਨੀ ਰੱਖੀ ਜਾਵੇ ਤਾਂ ਜੋ ਦੁਬਾਰਾ ਇਸ ਤਰ੍ਹਾਂ ਸੜਕਾਂ ਕਿਨਾਰੇ ਕੂੜਾ ਖਿਲਰਿਆ ਨਾ ਮਿਲੇ | ਉਨ੍ਹਾਂ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਸ਼ਹਿਰ ਨੂੰ ਸੁੰਦਰ ਬਣਾਈ ਰੱਖਣਾ ਸਾਡਾ ਸਾਰਿਆਂ ਦਾ ਫ਼ਰਜ਼ ਹੈ, ਇਸ ਲਈ ਕੂੜੇ ਨੂੰ ਹਮੇਸ਼ਾ ਕੂੜੇਦਾਨ 'ਚ ਹੀ ਪਾਇਆ ਜਾਵੇ ਜਾਂ ਤੁਹਾਡੇ ਗਲੀ ਮੁਹੱਲੇ ਦੇ ਵਿਚ ਜੋ ਕੂੜਾ ਲਿਜਾਉਣ ਵਾਲੀਆਂ ਗੱਡੀਆਂ ਆਉਂਦੀਆਂ ਹਨ, ਉਨ੍ਹਾਂ ਨੂੰ ਹੀ ਕੂੜਾ ਦਿੱਤਾ ਜਾਵੇ | ਅਜਿਹਾ ਕਰਨ ਦੇ ਨਾਲ ਸਾਡੇ ਸ਼ਹਿਰ ਦੀ ਸੁੰਦਰਤਾ ਬਣੀ ਰਹੇਗੀ | ਉਨ੍ਹਾਂ ਕਿਹਾ ਕਿ ਆਲੀਆਂ ਵਿਖੇ ਗੰਦੇ ਪਾਣੀ ਦੀ ਨਿਕਾਸੀ ਖੁੱਲੇ੍ਹ ਦੇ ਵਿਚ ਚੱਲ ਰਹੀ ਹੈ, ਉਸ ਨੂੰ ਪਾਈਪ ਲਾਈਨ ਦੇ ਰਾਹੀਂ ਬਾਹਰ ਕੱਢਿਆ ਜਾਵੇਗਾ | ਇਸ ਮੌਕੇ ਨਗਰ ਕੌਂਸਲ ਸਰਹਿੰਦ ਦੇ ਕਾਰਜ ਸਾਧਕ ਅਫ਼ਸਰ ਮਨਵੀਰ ਸਿੰਘ ਗਿੱਲ, ਸੈਨੇਟਰੀ ਸੁਪਰਡੈਂਟ ਅਮਰਦੀਪ ਸਿੰਘ, 'ਆਪ' ਆਗੂ ਰਮੇਸ਼ ਕੁਮਾਰ ਸੋਨੂੰ, ਦਫ਼ਤਰ ਸਕੱਤਰ ਬਹਾਦਰ ਖ਼ਾਨ, ਜਗਜੀਤ ਸਿੰਘ, ਮਨਪ੍ਰੀਤ ਜੋਨੀ ਤੇ ਸ਼ਮਿੰਦਰ