ਅਮਲੋਹ, 28 ਜਨਵਰੀ (ਕੇਵਲ ਸਿੰਘ)-ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵਲੋਂ ਨਜ਼ਦੀਕੀ ਪਿੰਡ ਸੌਂਟੀ ਦੀ ਸਰਬਸੰਮਤੀ ਨਾਲ ਬਣੀ ਪੰਚਾਇਤ ਨੂੰ ਪੰਜ ਲੱਖ ਰੁਪਏ ਦਾ ਚੈੱਕ ਸਰਪੰਚ ਦਲਜੀਤ ਕੌਰ ਨੂੰ ਸੌਂਪਿਆ ਗਿਆ | ਉੱਥੇ ਹੀ ਪਿੰਡ ਦੇ ਵਿਕਾਸ ਲਈ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ ਗਿਆ ਅਤੇ ਪਿੰਡ ਦਾ ਬਿਨਾਂ ਪੱਖਪਾਤ ਵਿਕਾਸ ਕਰਵਾਉਣ ਦੀ ਗੱਲ ਵੀ ਆਖੀ ਗਈ | ਇਸ ਮੌਕੇ 'ਤੇ ਸਰਪੰਚ ਦਲਜੀਤ ਕੌਰ, ਰਾਜਵੀਰ ਸਿੰਘ ਸੌਂਟੀ ਅਤੇ ਮੈਂਬਰਾਂ ਵਲੋਂ ਵਿਧਾਇਕ ਬੜਿੰਗ ਤੇ ਪੰਜਾਬ ਸਰਕਾਰ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ | ਉਨ੍ਹਾਂ ਕਿਹਾ ਕਿ ਪੰਜਾਬ ਦੀ 'ਆਪ' ਸਰਕਾਰ ਵਲੋਂ ਜਿੱਥੇ ਵਾਅਦੇ ਲੜੀਵਾਰ ਪੂਰੇ ਕੀਤੇ ਗਏ ਹਨ, ਉੱਥੇ ਹੀ ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ ਅੱਜ ਪੰਜ ਲੱਖ ਰੁਪਏ ਦੀ ਰਾਸ਼ੀ ਦੇਣ ਦਾ ਵਾਅਦਾ ਵੀ ਪੂਰਾ ਕੀਤਾ ਗਿਆ ਹੈ | ਜਿਸ ਨਾਲ ਪਿੰਡਾਂ ਦੀ ਨੁਹਾਰ ਬਦਲੇਗੀ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸ਼ਿੰਗਾਰਾ ਸਿੰਘ ਸਲਾਣਾ, ਸਰਪੰਚ ਯੂਨੀਅਨ ਦੇ ਪ੍ਰਧਾਨ ਮਨਿੰਦਰ ਸਿੰਘ ਹੁੰਦਲ, ਬਲਾਕ ਕੋਆਰਡੀਨੇਟਰ ਪ੍ਰਧਾਨ ਰਾਜਵੀਰ ਸਿੰਘ ਸੌਂਟੀ, ਬਲਾਕ ਸੰਮਤੀ ਮੈਂਬਰ ਰਣਜੀਤ ਸਿੰਘ ਪਨਾਗ, ਪ੍ਰਤਾਪ ਸਿੰਘ ਬੈਣੀ, ਪੰਚ ਅਮਰਜੋਤ ਸਿੰਘ, ਪੰਚ ਪਰਮਜੀਤ ਕੌਰ, ਗੁੱਡੂ ਸਿੰਘ, ਚੰਦ ਮੁਹੰਮਦ, ਕਰਮ ਸਿੰਘ ਭਾਂਬਰੀ ਆਦਿ ਮੌਜੂਦ ਸਨ |