16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਨਗਰ ਕੌਂਸਲ ਸਰਹਿੰਦ ਦੇ ਵਾਰਡ ਨੰਬਰ 11 ਤੋਂ ਤਰੁਣ ਕੁਮਾਰੀ ਵਾਰਡ ਇੰਚਾਰਜ ਨਿਯੁਕਤ

ਅਜੀਤ ਡੈਸਕ 29-01-2026
ਫ਼ਤਹਿਗੜ੍ਹ ਸਾਹਿਬ, 28 ਜਨਵਰੀ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਅਗਾਮੀ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ | ਜਿਸ ਦੇ ਚੱਲਦਿਆਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਬਲਜੀਤ ਸਿੰਘ ਭੁੱਟਾ ਵਲੋਂ ਨਗਰ ਕੌਂਸਲ ਸਰਹਿੰਦ ਦੇ ਵਾਰਡ ਨੰਬਰ 11 ਤੋਂ ਤਰੁਣ ਕੁਮਾਰੀ ਨੂੰ ਵਾਰਡ ਇੰਚਾਰਜ ਵਜੋਂ ਜ਼ਿੰਮੇਵਾਰੀ ਸੌਂਪੀ ਗਈ | ਇਸ ਮੌਕੇ ਸ. ਭੁੱਟਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਹੀ ਜ਼ਮੀਨੀ ਪੱਧਰ 'ਤੇ ਕੰਮ ਕਰਨ ਵਾਲੇ ਇਮਾਨਦਾਰ ਤੇ ਮਿਹਨਤੀ ਵਰਕਰਾਂ ਨੂੰ ਅੱਗੇ ਲਿਆਉਂਦਾ ਆ ਰਿਹਾ ਹੈ | ਉਨ੍ਹਾਂ ਕਿਹਾ ਕਿ ਤਰੁਣ ਕੁਮਾਰੀ ਲੋਕਾਂ ਨਾਲ ਜੁੜੀ ਹੋਈ ਵਰਕਰ ਹੈ, ਜੋ ਵਾਰਡ ਨੰਬਰ 11 ਵਿਚ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾਏਗੀ | ਇਸ ਮੌਕੇ 'ਤੇ ਬਲਵਿੰਦਰ ਸਿੰਘ ਬਾੜਾ, ਸੋਹਨ ਲਾਲ ਸਾਬਕਾ ਡਾਇਰੈਕਟਰ, ਪੰਕਜ ਕੁਮਾਰ, ਰਜਿੰਦਰ ਸਿੰਘ ਕੋਹਲੀ, ਕੁਲਵਿੰਦਰ ਸਿੰਘ ਰਾਜੂ, ਸਰਚੰਦ ਸਿੰਘ ਪ੍ਰਧਾਨ, ਨਰਿੰਦਰ ਸਿੰਘ, ਗੁਰਮੇਜ ਸਿੰਘ, ਰਵੀ ਕੁਮਾਰ, ਸੁਖਵਿੰਦਰ ਸਿੰਘ ਪ੍ਰਧਾਨ ਸੈਣੀ ਸਭਾ, ਸਵਰਨਜੀਤ ਸਿੰਘ ਸੋਨੂੰ, ਰਿੰਪੀ ਗਰੇਵਾਲ, ਬਲਜੋਤ ਸਿੰਘ, ਪ੍ਰਦੀਪ ਕੁਮਾਰ, ਅਮਿਤ ਕੁਮਾਰ, ਅਨਿਲ ਕੁਮਾਰ, ਮਨੋਜ ਕੁਮਾਰ, ਸ਼ਿਵ ਕੁਮਾਰ, ਵਿੱਕੀ, ਧਰਮ ਸਿੰਘ, ਜੋਗਿੰਦਰ ਕੁਮਾਰ, ਕੁਲਜਿੰਦਰ ਸਿੰਘ, ਨਿਰਮਲਾ ਦੇਵੀ, ਸਪਨਾ ਰਾਣੀ, ਲਲਿਤਾ ਰਾਣੀ, ਪੂਜਾ ਰਾਣੀ, ਸੋਨੀਆ, ਸਵਰਨਾ ਦੇਵੀ, ਕਵਿਤਾ ਰਾਣੀ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਨਾਮਵਰ ਕਬੱਡੀ ਖਿਡਾਰੀ ਗੁਰਬਾਜ ਸਿੰਘ ਸਲਾਣਾ ਦਾ ਕਾਂਗਰਸੀਆਂ ਵਲੋਂ ਸਨਮਾਨ ਅਗਲੀ ਖ਼ਬਰ ਸ਼ਹੀਦਾਂ ਦੀ ਯਾਦ ਨੂੰ ਸਦੀਵੀ ਬਣਾਉਣ ਲਈ ਪੰਜਾਬ ਸਰਕਾਰ ਵਚਨਬੱਧ-ਵਿਧਾਇਕ ਬੜਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।