ਅਮਲੋਹ, 28 ਜਨਵਰੀ (ਕੇਵਲ ਸਿੰਘ)-ਨਾਮਵਰ ਕਬੱਡੀ ਖਿਡਾਰੀ ਗੁਰਬਾਜ ਸਿੰਘ ਸਲਾਣਾ ਦੇ ਸਨਮਾਨ ਵਿਚ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ, ਵਿਧਾਇਕ ਪਰਗਟ ਸਿੰਘ ਅਤੇ ਰੁਪਿੰਦਰ ਸਿੰਘ ਰਾਜਾ ਗਿੱਲ ਵਲੋਂ ਗੁਰਬਾਜ ਸਿੰਘ ਸਲਾਣਾ ਨੂੰ ਕੱਪ ਨਾਲ ਸਨਮਾਨਿਤ ਕੀਤਾ ਗਿਆ | ਆਗੂਆਂ ਨੇ ਕਿਹਾ ਕਿ ਗੁਰਬਾਜ ਸਿੰਘ ਸਲਾਣਾ ਨੇ ਕਬੱਡੀ ਦੇ ਖੇਡ ਮੈਦਾਨ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਇਲਾਕੇ ਅਤੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ | ਇਸ ਮੌਕੇ ਬਲਾਕ ਪ੍ਰਧਾਨ ਜਗਵੀਰ ਸਿੰਘ ਸਲਾਣਾ, ਰਾਜਵਿੰਦਰ ਸਿੰਘ ਰਾਜੂ ਘੁਟੀਂਡ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ |