16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਸਿ੍ਜਨ ਵਿਕਾਸ ਡੇ ਕੇਅਰ ਸੀ.ਐਫ.ਸੀ ਭਵਨ ਵਿਖੇ ਗਣਤੰਤਰ ਦਿਵਸ ਮਨਾਇਆ

ਅਜੀਤ ਡੈਸਕ 29-01-2026
ਬਸੀ ਪਠਾਣਾਂ, 28 ਜਨਵਰੀ (ਐਚ.ਐਸ.ਗੌਤਮ)-ਕਨਫੈਡਰੇਸ਼ਨ ਫ਼ਾਰ ਚੈਲੇਂਜਡ ਵਲੋਂ ਵਿਸ਼ੇਸ਼ ਬੱਚਿਆਂ ਦੇ ਨਾਲ ਸਿ੍ਜਨ ਵਿਕਾਸ ਡੇ ਕੇਅਰ ਸੀ.ਐਫ.ਸੀ ਭਵਨ ਪਿੰਡ ਫ਼ਤਹਿਪੁਰ ਅਰਾਈਆਂ ਵਿਖੇ 77ਵਾਂ ਗਣਤੰਤਰ ਦਿਵਸ ਮਨਾਇਆ ਗਿਆ | ਮੁੱਖ ਮਹਿਮਾਨ ਨਕੇਸ਼ ਜਿੰਦਲ ਰੋਟੇਰੀਅਨ ਤੇੇ ਡਾ. ਕਮਲ ਕੁਮਾਰ ਖੰਨਾ ਐਮ.ਡੀ.ਅਰਦਾਸ ਹਸਪਤਾਲ ਵਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ | ਉਨ੍ਹਾਂ ਭਾਰਤੀਆਂ ਖ਼ਾਸ ਤੌਰ 'ਤੇ ਪੰਜਾਬੀਆਂ ਤੇ ਜ਼ਿਲ੍ਹਾ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਮੁਬਾਰਕਬਾਦ ਦਿੱਤੀ | ਉਨ੍ਹਾਂ ਕਿਹਾ ਕਿ ਸਾਡੇ ਮਹਾਨ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਦੀ ਬਦੌਲਤ ਅਸੀਂ ਅੱਜ ਦੇ ਮਹਾਨ ਦਿਹਾੜੇ ਨੂੰ ਮਨਾਉਣ ਦੇ ਯੋਗ ਹੋਏ ਹਾਂ | ਉਨ੍ਹਾਂ ਕਿਹਾ ਕਿ ਸਾਨੂੰ ਮਾਣ ਹੈ ਕਿ ਦੇਸ ਦੇ ਆਜ਼ਾਦੀ ਸੰਗਰਾਮ ਦੌਰਾਨ ਸਭ ਤੋਂ ਜ਼ਿਆਦਾ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ | ਇਸ ਮੌਕੇ 'ਤੇ ਫ਼ਤਹਿਪੁਰ ਅਰਾਈਆਂ ਦੇ ਇਕ ਦਿਵਿਆਂਗ ਵਿਅਕਤੀ ਅਮਨਦੀਪ ਸਿੰਘ ਨੂੰ ਮੋਟਰਾਈਜ਼ਡ ਸਾਈਕਲ ਭੇਟ ਕੀਤੀ ਗਈ | ਇਸ ਮੌਕੇ 'ਤੇ ਕਨਫੈਡਰੇਸ਼ਨ ਦੇ ਪ੍ਰਧਾਨ ਮਨਮੋਹਨ ਜਰਗਰ, ਕਿ੍ਸ਼ਨ ਕੁਮਾਰ ਵਰਮਾ, ਡਾ. ਆਦਿਤਿਆ ਅਰਦਾਸ ਹਸਪਤਾਲ, ਹਰਨੇਕ ਸਿੰਘ, ਮਨਵਿੰਦਰ ਸਿੰਘ, ਮਹਿੰਦਰ ਸਿੰਘ, ਕੇਂਦਰ ਦੇ ਪਿ੍ੰਸੀਪਲ ਰਾਜਵੀਰ ਕੌਰ, ਸਤਨਾਮ ਸਿੰਘ, ਰਵਿੰਦਰ ਸਿੰਘ, ਰਜਨੀ ਦੇਉਰਾ, ਸੁਖਵਿੰਦਰ ਕੌਰ, ਗਗਨਦੀਪ ਕੌਰ, ਗੁਰਦੀਪ ਕੌਰ, ਜਸਵੰਤ ਸਿੰਘ, ਬਹਾਦਰ ਸਿੰਘ, ਜੈ ਕਿ੍ਸ਼ਨ ਕਸ਼ਯਪ, ਕਰਨ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਵਿਸ਼ਵਾਸ ਏਕ ਉਮੀਦ ਨੇ 77ਵਾਂ ਗਣਤੰਤਰ ਦਿਵਸ ਮਨਾਇਆ ਅਗਲੀ ਖ਼ਬਰ ਸਰਕਾਰੀ ਹਾਈ ਸਮਾਰਟ ਸਕੂਲ ਡਡਹੇੜੀ ਵਿਖੇ ਗਣਤੰਤਰ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।