02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੇ 9 ਲੱਖ

ਅਜੀਤ ਡੈਸਕ 30-01-2026
ਪਟਿਆਲਾ, 29 ਜਨਵਰੀ (ਮਨਦੀਪ ਸਿੰਘ ਖਰੌੜ)-ਇੱਥੇ ਦੇ ਰਹਿਣ ਵਾਲੇ ਵਿਅਕਤੀ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 9 ਲੱਖ ਤੋਂ ਵੱਧ ਰਕਮ ਲੈਣ ਦੇ ਮਾਮਲੇ 'ਚ ਥਾਣਾ ਸਦਰ ਦੀ ਪੁਲਿਸ ਨੇ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਉਕਤ ਸ਼ਿਕਾਇਤ ਰਜਿੰਦਰ ਸਿੰਘ ਵਾਸੀ ਪਟਿਆਲਾ ਨੇ ਪੁਲਿਸ ਕੋਲ ਦਰਜ ਕਰਵਾਈ ਕਿ ਤੇਜਿੰਦਰ ਸਿੰਘ ਤੇ ਗੁਲਾਬ ਸਿੰਘ ਵਾਸੀਆਨ ਜ਼ਿਲ੍ਹਾ ਪਟਿਆਲਾ ਨੇ ਉਸ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇਕੇ 9 ਲੱਖ ਤੋਂ ਵੱਧ ਰੁਪਏ ਲਏ ਸੀ ਪਰ ਬਾਅਦ 'ਚ ਨਾ ਤਾਂ ਮੁਲਜ਼ਮ ਨੇ ਉਸ ਨੂੰ ਵਿਦੇਸ਼ ਭੇਜਿਆ ਤੇ ਨਾ ਹੀ ਦਿੱਤੀ ਰਕਮ ਵਾਪਸ ਕੀਤੀ | ਜਿਸ ਆਧਾਰ 'ਤੇ ਪੁਲਿਸ ਨੇ ਉਕਤ ਵਿਅਕਤੀਆਂ ਦੇ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਮਰੀਜ਼ਾਂ ਨੂੰ ਆਉਂਦੀਆਂ ਸਮੱਸਿਆਵਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਸਿਵਲ ਸਰਜਨ ਨੂੰ ਦਿੱਤਾ ਮੰਗ-ਪੱਤਰ ਅਗਲੀ ਖ਼ਬਰ ਮਨਜ਼ੂਰੀ ਮਿਲਣ ਦੇ ਲੰਬੇ ਸਮੇਂ ਬਾਅਦ ਵੀ ਬੱਸ ਸਟੈਂਡ ਨੂੰ ਨਹੀਂ ਕੀਤਾ ਜਾ ਸਕਿਆ ਵੱਲ੍ਹਾ ਤਬਦੀਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।