02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਗੁਰੂ ਹਰਿਗੋਬਿੰਦ ਖ਼ਾਲਸਾ ਪਬਲਿਕ ਸਕੂਲ ਹੰਸਾਲੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ

ਅਜੀਤ ਡੈਸਕ 30-01-2026
ਫ਼ਤਹਿਗੜ੍ਹ ਸਾਹਿਬ, 29 ਜਨਵਰੀ (ਮਨਪ੍ਰੀਤ ਸਿੰਘ)-ਸੱਚਖੰਡ ਵਾਸੀ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਉਦੇਸ਼ਾਂ ਦੀ ਪੂਰਤੀ ਹਿਤ ਸੰਤ ਬਾਬਾ ਪਰਮਜੀਤ ਸਿੰਘ ਮੌਜੂਦਾ ਮੁਖੀ ਹੰਸਾਲੀ ਵਾਲਿਆਂ ਦੀ ਪ੍ਰੇਰਨਾ ਸਦਕਾ ਦੇਸ਼ ਵਿਦੇਸ਼ ਦੀਆਂ ਸੰਗਤਾਂ ਅਤੇ ਇਲਾਕਾ ਨਿਵਾਸੀਆਂ ਦੇ ਵਿਸ਼ੇਸ਼ ਸਹਿਯੋਗ ਨਾਲ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਅਤੇ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਗੁਰੂ ਹਰਿਗੋਬਿੰਦ ਖਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਹੰਸਾਲੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਹਨ | ਜਾਣਕਾਰੀ ਦਿੰਦਿਆਂ ਮੈਨੇਜਰ ਸਾਧੂ ਰਾਮ ਭੱਟ ਮਾਜਰਾ, ਮੈਨੇਜਰ ਮਹਿੰਦਰ ਸਿੰਘ ਅਤੇ ਸੁਰਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਸੰਤ ਬਾਬਾ ਪਰਮਜੀਤ ਸਿੰਘ ਦੇ ਹੁਕਮਾਂ ਤਹਿਤ ਬ੍ਰਹਮਲੀਨ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਵਲੋਂ ਚਲਾਏ ਗਏ ਵਿੱਦਿਅਕ ਅਦਾਰੇ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਹਨ, ਜਿਨ੍ਹਾਂ ਦੀ ਸੰਪੂਰਨਤਾ ਦੇ ਭੋਗ 31 ਜਨਵਰੀ ਦਿਨ ਸ਼ਨੀਵਾਰ ਨੂੰ ਸਵੇਰੇ 10 ਵਜੇ ਪਾਏ ਜਾਣਗੇ ਤੇ ਰਾਗੀ ਸਿੰਘਾਂ ਅਤੇ ਸਕੂਲੀ ਬੱਚਿਆਂ ਵਲੋਂ ਕੀਰਤਨ ਦਰਬਾਰ ਸਜਾਇਆ ਜਾਵੇਗਾ, ਉਪਰੰਤ ਗੁਰੂ ਦੇ ਅਤੁੱਟ ਲੰਗਰ ਵਰਤਾਏ ਜਾਣਗੇ | ਉਨ੍ਹਾਂ ਸਕੂਲ ਦੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਸਕੂਲ ਦੀ ਚੜ੍ਹਦੀ ਕਲਾ, ਸੰਸਾਰ ਭਰ ਵਿਚ ਸੁੱਖ ਸ਼ਾਂਤੀ ਤੇ ਉਦੇਸ਼ਾਂ ਦੀ ਪੂਰਤੀ ਹਿੱਤ ਅਰਦਾਸ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ | ਇਸ ਮੌਕੇ ਸਕੂਲ ਦੇ ਪਿ੍ੰ. ਰਮਾ ਬਾਠ, ਕਾਲਜ ਦੇ ਪਿ੍ੰ. ਡਾ. ਕਰਮਜੀਤ ਕੌਰ, ਸਮੂਹ ਸਕੂਲ ਤੇ ਕਾਲਜ ਦਾ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਵਰਿੰਦਰ ਸਿੰਘ ਢਿੱਲੋਂ ਸਾਥੀਆਂ ਸਮੇਤ ਅਕਾਲੀ ਦਲ 'ਵਾਰਿਸ ਪੰਜਾਬ ਦੇ' ਜਥੇਬੰਦੀ 'ਚ ਹ... ਅਗਲੀ ਖ਼ਬਰ ਨਸ਼ੀਲੇ ਟੀਕਿਆਂ ਦੀ ਬਰਾਮਦਗੀ ਦੇ ਮਾਮਲੇ 'ਚ ਇਕ ਵਿਅਕਤੀ ਨੂੰ ਅਦਾਲਤ ਨੇ ਸੁਣਾਈ 10 ਸਾਲ ਦੀ ਕੈਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।