02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਪੰਜਾਬ ਤੇ ਪੰਜਾਬੀਅਤ ਦੀ ਰਾਖੀ ਲਈ ਪੰਥਕ ਤਾਕਤਾਂ ਦਾ ਇਕੱਠ ਜ਼ਰੂਰੀ-ਗਿਆਨੀ ਹਰਪ੍ਰੀਤ ਸਿੰਘ

ਅਜੀਤ ਡੈਸਕ 30-01-2026
ਪਟਿਆਲਾ, 29 ਜਨਵਰੀ (ਗੁਰਪ੍ਰੀਤ ਸੰਘ ਚੱਠਾ)-ਪੰਜਾਬ ਅੱਜ ਜਿਹੜੇ ਮੁਸ਼ਕਿਲ ਹਾਲਾਤ 'ਚੋਂ ਗੁਜਰ ਰਿਹਾ ਹੈ, ਉਨ੍ਹਾਂ 'ਚੋਂ ਸੂਬੇ ਅਤੇ ਪੰਜਾਬੀਅਤ ਨੂੰ ਬਚਾਉਣ ਲਈ ਪੰਥਕ ਤੇ ਖੇਤਰੀ ਤਾਕਤਾਂ ਦਾ ਇਕੱਠਾ ਹੋਣਾ ਬਹੁਤ ਜ਼ਰੂਰੀ ਹੈ | ਇਹ ਵਿਚਾਰ ਪਟਿਆਲਾ ਵਿਖੇ ਸ੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਹਰਪ੍ਰੀਤ ਸਿੰਘ ਨੇ ਇਕ ਸਿਆਸੀ ਸਮਾਗਮ ਦੌਰਾਨ ਕੁਲਵਿੰਦਰ ਸਿੰਘ ਲਵਲੀ ਸਮੇਤ ਕਈ ਆਗੂਆਂ ਨੂੰ ਪਾਰਟੀ 'ਚ ਸ਼ਾਮਲ ਕਰਨ ਮੌਕੇ ਸਫਾਬਾਦੀ ਗੇਟ ਵਿਖੇ ਪ੍ਰਗਟ ਕੀਤੇ | ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਸੱਚੇ ਪਾਤਸ਼ਾਹ ਦੀ ਰਹਿਨੁਮਾਈ ਹੇਠ ਪੰਥਕ ਕਾਫ਼ਲਾ ਸਿਧਾਂਤਾਂ, ਪਰੰਪਰਾਵਾਂ ਅਤੇ ਮਰਿਆਦਾਵਾਂ ਦੀ ਰਾਖੀ ਲਈ ਤੁਰਿਆ ਹੈ ਜੋ ਲਗਾਤਾਰ ਵਧਦਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਨੂੰ ਬਚਾਉਣ ਲਈ ਪੰਜਾਬ ਨੂੰ ਹੀ ਅੱਗੇ ਆਉਣਾ ਪਵੇਗਾ ਕਿਉਂਕਿ ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਨੇ ਪਿਛਲੇ ਸਮੇਂ ਦੌਰਾਨ ਪੰਜਾਬ ਦੇ ਹਿਤਾਂ ਦੀ ਰਾਖੀ ਕਰਨ 'ਚ ਨਾਕਾਮੀ ਦਿਖਾਈ ਹੈ | ਉਨ੍ਹਾਂ ਦੱਸਿਆ ਕਿ ਲੰਬੇ ਸਮੇਂ ਤੱਕ ਦਿੱਲੀ ਕੇਂਦਰਿਤ ਰਾਜਨੀਤੀ ਕਰਨ ਵਾਲੀਆਂ ਸਰਕਾਰਾਂ ਦੌਰਾਨ ਪੰਜਾਬ ਦੇ ਪਾਣੀ, ਰਾਜਧਾਨੀ ਅਤੇ ਹੋਰ ਅਹਿਮ ਮਸਲੇ ਨਜ਼ਰਅੰਦਾਜ਼ ਹੋਏ | ਅਕਾਲੀ ਦਲ ਦੇ ਪਿਛਲੇ ਸ਼ਾਸਨ ਸਮੇਂ ਦੌਰਾਨ ਵੀ ਕਾਂਗਰਸ ਵਲੋਂ ਦਿੱਤੇ ਗਏ ਜ਼ਖ਼ਮਾਂ 'ਤੇ ਮਰਹਮ ਲਗਾਉਣ ਲਈ ਕੇਂਦਰ ਕੋਲ ਮਜ਼ਬੂਤੀ ਨਾਲ ਆਵਾਜ਼ ਨਹੀਂ ਉਠਾਈ ਗਈ, ਜਿਸ ਦਾ ਨੁਕਸਾਨ ਪੰਜਾਬ ਨੇ ਭੁਗਤਿਆ | ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਬਰਗਾੜੀ ਕਾਂਡ, ਬੰਦੀ ਸਿੰਘਾਂ ਦੀ ਰਿਹਾਈ ਅਤੇ ਹੋਰ ਪੰਥਕ ਮਸਲੇ ਅਜੇ ਤੱਕ ਹੱਲ ਨਹੀਂ ਹੋਏ | ਜਦੋਂ ਰਾਜਨੀਤੀ ਦਾ ਕੇਵਲ ਮਕਸਦ ਸੱਤਾ ਪ੍ਰਾਪਤੀ ਰਹਿ ਜਾਵੇ, ਤਾਂ ਲੋਕ ਮਸਲੇ ਪਿੱਛੇ ਹੀ ਰਹਿੰਦੇ ਹਨ | ਇਸ ਲਈ ਅਜ਼ਮਾਏ ਹੋਏ ਚਿਹਰਿਆਂ ਨੂੰ ਮੁੜ-ਮੁੜ ਅਜ਼ਮਾਉਣ ਦੀ ਬਜਾਏ ਖੇਤਰੀ ਅਤੇ ਪੰਥਕ ਪਾਰਟੀਆਂ ਨੂੰ ਇਕ ਮੰਚ 'ਤੇ ਇਕੱਠਾ ਕਰਨਾ ਸਮੇਂ ਦੀ ਲੋੜ ਹੈ | ਇਸ ਮੌਕੇ ਪ੍ਰਧਾਨ ਗਿਆਨ ਹਰਪ੍ਰੀਤ ਸਿੰਘ ਨੇ ਕਿਹਾ ਕਿ ਕੁਲਵਿੰਦਰ ਸਿੰਘ ਲਵਲੀ ਦੇ ਸ਼ਾਮਲ ਹੋਣ ਨਾਲ ਪਟਿਆਲਾ 'ਚ ਅਕਾਲੀ ਦਲ ਪੁਨਰ ਸੁਰਜੀਤ ਹੋਰ ਮਜ਼ਬੂਤ ਹੋ ਗਿਆ ਹੈ | ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਵੱਡੀ ਸੰਖਿਆ 'ਚ ਹੋਰ ਆਗੂ ਵੀ ਅਕਾਲੀ ਦਲ (ਪੁਨਰ ਸੁਰਜੀਤ) ਨਾਲ ਜੁੜ ਰਹੇ ਹਨ | ਜੰਗਲਾਤ ਵਿਭਾਗ ਦੇ ਸਾਬਕਾ ਚੇਅਰਮੈਨ ਅਤੇ ਕੌਮੀ ਮੀਤ ਪ੍ਰਧਾਨ ਕੁਲਵਿੰਦਰ ਸਿੰਘ ਲਵਲੀ ਨੇ ਆਪਣੇ ਦਰਜਨਾਂ ਸਾਥੀਆਂ ਸਮੇਤ ਅਕਾਲੀ ਦਲ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ 'ਚ ਸ਼ਾਮਲ ਕਰਨ ਮੌਕੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸੁੱਚਾ ਸਿੰਘ ਛੋਟੇਪੁਰ, ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਜ਼ਿਲ੍ਹਾ ਪ੍ਰਧਾਨ ਰਣਧੀਰ ਸਿੰਘ ਰੱਖੜਾ ਅਤੇ ਹੋਰ ਆਗੂ ਹਾਜ਼ਰ ਸਨ | ਇਸ ਮੌਕੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਸਾਲ 2027 ਵਿਚ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਸਰਕਾਰ ਹੋਵੇਗੀ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸਮਝ ਚੁੱਕੇ ਹਨ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਰਗੀ ਪੰਥਕ ਸਿਧਾਂਤਾਂ ਵਾਲੀ ਪਾਰਟੀ ਦੀ ਅਗਵਾਈ 'ਚ ਹੀ ਪੰਜਾਬ ਦਾ ਭਲਾ ਹੋ ਸਕਦਾ ਹੈ | ਇਸ ਮੌਕੇ ਪ੍ਰਮੁੱਖ ਆਗੂ ਅਕਾਲੀ ਦਲ (ਪੁਨਰ ਸੁਰਜੀਤ) 'ਚ ਸ਼ਾਮਲ ਹੋਏ, ਉਨ੍ਹਾਂ ਵਿਚ ਜਸਬੀਰ ਸਿੰਘ ਉਬਰਾਏ, ਅਮਰਜੀਤ ਸਿੰਘ ਡਾਂਗ, ਦੀਪਕ ਸਹਿਗਲ, ਜਗਦੀਸ਼ ਸਿੰਘ ਗਰੋਵਰ, ਭੁਪਿੰਦਰ ਸਿੰਘ, ਤਜਿੰਦਰ ਸਿੰਘ ਰਾਣਾ, ਅਮਰਜੀਤ ਸਿੰਘ ਲਾਂਬਾ, ਮਨਦੀਪ ਸਿੰਘ ਲਾਂਬਾ, ਵਿਨੀ ਸਿੰਘ ਛਾਬੜਾ, ਡਿਕੀ ਸਾਹਨੀ, ਰਾਜਵੀਰ ਸਿੰਘ, ਬੌਬੀ ਚੱਡਾ, ਅਮਰਜੀਤ ਸਿੰਘ ਚੱਡਾ, ਜਸਵਿੰਦਰ ਸਿੰਘ ਜੱਸੀ ਮੁੱਖ ਤੌਰ 'ਤੇ ਸ਼ਾਮਲ ਹਨ | ਇਸ ਮੌਕੇ ਗਿਆਨੀ ਹਰਪ੍ਰੀਤ ਸਿੰਘ ਅਤੇ ਬਾਕੀ ਆਗੂਆਂ ਨੇ ਸਿਰੋਪਾਉ ਪਾ ਕੇ ਕੁਲਵਿੰਦਰ ਸਿੰਘ ਲਵਲੀ ਨੂੰ ਸਨਮਾਨਿਤ ਵੀ ਕੀਤਾ | ਆਗੂ ਕੁਲਵਿੰਦਰ ਸਿੰਘ ਲਵਲੀ ਨੇ ਕਿਹਾ ਪਾਰਟੀ ਪ੍ਰਧਾਨ ਨੂੰ ਭਰੋਸਾ ਦਿੱਤਾ ਗਿਆ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਜ਼ਮੀਨੀ ਪੱਧਰ 'ਤੇ ਕੰਮ ਕਰਨਗੇ | ਇਸ ਪ੍ਰੋਗਰਾਮ ਮੌਕੇ ਹਰਿੰਦਰਪਾਲ ਸਿੰਘ ਟੌਹੜਾ, ਜਗਜੀਤ ਸਿੰਘ ਕੋਹਲੀ, ਭੁਪਿੰਦਰ ਸਿੰਘ ਸ਼ੇਖੁਪੁਰਾ, ਰਣਬੀਰ ਸਿੰਘ ਪੂਨੀਆ, ਰਵਿੰਦਰ ਸ਼ਾਹਪੁਰ, ਸੁਖਬੀਰ ਸਿੰਘ ਅਬਲੋਵਾਲ, ਜਸਵਿੰਦਰਪਾਲ ਸਿੰਘ ਚੱਡਾ, ਕਰਮ ਸਿੰਘ ਮੈਨੇਜਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪਹਿਲੀ ਓਪਨ ਪੰਜਾਬ ਸਟੇਟ ਤਾਈਕਵਾਂਡੋ ਚੈਂਪੀਅਨਸ਼ਿਪ 'ਚ ਅਮਨ ਸਪੋਰਟਸ ਕਲੱਬ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਟੋਨੀ ਜਿੰਦਲ ਸ਼੍ਰੋਮਣੀ ਅਕਾਲੀ ਦਲ ਦੇ ਵਪਾਰ ਤੇ ਇੰਡਸਟਰੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।