02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਪਹਿਲੀ ਓਪਨ ਪੰਜਾਬ ਸਟੇਟ ਤਾਈਕਵਾਂਡੋ ਚੈਂਪੀਅਨਸ਼ਿਪ 'ਚ ਅਮਨ ਸਪੋਰਟਸ ਕਲੱਬ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਅਜੀਤ ਡੈਸਕ 30-01-2026
ਮੰਡੀ ਗੋਬਿੰਦਗੜ੍ਹ, 29 ਜਨਵਰੀ (ਇਕਬਾਲਦੀਪ ਸੰਧੂ)-ਰਾਜਪੁਰਾ ਵਿਖੇ ਕਰਵਾਈ ਗਈ ਪਹਿਲੀ ਓਪਨ ਪੰਜਾਬ ਸਟੇਟ ਤਾਈਕਵਾਂਡੋ ਚੈਂਪੀਅਨਸ਼ਿਪ ਵਿਚ ਅਮਨ ਸਪੋਰਟਸ ਕਲੱਬ ਦੇ ਖਿਡਾਰੀਆਂ ਨੇ ਬਿਹਤਰੀਨ ਪ੍ਰਦਰਸ਼ਨ ਕਰਦੇ ਹੋਏ ਕਈ ਤਗਮੇ ਹਾਸਲ ਕੀਤੇ | ਇਨ੍ਹਾਂ ਮੁਕਾਬਲਿਆਂ ਦੌਰਾਨ ਅਨੁਜ ਸ਼ਰਮਾ ਅਤੇ ਆਦਿਤਿਆ ਸ਼ਰਮਾ ਨੇ ਚਾਂਦੀ ਦੇ ਤਗਮੇ ਜਿੱਤ ਕੇ ਕਲੱਬ ਦਾ ਮਾਣ ਵਧਾਇਆ | ਇਸੇ ਤਰ੍ਹਾਂ ਮਨਸੀਰਤ ਕੌਰ ਨੇ ਸੋਨੇ ਦਾ ਤਗਮਾ ਹਾਸਲ ਕਰਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਸਵਰੀਤ ਕੌਰ, ਸਹਿਜਪ੍ਰੀਤ ਅਤੇ ਜੈਸਮੀਨ ਨੇ ਵੀ ਚਾਂਦੀ ਦਾ ਤਗਮਾ ਪ੍ਰਾਪਤ ਕੀਤਾ | ਇਸ ਮੌਕੇ ਕੋਚ ਸਵਰਨ ਸਿੰਘ ਚੀਮਾ ਤੇ ਅਮਨਦੀਪ ਕੌਰ ਨੇ ਖਿਡਾਰੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਬੱਚਿਆਂ ਨੂੰ ਖੇਡਾਂ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਖੇਡਾਂ ਨਾ ਸਿਰਫ਼ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਲਾਭਦਾਇਕ ਹਨ, ਸਗੋਂ ਬੱਚਿਆਂ ਨੂੰ ਨਸ਼ਿਆਂ ਵਰਗੀਆਂ ਬੁਰਾਈਆਂ ਤੋਂ ਦੂਰ ਰੱਖਣ ਵਿਚ ਵੀ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ | ਕੋਚਾਂ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਨੂੰ ਖੇਡਾਂ ਵੱਲ ਹੋਰ ਉਤਸ਼ਾਹਿਤ ਕਰਨ ਤਾਂ ਜੋ ਭਵਿੱਖ ਵਿਚ ਉਹ ਰਾਜ ਅਤੇ ਦੇਸ਼ ਦਾ ਨਾਮ ਰੌਸ਼ਨ ਕਰ ਸਕਣ |
ਪਿਛਲੀ ਖ਼ਬਰ ਮਨਰੇਗਾ ਮੁਲਾਜ਼ਮ 4 ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ ਕਾਰਨ ਆਰਥਿਕ ਤੰਗੀ ਨਾਲ ਜੂਝ ਰਹੇ ਹਨ-ਜੱਲ੍ਹਾ ਅਗਲੀ ਖ਼ਬਰ ਪੰਜਾਬ ਤੇ ਪੰਜਾਬੀਅਤ ਦੀ ਰਾਖੀ ਲਈ ਪੰਥਕ ਤਾਕਤਾਂ ਦਾ ਇਕੱਠ ਜ਼ਰੂਰੀ-ਗਿਆਨੀ ਹਰਪ੍ਰੀਤ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।