01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਮਹਾਂਰਿਸ਼ੀ ਮੇਹੀਂ ਵਿੱਦਿਆ ਮੰਦਰ ਸਕੂਲ ਅਮਲੋਹ ਵਿਖੇ ਉਤਸ਼ਾਹ ਨਾਲ ਮਨਾਇਆ ਗਣਤੰਤਰ ਦਿਵਸ

ਅਜੀਤ ਡੈਸਕ 30-01-2026
ਅਮਲੋਹ, 29 ਜਨਵਰੀ (ਕੇਵਲ ਸਿੰਘ)-77ਵੇਂ ਗਣਤੰਤਰ ਦਿਵਸ ਮੌਕੇ ਮਹਾਂਰਿਸ਼ੀ ਮੇਹੀਂ ਵਿੱਦਿਆ ਮੰਦਿਰ ਸਕੂਲ ਅਮਲੋਹ ਵਿਖੇ ਇਕ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਕੂਲ ਦੇ ਪ੍ਰਬੰਧਕਾਂ ਤੇ ਸਟਾਫ਼ ਵਲੋਂ ਦੇਸ਼ ਦੇ ਤਿਰੰਗੇ ਝੰਡੇ ਨੂੰ ਸਲਾਮੀ ਦਿੱਤੀ ਗਈ ਅਤੇ ਵਿਦਿਆਰਥੀਆਂ ਵਿਚ ਦੇਸ਼ ਭਗਤੀ ਦਾ ਜਜ਼ਬਾ ਭਰਿਆ ਗਿਆ | ਸਮਾਗਮ ਦੀ ਸ਼ੁਰੂਆਤ ਸਕੂਲ ਦੀ ਪਿ੍ੰਸੀਪਲ ਜਸਵਿੰਦਰ ਕੌਰ ਵਲੋਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਨਾਲ ਹੋਈ, ਜਿਸ ਤੋਂ ਬਾਅਦ ਸਾਰਿਆਂ ਨੇ ਰਲ ਕੇ ਰਾਸ਼ਟਰੀ ਗੀਤ ਗਾਇਆ | ਇਸ ਮੌਕੇ ਸਕੂਲੀ ਬੱਚਿਆਂ ਵਲੋਂ ਦੇਸ਼ ਭਗਤੀ ਦੇ ਗੀਤ, ਭਾਸ਼ਣ ਅਤੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ | ਸਕੂਲ ਦੇ ਪਿ੍ੰਸੀਪਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦਾ ਦਿਨ ਸਾਨੂੰ ਸਾਡੇ ਸੰਵਿਧਾਨ ਦੀ ਅਹਿਮੀਅਤ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਦੀ ਯਾਦ ਦਿਵਾਉਂਦਾ ਹੈ | ਉਨ੍ਹਾਂ ਨੇ ਬੱਚਿਆਂ ਨੂੰ ਅਪੀਲ ਕੀਤੀ ਕਿ ਉਹ ਪੜ੍ਹ-ਲਿਖ ਕੇ ਦੇਸ਼ ਦੇ ਜ਼ਿੰਮੇਵਾਰ ਨਾਗਰਿਕ ਬਣਨ ਅਤੇ ਦੇਸ਼ ਦੀ ਤਰੱਕੀ ਵਿਚ ਆਪਣਾ ਯੋਗਦਾਨ ਪਾਉਣ | ਪ੍ਰੋਗਰਾਮ ਦੇ ਅੰਤ ਵਿਚ ਵਿਦਿਆਰਥੀਆਂ ਨੂੰ ਲੱਡੂ ਵੰਡੇ ਗਏ | ਇਸ ਮੌਕੇ ਸਕੂਲ ਦਾ ਸਮੂਹ ਸਟਾਫ਼, ਪ੍ਰਬੰਧਕ ਕਮੇਟੀ ਦੇ ਮੈਂਬਰ ਮੌਜੂਦ ਸਨ |
ਪਿਛਲੀ ਖ਼ਬਰ ਹਲਕਾ ਅਮਲੋਹ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਹਰ ਸਹਿਯੋਗ ਮਿਲਦਾ ਰਹੇਗਾ-ਵਿਧਾਇਕ ਬੜਿੰਗ ਅਗਲੀ ਖ਼ਬਰ ਸ੍ਰੀ ਸ਼ੀਤਲਾ ਮਾਤਾ ਮਹਿਲਾ ਸੇਵਾ ਸੰਮਤੀ ਅਮਲੋਹ ਦੀ ਹੋਈ ਸਾਲਾਨਾ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।