ਅਮਲੋਹ, 29 ਜਨਵਰੀ (ਕੇਵਲ ਸਿੰਘ)-ਹਲਕਾ ਅਮਲੋਹ ਦੇ ਪਿੰਡ ਹੈਬਤਪੁਰ ਵਿਚ ਸਰਬਸੰਮਤੀ ਨਾਲ ਚੁਣੀ ਗਈ ਪੰਚਾਇਤ ਨੂੰ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵਲੋਂ ਪੰਜ ਲੱਖ ਰੁਪਏ ਦੀ ਵਿਕਾਸ ਰਾਸ਼ੀ ਦਾ ਚੈੱਕ ਭੇਟ ਕੀਤਾ ਗਿਆ ਅਤੇ ਵਿਕਾਸ ਲਈ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ | ਇਸ ਸਮਾਗਮ ਦੌਰਾਨ ਪਿੰਡ ਦੇ ਸਰਪੰਚ ਮਨਿੰਦਰ ਸਿੰਘ ਹੁੰਦਲ ਅਤੇ ਪ੍ਰਧਾਨ ਸਰਪੰਚ ਯੂਨੀਅਨ ਅਮਲੋਹ ਵਲੋਂ ਵਿਧਾਇਕ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ ਅਤੇ ਸਰਕਾਰ ਦੀ ਇਸ ਪਹਿਲ ਦੀ ਸ਼ਲਾਘਾ ਕੀਤੀ ਗਈ | ਵਿਧਾਇਕ ਬੜਿੰਗ ਨੇ ਕਿਹਾ ਕਿ ਪੰਜਾਬ ਦੀ 'ਆਪ' ਸਰਕਾਰ ਨੇ ਜੋ ਵਾਅਦੇ ਲੋਕਾਂ ਨਾਲ ਕੀਤੇ ਸਨ, ਉਨ੍ਹਾਂ ਨੂੰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਚਾਇਤੀ ਚੋਣਾਂ ਤੋਂ ਪਹਿਲਾਂ ਐਲਾਨ ਕੀਤਾ ਗਿਆ ਸੀ ਕਿ ਜਿਹੜੇ ਪਿੰਡਾਂ ਵਿਚ ਸਰਬਸੰਮਤੀ ਨਾਲ ਪੰਚਾਇਤਾਂ ਚੁਣੀਆਂ ਜਾਣਗੀਆਂ, ਉਨ੍ਹਾਂ ਨੂੰ ਪੰਜ ਲੱਖ ਰੁਪਏ ਦੀ ਰਾਸ਼ੀ ਦਿੱਤੀ ਜਾਵੇਗੀ, ਜੋ ਅੱਜ ਪੂਰੀ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਵੀ ਹਲਕਾ ਅਮਲੋਹ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਲਗਾਤਾਰ ਸਹਿਯੋਗ ਮਿਲਦਾ ਰਹੇਗਾ | ਇਸ ਤੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸ਼ਿੰਗਾਰਾ ਸਿੰਘ ਸਲਾਣਾ, ਬਲਾਕ ਸੰਮਤੀ ਮੈਂਬਰ ਰਣਜੀਤ ਸਿੰਘ ਪਨਾਗ, ਕਰਮ ਸਿੰਘ ਭਾਂਬਰੀ, ਪਰਗਟ ਸਿੰਘ, ਗੁਰਵਿੰਦਰ ਸਿੰਘ, ਬੇਅੰਤ ਸਿੰਘ, ਸੰਦੀਪ ਕੌਰ ਤੇ ਮਨਪ੍ਰੀਤ ਕੌਰ, ਜੱਗੀ ਰੈਹਿਲ (ਸਾਰੇ ਪੰਚ) ਆਦਿ ਮੌਜੂਦ ਸਨ |