ਸਰਵਹਿੱਤਕਾਰੀ ਵਿੱਦਿਆ ਮੰਦਰ ਖਮਾਣੋਂ ਵਿਖੇ ਗਣਤੰਤਰ ਦਿਵਸ ਧੂਮ ਧਾਮ ਨਾਲ ਮਨਾਇਆ
ਅਜੀਤ ਡੈਸਕ
30-01-2026
ਸਕੂਲੀ ਵਿਦਿਆਰਥੀਆਂ ਨੇ ਨਾਟਕ ਰਾਹੀਂ ਦੇਸ਼ ਦੀ ਆਜ਼ਾਦੀ ਅਤੇ ਸੰਵਿਧਾਨ ਦੀ ਮਹੱਤਤਾ ਬਾਰੇ ਦੱਸਿਆ ਅਤੇ ਇਸ ਪ੍ਰੋਗਰਾਮ ਵਿਚ ਪੰਜਵੀਂ ਜਮਾਤ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਸਾਰੇ ਹੀ ਵਿਦਿਆਰਥੀਆਂ ਨੇ ਭਾਗ ਲਿਆ | ਪਿ੍ੰਸੀਪਲ ਗੁਰਪ੍ਰੀਤ ਕੌਰ ਨੇ ਆਪਣੇ ਭਾਸ਼ਣ ਵਿਚ ਵਿਦਿਆਰਥੀਆਂ ਨੂੰ ਚੰਗੇ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ ਅਤੇ ਸੰਵਿਧਾਨ ਨੂੰ ਪੜ੍ਹਨ ਤੇ ਕਾਨੂੰਨ ਦੀ ਜਾਣਕਾਰੀ ਰੱਖਣ ਲਈ ਵੀ ਪ੍ਰੇਰਿਤ ਕੀਤਾ | ਉਨ੍ਹਾਂ ਨੇ ਉਮੀਦ ਕੀਤੀ ਕਿ ਵਿਦਿਆਰਥੀ ਇਕ ਚੰਗੇ ਸਮਾਜ ਦਾ ਨਿਰਮਾਣ ਕਰਨਗੇ | ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ਬੰਧਨਾ ਸ਼ਰਮਾ ਨੇ ਵੀ ਵਿਦਿਆਰਥੀਆਂ ਨੂੰ ਚੰਗੇ ਸਮਾਜ ਦਾ ਨਿਰਮਾਣ ਕਰਨ ਅਤੇ ਚੰਗੇ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ | ਅੰਤ ਵਿਚ ਮਠਿਆਈ ਵੰਡ ਕੇ ਪ੍ਰੋਗਰਾਮ ਨੂੰ ਸਮਾਪਤ ਕੀਤਾ ਗਿਆ ਅਤੇ ਸਕੂਲ ਪਿ੍ੰਸੀਪਲ ਗੁਰਪ੍ਰੀਤ ਕੌਰ ਨੇ ਆਏ ਹੋਏ ਵਿਦਿਆਰਥੀਆਂ, ਮੁੱਖ ਮਹਿਮਾਨਾਂ ਤੇ ਸਾਰੇ ਹੀ ਅਧਿਆਪਕਾਂ ਦਾ ਧੰਨਵਾਦ ਕੀਤਾ |