30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਮਨਰੇਗਾ ਨੂੰ 'ਜੀ ਰਾਮ ਜੀ' ਸਕੀਮ 'ਚ ਬਦਲ ਕੇ ਮਜ਼ਦੂਰਾਂ ਦੇ ਹੱਕਾਂ ਨਾਲ ਖਿਲਵਾੜ ਕੀਤਾ-ਨਾਭਾ, ਪ੍ਰਗਟ ਸਿੰਘ

ਅਜੀਤ ਡੈਸਕ 30-01-2026
ਅਮਲੋਹ, 29 ਜਨਵਰੀ (ਕੇਵਲ ਸਿੰਘ, ਅੰਮਿ੍ਤ ਸ਼ੇਰਗਿੱਲ)-ਨਜ਼ਦੀਕੀ ਪਿੰਡ ਘੁਟੀਂਡ ਵਿਖੇ ਕਾਂਗਰਸ ਪਾਰਟੀ ਵਲੋਂ ਗਣਤੰਤਰ ਦਿਵਸ ਪੂਰੇ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਗਿਆ | ਇਸ ਮੌਕੇ ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ, ਵਿਧਾਇਕ ਪ੍ਰਗਟ ਸਿੰਘ ਅਤੇ ਰੁਪਿੰਦਰ ਸਿੰਘ ਰਾਜਾ ਗਿੱਲ ਵਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ | ਉੁਪਰੰਤ ਮਨਰੇਗਾ ਬਚਾਓ ਸੰਗਰਾਮ ਤਹਿਤ ਇਕ ਰੈਲੀ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਇਲਾਕੇ ਦੇ ਵੱਖ-ਵੱਖ ਪਿੰਡਾਂ ਤੋਂ ਆਏ ਲੋਕਾਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ | ਰੈਲੀ ਨੂੰ ਸੰਬੋਧਨ ਕਰਦਿਆਂ ਵਿਧਾਇਕ ਪ੍ਰਗਟ ਸਿੰਘ ਨੇ ਕੇਂਦਰ ਦੀ ਮੋਦੀ ਸਰਕਾਰ 'ਤੇ ਤਿੱਖਾ ਹਮਲਾ ਬੋਲਿਆ | ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਪਹਿਲਾਂ ਹੀ ਕਿਸਾਨ ਵਿਰੋਧੀ ਨੀਤੀਆਂ ਅਪਣਾ ਚੁੱਕੀ ਹੈ ਅਤੇ ਹੁਣ ਮਨਰੇਗਾ ਦਾ ਨਾਮ ਬਦਲ ਕੇ ਮਜ਼ਦੂਰ ਵਿਰੋਧੀ ਹੋਣ ਦਾ ਸਬੂਤ ਦੇ ਰਹੀ ਹੈ, ਜਿਸ ਨੂੰ ਕਾਂਗਰਸ ਪਾਰਟੀ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰੇਗੀ | ਉਨ੍ਹਾਂ ਦੱਸਿਆ ਕਿ ਮਨਰੇਗਾ ਸਕੀਮ ਕਾਂਗਰਸ ਸਰਕਾਰ ਦੀ ਦੇਣ ਹੈ, ਪਰ ਅੱਜ ਕੇਂਦਰ ਸਰਕਾਰ ਨੇ ਇਸ ਨੂੰ 'ਜੀ ਰਾਮ ਜੀ' ਸਕੀਮ ਵਿਚ ਬਦਲ ਕੇ ਮਜ਼ਦੂਰਾਂ ਦੇ ਹੱਕਾਂ ਨਾਲ ਖਿਲਵਾੜ ਕੀਤਾ ਹੈ | ਇਸ ਮੌਕੇ ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਕਿਹਾ ਕਿ ਮਨਰੇਗਾ ਬਚਾਓ ਸੰਗਰਾਮ ਤਹਿਤ ਹਲਕਾ ਅਮਲੋਹ ਦੇ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ਕਰਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ | ਇਸ ਮੌਕੇ ਬਲਾਕ ਪ੍ਰਧਾਨ ਜਗਵੀਰ ਸਿੰਘ ਸਲਾਣਾ, ਮੰਡੀ ਗੋਬਿੰਦਗੜ੍ਹ ਦੇ ਪ੍ਰਧਾਨ ਸੰਜੀਵ ਦੱਤਾ, ਰਾਜਵਿੰਦਰ ਸਿੰਘ ਘੁਟੀਂਡ, ਡਾ. ਸਵਤੰਤਰ ਕਰਕਰਾ, ਐਡ. ਯਾਦਵਿੰਦਰਪਾਲ ਸਿੰਘ, ਗੁਰਪ੍ਰੀਤ ਸਿੰਘ ਗਰੇਵਾਲ, ਹਰਪ੍ਰੀਤ ਸਿੰਘ ਗੁਰਧਨਪੁਰ, ਜਗਵਿੰਦਰ ਸਿੰਘ ਰਹਿਲ, ਐਡ. ਹਰਜਿੰਦਰ ਸਿੰਘ ਟਿੰਕਾ, ਗੁਰਬਚਨ ਸਿੰਘ ਕਾਹਨਪੁਰਾ, ਰਾਜਿੰਦਰ ਸਿੰਘ ਬਿੱਟੂ, ਕੁਲਵਿੰਦਰ ਕੌਰ ਲਾਡਪੁਰ, ਜੱਗਾ ਸਿੰਘ ਸਮਸ਼ਪੁਰ, ਹਰਚੰਦ ਸਿੰਘ ਸਮਸ਼ਪੁਰ, ਬਲਵੀਰ ਸਿੰਘ ਮਿੰਟੂ, ਬਿੱਕਰ ਸਿੰਘ ਦੀਵਾ, ਹਰਨੈਲ ਸਿੰਘ ਰਾਮਗੜ੍ਹ, ਐਡ. ਜਤਿੰਦਰ ਕਰਕਰਾ, ਗੁਰਮੀਤ ਸਿੰਘ, ਗੁਰਚਰਨ ਸਿੰਘ, ਹਰਵਿੰਦਰ ਸਿੰਘ ਧੂੰਮੀ, ਹਰਦੀਪ ਸਿੰਘ, ਜੱਗੀ ਵੜੈਚਾਂ, ਜੱਗਾ ਸਿੰਘ ਸਮਸ਼ਪੁਰ, ਜਗਬੀਰ ਸਿੰਘ ਬਡਾਲੀ, ਲਾਲ ਚੰਦ ਕਾਲਾ, ਰਣਜੀਤ ਸਿੰਘ ਕੋਟਲੀ, ਗੁਰਮੁਖ ਸਿੰਘ ਨਰੈਣਗੜ੍ਹ, ਅਮਰੀਕ ਸਿੰਘ ਲਾਡਪੁਰ, ਬਲਵਿੰਦਰ ਸਿੰਘ, ਬਿੱਲੂ ਮਸ਼ਾਲ, ਲਾਲ ਚੰਦ ਕਾਲਾ, ਰੂਪ ਸਿੰਘ, ਹੈਪੀ ਪਜਨੀ, ਸ਼ਿਵ ਕੁਮਾਰ ਗਰਗ, ਹੈਪੀ ਸੂਦ, ਰਾਕੇਸ਼ ਕੁਮਾਰ ਗੋਗੀ, ਪੀ.ਏ ਮਨਪ੍ਰੀਤ ਸਿੰਘ ਮਿੰਟਾ ਤੇ ਵੱਡੀ ਗਿਣਤੀ ਪਿੰਡਾਂ ਦੇ ਲੋਕ ਮੌਜੂਦ ਸਨ |
ਪਿਛਲੀ ਖ਼ਬਰ ਸਰਕਾਰੀ ਸਕੂਲ ਮਾੜੂ ਪਟਿਆਲਾ ਦੇ ਵਿਦਿਆਰਥੀਆਂ ਨੇ ਮਾਤਾ ਗੁਜਰੀ ਕਾਲਜ ਦਾ ਕੀਤਾ ਵਿੱਦਿਅਕ ਦੌਰਾ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਹੋਈ ਜ਼ਿਲ੍ਹਾ ਪੱਧਰੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।