ਫ਼ਤਹਿਗੜ੍ਹ ਸਾਹਿਬ, 29 ਜਨਵਰੀ (ਬਲਜਿੰਦਰ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾੜੂ ਪਟਿਆਲਾ ਦੇ ਵਿਦਿਆਰਥੀਆਂ ਨੇ ਮਾਤਾ ਗੁਜਰੀ ਕਾਲਜ ਦਾ ਵਿੱਦਿਅਕ ਦੌਰਾ ਕੀਤਾ | ਸਕੂਲ ਦੇ ਪਿ੍ੰਸੀਪਲ ਰਾਜੇਸ਼ ਕੁਮਾਰ ਨੇ ਸਕੂਲ ਦੇ ਵਿਦਿਆਰਥੀਆਂ ਨੂੰ ਉਚੇਰੀ ਵਿੱਦਿਆ ਦੇ ਵਿਕਲਪਾਂ ਅਤੇ ਕਾਲਜ ਵਿਖੇ ਪੜ੍ਹਾਏ ਜਾ ਰਹੇ ਵੱਖ-ਵੱਖ ਕੋਰਸਾਂ ਸੰਬੰਧੀ ਜਾਗਰੂਕ ਕਰਨ ਲਈ ਕਾਲਜ ਦੇ ਸਟਾਫ਼ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ | ਇਸ ਮੌਕੇ ਸਕੂਲ ਦੇ ਅਧਿਆਪਕਾਂ ਵਰਿੰਦਰਪਾਲ ਸਿੰਘ, ਬਲਬੀਰ ਸਿੰਘ, ਅੰਜਲੀ ਪਵਾਰ, ਜਤਿੰਦਰ ਕੌਰ, ਬਲਮੀਤ ਕੌਰ ਅਤੇ ਹਰਸ਼ਦੀਪ ਕੌਰ ਨੇ ਕਾਲਜ ਵਿਖੇ ਵਿਦਿਆਰਥੀਆਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਵਿੱਦਿਅਕ ਸਹੂਲਤਾਂ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਇਹ ਵਿੱਦਿਅਕ ਦੌਰਾ ਉਨ੍ਹਾਂ ਦੇ ਵਿਦਿਆਰਥੀਆਂ ਲਈ ਸਿੱਖਿਆ ਭਰਪੂਰ ਰਿਹਾ ਹੈ | ਇਸ ਤੋਂ ਪਹਿਲਾਂ ਕਾਲਜ ਦੇ ਡਾਇਰੈਕਟਰ ਪਿ੍ੰਸੀਪਲ ਡਾ. ਕਸ਼ਮੀਰ ਸਿੰਘ ਨੇ ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਕਾਲਜ ਵਿਖੇ ਸਵਾਗਤ ਕਰਦਿਆਂ ਵਿਦਿਆਰਥੀਆਂ ਨੂੰ ਉਚੇਰੀ ਵਿੱਦਿਆ ਦੇ ਵਿਕਲਪਾਂ ਸੰਬੰਧੀ ਵਿਸਥਾਰ ਨਾਲ ਦੱਸਿਆ | ਕਾਲਜ ਦੇ ਵਾਈਸ ਪਿ੍ੰਸੀਪਲ ਡਾ. ਬਿਕਰਮਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਕਾਲਜ ਵਿਖੇ ਉਪਲਬਧ ਵਿੱਦਿਅਕ ਸਹੂਲਤਾਂ ਸੰਬੰਧੀ ਵਡਮੁੱਲੀ ਜਾਣਕਾਰੀ ਪ੍ਰਦਾਨ ਕੀਤੀ | ਇਸ ਮੌਕੇ ਕਾਲਜ ਦੇ ਕੰਪਿਊਟਰ ਸਾਇੰਸ ਵਿਭਾਗ ਦੇ ਡਾ. ਤਰਨਪ੍ਰੀਤ ਕੌਰ ਤੇ ਡਾ. ਗੁਰਜੀਤ ਕੌਰ, ਫਾਈਨ ਆਰਟਸ ਵਿਭਾਗ ਦੇ ਮੁਖੀ ਡਾ. ਅਵਨੀਤ ਕੌਰ, ਪੱਤਰਕਾਰੀ ਵਿਭਾਗ ਦੇ ਮੁਖੀ ਡਾ. ਹਰਗੁਣਪ੍ਰੀਤ ਸਿੰਘ, ਸੰਗੀਤ ਵਿਭਾਗ ਦੇ ਪ੍ਰੋ. ਹਰਦੀਪ ਸਿੰਘ ਅਤੇ ਮਨੋਵਿਗਿਆਨ ਵਿਭਾਗ ਦੇ ਪ੍ਰੋ. ਕਿਰਨਜੋਤ ਕੌਰ ਨੇ ਵਿਦਿਆਰਥੀਆਂ ਨਾਲ ਵੱਖ-ਵੱਖ ਵਿਸ਼ਿਆਂ ਸੰਬੰਧੀ ਵਡਮੁੱਲੀ ਜਾਣਕਾਰੀ ਸਾਂਝੀ ਕੀਤੀ | ਕਾਲਜ ਦੇ ਖੇਡ ਇੰਚਾਰਜ ਕੋਚ ਬਹਾਦਰ ਸਿੰਘ ਨੇ ਵਿਦਿਆਰਥੀਆਂ ਨੂੰ ਕਾਲਜ ਵਿਖੇ ਉਪਲਬਧ ਖੇਡ ਸਹੂਲਤਾਂ ਬਾਰੇ ਵੀ ਵਿਸਥਾਰ ਨਾਲ ਦੱਸਿਆ |