30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਸਨੌਰ ਦੇ ਪਿੰਡ ਜੋਗੀਪੁਰ 'ਚ ਭਾਜਪਾ ਨੂੰ ਵੱਡੀ ਮਜ਼ਬੂਤੀ, ਦਰਜਨਾਂ ਲੋਕ ਪਾਰਟੀ 'ਚ ਸ਼ਾਮਿਲ

ਅਜੀਤ ਡੈਸਕ 30-01-2026
ਸਨੌਰ, 29 ਜਨਵਰੀ (ਸੋਖਲ)-ਸਨੌਰ ਹਲਕੇ ਦੇ ਪਿੰਡ ਜੋਗੀਪੁਰ ਵਿਚ ਭਾਰਤੀ ਜਨਤਾ ਪਾਰਟੀ ਨੇ ਆਪਣੇ ਪਾਰਟੀ ਪਰਿਵਾਰ ਨੂੰ ਹੋਰ ਮਜ਼ਬੂਤ ਕੀਤਾ | ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਗੰਗਰੋਲੀ ਦੀ ਅਗਵਾਈ ਹੇਠ ਦਰਜਨਾਂ ਲੋਕਾਂ ਨੇ ਪਾਰਟੀ ਵਿਚ ਸ਼ਾਮਿਲ ਹੋ ਕੇ ਆਪਣੀ ਭਰੋਸਾ ਅਤੇ ਸਹਿਯੋਗ ਦਾ ਪ੍ਰਗਟਾਵਾ ਕੀਤਾ | ਇਸ ਮੌਕੇ ਪਿੰਡ ਵਿੱਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਨਵੇਂ ਸ਼ਾਮਿਲ ਹੋਏ ਵਰਕਰਾਂ ਨੂੰ ਪਾਰਟੀ ਦਾ ਪਟਕਾ ਪਾ ਕੇ ਸਵਾਗਤ ਕੀਤਾ ਗਿਆ | ਗੰਗਰੋਲੀ ਨੇ ਨਵੇਂ ਸ਼ਾਮਿਲ ਹੋਏ ਆਗੂਆਂ ਵਿੱਚ ਮੰਗੂ ਰਾਮ, ਅਮਰਜੀਤ ਸਿੰਘ, ਜਗਤਾਰ ਰਾਮ, ਬਖ਼ਸ਼ੀਸ਼ ਸਿੰਘ, ਸੋਨੀ ਰਾਮ ਮਹਿਰਾ, ਗੁਰਤੇਜ ਸਿੰਘ, ਕੁਲਦੀਪ ਸਿੰਘ, ਗੁਰਚਰਨ ਸਿੰਘ, ਜਸਵਿੰਦਰ ਸਿੰਘ, ਕਰਨਵੀਰ ਸਿੰਘ, ਜਸਵਿੰਦਰ ਖਾਨ, ਨੇਤਰ ਖਾਨ, ਜਰਨੈਲ ਸਿੰਘ, ਸੁਰਿੰਦਰ ਸਿੰਘ ਅਤੇ ਦਲਬਾਰਾ ਸਿੰਘ ਨੂੰ ਪਾਰਟੀ ਨਾਲ ਜੋੜਿਆ | ਗੰਗਰੋਲੀ ਨੇ ਕਿਹਾ ਕਿ ਭਾਜਪਾ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਕੇਂਦਰ ਸਰਕਾਰ ਦੀਆਂ ਵਿਕਾਸਮੁੱਖ ਯੋਜਨਾਵਾਂ ਲੋਕਾਂ ਨੂੰ ਪ੍ਰਭਾਵਿਤ ਕਰ ਰਹੀਆਂ ਹਨ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪਿੰਡ ਪੱਧਰ ਤੇ ਪਾਰਟੀ ਨੂੰ ਮਜ਼ਬੂਤ ਕਰਨਾ ਜ਼ਰੂਰੀ ਹੈ ਤਾਂ ਜੋ ਹਰ ਵਿਅਕਤੀ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚੇ | ਨਵੇਂ ਸ਼ਾਮਿਲ ਹੋਏ ਵਰਕਰਾਂ ਨੇ ਭਾਜਪਾ ਦੀ ਨੀਤੀਆਂ ਤੇ ਭਰੋਸਾ ਜਤਾਇਆ ਅਤੇ ਕਿਹਾ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ | ਇਸ ਮੌਕੇ ਭਾਜਪਾ ਦੇ ਕਈ ਸੀਨੀਅਰ ਆਗੂ, ਮੰਡਲ ਅਹੁਦੇਦਾਰ ਅਤੇ ਸਥਾਨਕ ਵਰਕਰ ਵੀ ਮੌਜੂਦ ਸਨ | ਜੋਗੀਪੁਰ ਵਿਚ ਇਸ ਸ਼ਾਮਿਲੀਕਰਨ ਨਾਲ ਸਨੌਰ ਹਲਕੇ ਵਿੱਚ ਭਾਜਪਾ ਦੀ ਸਿਆਸੀ ਪਕੜ ਹੋਰ ਮਜ਼ਬੂਤ ਹੋਣ ਦੀ ਉਮੀਦ ਹੈ | ਇਸ ਮੌਕੇ ਜਰਨੈਲ ਸਿੰਘ ਸ਼ੇਖਪੁਰਾ ਜ਼ਿਲ੍ਹਾ ਪ੍ਰਧਾਨ ਯੁਵਾ ਮੋਰਚਾ ਤੇ ਹੋਰ ਆਗੂ ਮੌਜੂਦ ਸਨ |
ਪਿਛਲੀ ਖ਼ਬਰ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ 13 ਕਿੱਲੋ ਗਾਂਜੇ ਸਮੇਤ ਔਰਤ ਅਤੇ ਵਿਅਕਤੀ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।