30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਅਜੀਤ ਡੈਸਕ 30-01-2026
ਰਾਜਪੁਰਾ, 29 ਜਨਵਰੀ (ਰਣਜੀਤ ਸਿੰਘ)-ਨੇੜਲੇ ਪਿੰਡ ਮਦਨਪੁਰ ਚਲਹੇੜੀ ਗੁਰਦਵਾਰਾ ਡੇਰਾ ਬਾਬਾ ਸ੍ਰੀ ਚੰਦ ਜੀ ਵਿਖੇ ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਜਾਣਕਾਰੀ ਮੁਤਾਬਿਕ ਗੁਰਦਵਾਰਾ ਡੇਰਾ ਬਾਬਾ ਸ਼੍ਰੀ ਚੰਦ ਜੀ ਮਦਨਪੁਰ ਚਲਹੇੜੀ ਵਿਚ ਅਮਰ ਸ਼ਹੀਦ ਬਾਬਾ ਦੀਪ ਸਿੰਘ ਦਾ ਪ੍ਰਕਾਸ਼ ਦਿਹਾੜਾ ਬਹੁਤ ਹੀ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਬਾਬਾ ਬੰਤ ਸਿੰਘ ਜੀ ਨੇ ਬਾਬਾ ਦੀਪ ਸਿੰਘ ਨੋਜਵਾਨਾਂ ਨੂੰ ਕਿਹਾ ਕਿ ਸਾਨੂੰ ਬਾਣੀ ਅਤੇ ਬਾਣੇ ਦੇ ਲੜ ਲੱਗਣਾ ਚਾਹੀਦਾ ਹੈ ਅਤੇ ਨਸ਼ਿਆਂ ਦਾ ਮੁਕੰਮਲ ਤਿਆਗ ਕਰਨਾ ਚਾਹੀਦਾ ਹੈ | ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਈਆਂ ਅਤੇ ਗੁਰੂ ਘਰ ਦੀਆਂ ਖੁੱਸ਼ੀਆਂ ਪ੍ਰਾਪਤ ਕੀਤੀਆਂ | ਇਸ ਮੌਕੇ ਢਾਡੀ ਜਥੇ ਅਤੇ ਰਾਗੀ ਸਿੰਘਾਂ ਨੇ ਬਾਬਾ ਦੀਪ ਸਿੰਘ ਜੀ ਦੀ ਜੀਵਨੀ ਸੰਬੰਧੀ ਵਿਸ਼ਥਾਰ ਵਿਚ ਚਾਨਣਾ ਪਾਇਆ | ਉਨ੍ਹਾਂ ਨੇ ਦੱਸਿਆ ਕਿ ਬਾਬਾ ਦੀਪ ਸਿੰਘ ਜੀ ਦਾ ਜੀਵਨ ਸਾਨੂੰ ਭਗਤੀ ਅਤੇ ਸ਼ਕਤੀ ਦਾ ਸੁਮੇਲ ਸਿਖਾਂਉਦਾ ਹੈ | ਇਸ ਮੌਕੇ ਗਤਕਾ ਪਾਰਟੀਆਂ ਨੇ ਗਤਕੇ ਦੇ ਜੌਹਰ ਵਿਖਾਏ | ਨਗਰ ਕੀਰਤਨ ਦਾ ਥਾਂ ਥਾਂ ਤੇ ਸੰਗਤਾਂ ਨੇ ਭਰਵਾਂ ਸਵਾਗਤ ਕੀਤਾ | ਸੰਗਤਾਂ ਨੇ ਬੋਲੇ ਸੋ ਨਿਹਾਲ ਦੇ ਜੈਕਾਰੇ ਲਾਏ ਅਤੇ ਸਤਿਨਾਮ ਵਾਹਿਗੂਰ ਦਾ ਜਾਪ ਕੀਤਾ | ਇਸ ਮੌਕੇ ਸੰਗਤ ਵੱਡੀ ਗਿਣਤੀ ਵਿਚ ਟਰੈਕਟਰਾਂ ਟਰਾਲੀਆਂ ਅਤੇ ਹੋਰਨਾਂ ਵਾਹਨਾਂ ਤੇ ਸਵਾਰ ਸੀ |
ਪਿਛਲੀ ਖ਼ਬਰ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸੰਬੰਧ 'ਚ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਸਨੌਰ ਦੇ ਪਿੰਡ ਜੋਗੀਪੁਰ 'ਚ ਭਾਜਪਾ ਨੂੰ ਵੱਡੀ ਮਜ਼ਬੂਤੀ, ਦਰਜਨਾਂ ਲੋਕ ਪਾਰਟੀ 'ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।