30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸੰਬੰਧ 'ਚ ਨਗਰ ਕੀਰਤਨ ਸਜਾਇਆ

ਅਜੀਤ ਡੈਸਕ 30-01-2026
ਰਾਜਪੁਰਾ, 29 ਜਨਵਰੀ (ਜੀ.ਪੀ. ਸਿੰਘ)-ਨੇੜਲੇ ਡੇਰਾ ਗੁਰਦੁਆਰਾ ਬਾਬਾ ਸ੍ਰੀ ਚੰਦ ਜੀ ਮਦਨਪੁਰ ਚਲਹੇੜੀ ਵਿਖੇ ਡੇਰੇ ਦੇ ਮੁੱਖ ਸੇਵਾਦਾਰ ਬਾਬਾ ਬੰਤ ਸਿੰਘ ਦੀ ਦੇਖ-ਰੇਖ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਿੱਖ ਇਤਿਹਾਸ ਦੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸੰਬੰਧ 'ਚ ਨਗਰ ਕੀਰਤਨ ਸਜਾਇਆ ਗਿਆ | ਇਸ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਸਾਹਿਬਾਨ ਕਰ ਰਹੇ ਸਨ ਅਤੇ ਉਸ ਦੇ ਪਿੱਛੇ ਫੁੱਲਾਂ ਨਾਲ ਸਜੀ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੱਗੇ ਸੰਗਤਾਂ ਨਤਮਸਤਕ ਹੋ ਰਹੀਆਂ ਸਨ | ਪਾਲਕੀ ਸਾਹਿਬ ਦੇ ਪਿੱਛੇ ਪੈਦਲ ਚੱਲ ਰਹੀ ਸੰਗਤ ਸਤਿਨਾਮ ਵਾਹਿਗੁਰੂ ਦਾ ਜਾਪ ਕਰ ਰਹੀ ਸੀ | ਇਸ ਮੌਕੇ ਜਾਣਕਾਰੀ ਦਿੰਦਿਆਂ ਬਾਬਾ ਬੰਤ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ•ਾਂ ਡੇਰਾ ਗੁਰਦੁਆਰਾ ਬਾਬਾ ਸ੍ਰੀ ਚੰਦ ਜੀ ਵਲੋਂ ਸੰਗਤਾਂ ਦੇ ਸਹਿਯੋਗ ਦੇ ਨਾਲ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜੇ ਦੇ ਸਬੰਧ 'ਚ ਨਗਰ ਕੀਰਤਨ ਸਜਾਇਆ ਜਾਂਦਾ ਹੈ | ਇਸ ਮੌਕੇ ਨਗਰ ਕੀਰਤਨ ਦੀ ਅਗਵਾਈ ਕਰ ਰਹੇ ਪੰਜ ਪਿਆਰੇ ਸਾਹਿਬਾਨ ਨੂੰ ਗੁਰਦੁਆਰਾ ਕਮੇਟੀ ਵਲੋਂ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ ਗਿਆ | ਇਹ ਨਗਰ ਕੀਰਤਨ ਪਿੰਡ ਮਦਨਪੁਰ ਚਲਹੇੜੀ ਤੋਂ ਸ਼ੁਰੂ ਹੋ ਕੇ ਕੌਮੀ ਸ਼ਾਹ ਮਾਰਗ ਅੰਬਾਲਾ ਰੋਡ ਤੱਕ ਹੁੰਦਾ ਹੋਇਆ ਵਾਪਸ ਡੇਰਾ ਗੁਰਦੁਆਰਾ ਸਾਹਿਬ ਵਿਖੇ ਸੰਪੰਨ ਹੋਇਆ | ਇਸ ਮੌਕੇ ਸੁਰਿੰਦਰ ਸਿੰਘ ਫਰੀਦਪੁਰ, ਹਰਵਿੰਦਰ ਸਿੰਘ ਸ਼ਾਮਦੋ, ਸਾਬਕਾ ਕੌਂਸਲਰ ਜਸਵੀਰ ਸਿੰਘ ਜੱਸੀ ਸਮੇਤ ਇਲਾਕੇ ਦੀ ਸੰਗਤ ਹਾਜ਼ਰ ਸੀ |
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨਾਂ ਦਾ ਟਰੈਕਟਰ ਮਾਰਚ ਅਗਲੀ ਖ਼ਬਰ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।