22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਮਾਤਾ ਗੁਜਰੀ ਕਾਲਜ ਦੀ ਪਲਾਸਟਿਕ ਬੈਨ ਕਮੇਟੀ ਵਲੋਂ ਵਿਸ਼ੇਸ਼ ਵਰਕਸ਼ਾਪ

ਅਜੀਤ ਡੈਸਕ 18-02-2026
ਫ਼ਤਹਿਗੜ੍ਹ ਸਾਹਿਬ, 17 ਫਰਵਰੀ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੀ ਪਲਾਸਟਿਕ ਬੈਨ ਕਮੇਟੀ ਵਲੋਂ ਕਾਲਜ ਦੇ ਫਾਈਨ ਆਰਟਸ ਵਿਭਾਗ ਦੇ ਸਹਿਯੋਗ ਨਾਲ ਵਾਤਾਵਰਨ ਅਨੁਕੂਲ ਵਿਕਲਪਾਂ ਅਤੇ ਟਿਕਾਊ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਵਿਦਿਆਰਥੀਆਂ ਦੇ ਹੱਥ ਨਾਲ ਬਣੇ ਕੱਪੜੇ ਦੇ ਥੈਲਿਆਂ ਦੀ ਵਰਕਸ਼ਾਪ ਅਤੇ ਮੁਕਾਬਲਾ ਆਯੋਜਿਤ ਕੀਤਾ ਗਿਆ | ਇਸ ਵਰਕਸ਼ਾਪ ਦੌਰਾਨ ਵਿਦਿਆਰਥੀਆਂ ਨੇ ਇਕ ਵਾਰ ਵਰਤੇ ਜਾਣ ਵਾਲੇ ਪਲਾਸਟਿਕ ਕੈਰੀ ਬੈਗਾਂ ਦੇ ਸਥਾਨ 'ਤੇ ਦੁਬਾਰਾ ਵਰਤੋਂ ਯੋਗ ਕੱਪੜੇ ਦੇ ਥੈਲੇ ਤਿਆਰ ਕਰਨ ਅਤੇ ਉਨ੍ਹਾਂ ਨੂੰ ਰਚਨਾਤਮਿਕ ਢੰਗ ਨਾਲ ਡਿਜ਼ਾਈਨ ਕਰਨ ਵਿਚ ਉਤਸ਼ਾਹ ਨਾਲ ਭਾਗ ਲਿਆ | ਇਸ ਵਰਕਸ਼ਾਪ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਪ੍ਰਯੋਗਾਤਮਿਕ ਹੁਨਰ ਸਿਖਾਉਣਾ ਅਤੇ ਵਾਤਾਵਰਨ ਸੰਭਾਲ ਦੀ ਜ਼ਿੰਮੇਵਾਰੀ ਬਾਰੇ ਜਾਗਰੂਕ ਕਰਨਾ ਸੀ | ਵਰਕਸ਼ਾਪ ਤੋਂ ਬਾਅਦ ਵਿਦਿਆਰਥੀਆਂ ਦਾ ਵਿਸ਼ੇਸ਼ ਮੁਕਾਬਲਾ ਕਰਵਾਇਆ ਗਿਆ, ਜਿਸ ਦੌਰਾਨ ਉਨ੍ਹਾਂ ਵਲੋਂ ਹੱਥ ਨਾਲ ਤਿਆਰ ਕੀਤੇ ਕੱਪੜੇ ਦੇ ਥੈਲਿਆਂ ਦੀ ਸੁੰਦਰ ਪ੍ਰਦਰਸ਼ਨੀ ਲਗਾਈ ਗਈ | ਇਸ ਪ੍ਰਦਰਸ਼ਨੀ ਵਿਚ ਵਿਦਿਆਰਥੀਆਂ ਨੇ ਆਪਣੀ ਰਚਨਾਤਮਿਕਤਾ, ਨਵੀਨ ਸੋਚ ਅਤੇ ਵਾਤਾਵਰਨ ਪ੍ਰਤੀ ਆਪਣੀ ਵਚਨਬੱਧਤਾ ਦਾ ਬੇਹੱਦ ਪ੍ਰਭਾਵਸ਼ਾਲੀ ਪ੍ਰਦਰਸ਼ਨ ਕੀਤਾ | ਕਾਲਜ ਦੇ ਡਾਇਰੈਕਟਰ ਪਿ੍ੰਸੀਪਲ ਡਾ. ਕਸ਼ਮੀਰ ਸਿੰਘ ਨੇ ਕਿਹਾ ਕਿ ਪਲਾਸਟਿਕ ਦੀ ਵੱਧ ਵਰਤੋਂ ਮਨੁੱਖਤਾ ਲਈ ਹਾਨੀਕਾਰਕ ਹੈ, ਇਸ ਲਈ ਪਲਾਸਟਿਕ ਕੂੜੇ ਨੂੰ ਬੇਕਾਰ ਸਮਝਣ ਦੀ ਬਜਾਏ ਉਸ ਦਾ ਰਚਨਾਤਮਿਕ ਢੰਗ ਨਾਲ ਮੁੜ ਉਪਯੋਗ ਜਿਵੇਂ ਸਜਾਵਟ ਆਦਿ ਕਾਰਜਾਂ ਵਿਚ ਕਰਨਾ ਚਾਹੀਦਾ ਹੈ | ਕਾਲਜ ਦੇ ਵਾਈਸ ਪਿ੍ੰਸੀਪਲ ਡਾ. ਬਿਕਰਮਜੀਤ ਸਿੰਘ ਨੇ ਵੀ ਵਿਦਿਆਰਥੀਆਂ ਦੇ ਯਤਨਾਂ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਵਾਤਾਵਰਨ ਬਚਾਉਣ ਵੱਲ ਨੌਜਵਾਨ ਪੀੜ੍ਹੀ ਦੀ ਜਾਗਰੂਕ ਅਤੇ ਸਰਗਰਮ ਭਾਗੀਦਾਰੀ ਸਮਾਜ ਲਈ ਪ੍ਰੇਰਨਾਦਾਇਕ ਉਦਾਹਰਨ ਹੈ | ਮੁਕਾਬਲੇ ਦੀ ਜੱਜਮੈਂਟ ਗਣਿਤ ਵਿਭਾਗ ਦੀ ਮੁਖੀ ਪ੍ਰੋ. ਨਮਿਤਾ ਬੈਰੀ, ਅੰਗਰੇਜ਼ੀ ਵਿਭਾਗ ਦੇ ਡਾ. ਗੌਰੀ ਹਾਂਡਾ ਅਤੇ ਹਿੰਦੀ ਵਿਭਾਗ ਦੀ ਪ੍ਰੋ. ਮੇਮੁਨਾ ਫਾਰੂਕੀ ਵਲੋਂ ਕੀਤੀ ਗਈ | ਮੁਕਾਬਲੇ ਵਿਚ ਬੀ.ਸੀ.ਏ. ਭਾਗ-ਤੀਸਰਾ ਦੀ ਗੁਰਲੀਨ ਕੌਰ ਅਤੇ ਬੀ.ਏ. ਭਾਗ-ਪਹਿਲਾ ਦੀ ਪਵਨੀ ਕੌਸ਼ਲ ਨੇ ਪਹਿਲਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਐਮ.ਕਾਮ. ਭਾਗ-ਪਹਿਲਾ ਦੀ ਤਰਨਜੋਤ ਕੌਰ ਤੇ ਬੀ.ਏ. ਭਾਗ-ਤੀਸਰਾ ਦੀ ਸੁਮਨ ਨੇ ਦੂਸਰਾ ਸਥਾਨ, ਬੀ.ਏ.ਐਫ. ਭਾਗ-ਤੀਸਰਾ ਦੀ ਆਰਤੀ ਤੇ ਬੀ.ਏ. ਭਾਗ-ਪਹਿਲਾ ਦੀ ਜਸ਼ਨਪ੍ਰੀਤ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ | ਫਾਈਨ ਆਰਟਸ ਵਿਭਾਗ ਦੀ ਮੁਖੀ ਡਾ. ਅਵਨੀਤ ਕੌਰ ਅਤੇ ਪ੍ਰੋ. ਬਨਿੰਦਰ ਕੌਰ ਨੇ ਵੱਖ-ਵੱਖ ਕਿਸਮਾਂ ਦੇ ਬੇਕਾਰ ਕੱਪੜਿਆਂ, ਸਵੈਟਰਾਂ, ਬੈੱਡਸ਼ੀਟਾਂ ਅਤੇ ਜੀਨਜ਼ ਤੋਂ ਹੈਂਡਬੈਗ ਬਣਾਉਣ ਦੀ ਵਿਧੀ ਦਾ ਪ੍ਰਦਰਸ਼ਨ ਕੀਤਾ |
ਸਮਾਗਮ ਦੇ ਅਖੀਰ ਵਿਚ ਫਿਜ਼ਿਕਸ ਵਿਭਾਗ ਦੀ ਡਾ. ਦੀਪਿਕਾ ਜੈਨ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ | ਇਸ ਸਮਾਗਮ ਦੌਰਾਨ ਪਲਾਸਟਿਕ ਬੈਨ ਕਮੇਟੀ ਦੇ ਮੈਂਬਰ ਡਾ. ਕਿਰਨ, ਡਾ. ਮਨਪ੍ਰੀਤ ਕੌਰ, ਪ੍ਰੋ. ਜਸਪ੍ਰੀਤ ਕੌਰ ਅਤੇ ਡਾ. ਰਵਿੰਦਰ ਕੁਮਾਰ ਵੀ ਹਾਜ਼ਰ ਸਨ | ਪਲਾਸਟਿਕ ਬੈਨ ਕਮੇਟੀ ਦੀ ਕਨਵੀਨਰ ਅਤੇ ਬਾਇਓਟੈਕਨਾਲੋਜੀ ਵਿਭਾਗ ਦੇ ਡਾ. ਮੋਨਿਕਾ ਨੇ ਵਿਦਿਆਰਥੀਆਂ ਨੂੰ ਇਸ ਤਰ੍ਹਾਂ ਦੀਆਂ ਵਰਕਸ਼ਾਪਾਂ ਅਤੇ ਮੁਕਾਬਲਿਆਂ ਵਿਚ ਉਤਸ਼ਾਹ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ |
ਪਿਛਲੀ ਖ਼ਬਰ ਅਮਰੀਕਾ ਵਪਾਰਕ ਸਮਝੌਤੇ ਦੇ ਵਿਰੋਧ 'ਚ ਸ਼ੇਰ-ਏ-ਪੰਜਾਬ ਕਿਸਾਨ ਯੂਨੀਅਨ ਨੇ ਮੋਦੀ ਸਰਕਾਰ ਦਾ ਫੂਕਿਆ ਪੁਤਲਾ ਅਗਲੀ ਖ਼ਬਰ ਸਰਹਿੰਦ ਵਿਖੇ ਗੰਦੇ ਨਾਲੇ 'ਚੋਂ ਸ਼ੱਕੀ ਮਾਸ ਦੇ ਟੁਕੜੇ ਮਿਲਣ ਕਾਰਨ ਰੋਸ ਦੀ ਲਹਿਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।