22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਅਮਰੀਕਾ ਵਪਾਰਕ ਸਮਝੌਤੇ ਦੇ ਵਿਰੋਧ 'ਚ ਸ਼ੇਰ-ਏ-ਪੰਜਾਬ ਕਿਸਾਨ ਯੂਨੀਅਨ ਨੇ ਮੋਦੀ ਸਰਕਾਰ ਦਾ ਫੂਕਿਆ ਪੁਤਲਾ

ਅਜੀਤ ਡੈਸਕ 18-02-2026
ਫ਼ਤਹਿਗੜ੍ਹ ਸਾਹਿਬ, 17 ਫਰਵਰੀ (ਬਲਜਿੰਦਰ ਸਿੰਘ)-ਸ਼ੇਰ-ਏ-ਪੰਜਾਬ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਅੱਜ ਵੱਡੀ ਗਿਣਤੀ ਵਿਚ ਕਿਸਾਨਾਂ ਵਲੋਂ ਅਮਰੀਕਾ ਅਤੇ ਭਾਰਤ ਦਰਮਿਆਨ ਹੋਏ ਵਪਾਰਕ ਸਮਝੌਤੇ ਨੂੰ ਖੇਤੀ ਸੈਕਟਰ ਵਿਰੋਧੀ ਕਰਾਰ ਦਿੰਦੇ ਹੋਏ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਤਹਿਗੜ੍ਹ ਸਾਹਿਬ ਦੇ ਬਾਹਰ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਦਮਹੇੜੀ ਨੇ ਕਿਹਾ ਕਿ ਭਾਰਤ ਸਰਕਾਰ ਵਲੋਂ ਅਮਰੀਕਾ ਨਾਲ ਕੀਤਾ ਗਿਆ ਵਪਾਰ ਸਮਝੌਤਾ ਨਾ ਕਿਸਾਨਾਂ ਦੇ ਹਿੱਤ ਵਿਚ ਹੈ ਅਤੇ ਨਾ ਹੀ ਦੇਸ਼ ਦੇ ਹਿਤ ਵਿਚ | ਉਨ੍ਹਾਂ ਕਿਹਾ ਕਿ ਅਮਰੀਕਾ ਤੋਂ ਖੇਤੀਬਾੜੀ ਵਸਤਾਂ ਦੀ ਦਰਾਮਦ ਕਰਨ ਨਾਲ ਕਿਸਾਨਾਂ ਨੂੰ ਵੱਡਾ ਨੁਕਸਾਨ ਹੋਵੇਗਾ, ਜਿਸ ਨਾਲ ਖੇਤੀਬਾੜੀ ਮਜ਼ਦੂਰ, ਛੋਟੇ ਕਿਸਾਨ ਅਤੇ ਹੋਰ ਵਿਅਕਤੀ ਬੇਘਰੇ ਹੋ ਜਾਣਗੇ | ਉਨ੍ਹਾਂ ਕਿਹਾ ਕਿ ਬਿਜਲੀ ਸੋਧ ਬਿੱਲ 2025 ਰਾਜ ਦੇ ਅਧਿਕਾਰਾਂ ਦਾ ਸਿੱਧਾ ਹਨਨ ਹੈ ਅਤੇ ਬਿਜਲੀ ਵੰਡ ਖੇਤਰ ਦਾ ਨਿੱਜੀਕਰਨ ਕਰਨ ਦੀ ਨੀਤੀ ਹੈ | ਸਰਕਾਰ ਨੂੰ ਇਸ ਬਿੱਲ ਨੂੰ ਰੱਦ ਕਰਕੇ ਸਮਾਰਟ ਮੀਟਰ ਲਗਾਉਣੇ ਬੰਦ ਕਰਨੇ ਚਾਹੀਦੇ ਹਨ ਅਤੇ ਮਜ਼ਦੂਰ ਵਿਰੋਧੀ ਨਵੇਂ ਕਿਰਤ ਕਾਨੂੰਨ ਵੀ ਰੱਦ ਕੀਤੇ ਜਾਣ | ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਹਿੱਤ ਵਿਚ ਅਮਰੀਕਾ ਨਾਲ ਕੀਤਾ ਵਪਾਰਕ ਸਮਝੌਤਾ ਰੱਦ ਕਰੇ, ਕਿਸਾਨਾਂ ਨੂੰ ਉਨ੍ਹਾਂ ਦੀਆਂ ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਦੇਵੇ, ਖੇਤੀਬਾੜੀ ਅੰਦੋਲਨ ਤਹਿਤ ਕਿਸਾਨਾਂ ਦੀਆਂ ਮੰਨੀਆਂ ਗਈਆਂ ਮੰਗਾਂ ਨੂੰ ਪੂਰਾ ਕੀਤਾ ਜਾਵੇ ਅਤੇ ਉਨ੍ਹਾਂ ਦੇ ਕਰਜ਼ੇ ਮੁਆਫ਼ ਕੀਤੇ ਜਾਣ | ਉਨ੍ਹਾਂ ਐਲਾਨ ਕੀਤਾ ਕਿ ਜੇਕਰ ਕੇਂਦਰ ਸਰਕਾਰ ਅਮਰੀਕਾ ਨਾਲ ਵਪਾਰ ਸਮਝੌਤਾ ਰੱਦ ਨਹੀਂ ਕਰਦੀ ਅਤੇ ਕਿਸਾਨਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕਰਦੀ, ਤਾਂ ਯੂਨੀਅਨ ਵਲੋਂ ਤਿੱਖਾ ਅੰਦੋਲਨ ਸ਼ੁਰੂ ਕੀਤਾ ਜਾਵੇਗਾ | ਇਸ ਮੌਕੇ ਪ੍ਰਦਰਸ਼ਨਕਾਰੀ ਕਿਸਾਨਾਂ ਵਿਚ ਜਗਜੀਤ ਸਿੰਘ ਸੋਹੀ ਬਲਾਕ ਪ੍ਰਧਾਨ ਖਮਾਣੋਂ, ਅੰਮਿ੍ਤਪਾਲ ਸਿੰਘ, ਪਰਮਜੀਤ ਸਿੰਘ ਪਵਾਲਾ ਭਗਤਪੁਰਾ, ਛੋਟਾ ਸਿੰਘ ਫ਼ਤਹਿਪੁਰ, ਸੰਤੋਖ ਸਿੰਘ ਚੁੰਨੀ ਕਲਾਂ, ਹਰਨੇਕ ਸਿੰਘ ਤੋਂ ਇਲਾਵਾ ਹੋਰ ਕਿਸਾਨ ਵੀ ਸ਼ਾਮਿਲ ਸਨ |
ਪਿਛਲੀ ਖ਼ਬਰ ਵਰਲਡ ਯੂਨੀਵਰਸਿਟੀ ਵਲੋਂ 'ਹਿੰਸਾ, ਰਾਜਨੀਤੀ ਅਤੇ ਪੰਜਾਬ' ਵਿਸ਼ੇ 'ਤੇ ਲੈਕਚਰ ਅਗਲੀ ਖ਼ਬਰ ਮਾਤਾ ਗੁਜਰੀ ਕਾਲਜ ਦੀ ਪਲਾਸਟਿਕ ਬੈਨ ਕਮੇਟੀ ਵਲੋਂ ਵਿਸ਼ੇਸ਼ ਵਰਕਸ਼ਾਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।