22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਮਾਤਾ ਗੁਜਰੀ ਕਾਲਜ ਵਿਖੇ ਆਊਟਰੀਚ ਪ੍ਰੋਗਰਾਮ

ਅਜੀਤ ਡੈਸਕ 18-02-2026
ਫ਼ਤਹਿਗੜ੍ਹ ਸਾਹਿਬ, 17 ਫਰਵਰੀ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਰਿਸਰਚ ਐਂਡ ਡਿਵੈਲਪਮੈਂਟ ਸੈੱਲ ਵਲੋਂ ਕਾਲਜ ਦੇ ਇੰਸਟੀਚਿਊਟ ਇਨੋਵੇਸ਼ਨ ਸੈੱਲ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕਕਰਾਲਾ ਪਟਿਆਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸਿਊਣਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੂਲੇਵਾਲ ਖਹਿਰਾ ਸ਼ਾਹਕੋਟ, ਜਲੰਧਰ ਦੇ ਲਗਪਗ 120 ਵਿਦਿਆਰਥੀਆਂ ਲਈ ਨਵੀਨਤਾ ਅਤੇ ਉੱਤਮਤਾ ਆਊਟਰੀਚ ਪ੍ਰੋਗਰਾਮ ਦਾ ਸਫਲ ਆਯੋਜਨ ਕੀਤਾ ਗਿਆ | ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਰਚਨਾਤਮਿਕ ਸੋਚ, ਸਟਾਰਟ-ਅੱਪਸ, ਸਮੱਸਿਆ ਹੱਲ ਕਰਨ ਦੇ ਹੁਨਰ ਅਤੇ ਨਵੀਨਤਾ ਦੀ ਮਹੱਤਤਾ ਸਬੰਧੀ ਜਾਣੂ ਕਰਵਾਉਣਾ ਸੀ | ਕਾਲਜ ਦੇ ਡਾਇਰੈਕਟਰ ਪਿ੍ੰਸੀਪਲ ਡਾ. ਕਸ਼ਮੀਰ ਸਿੰਘ ਨੇ ਕਿਹਾ ਕਿ ਅਜਿਹੇ ਸਿੱਖਿਆ ਭਰਪੂਰ ਪ੍ਰੋਗਰਾਮ ਵਿਦਿਆਰਥੀਆਂ ਦੇ ਵਿੱਦਿਅਕ ਅਤੇ ਵਿਹਾਰਕ ਵਿਕਾਸ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ | ਵਾਈਸ ਪਿ੍ੰਸੀਪਲ ਡਾ. ਬਿਕਰਮਜੀਤ ਸਿੰਘ ਨੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਕਾਲਜ ਵਿਖੇ ਸਵਾਗਤ ਕਰਦਿਆਂ ਵਿਦਿਆਰਥੀਆਂ ਨੂੰ ਉਚੇਰੀ ਵਿੱਦਿਆ ਦੇ ਵਿਕਲਪਾਂ ਸਬੰਧੀ ਵਿਸਥਾਰ ਨਾਲ ਦੱਸਿਆ | ਬਾਇਓਟੈਕਨੋਲੋਜੀ ਵਿਭਾਗ ਦੇ ਡਾ. ਜਗਦੀਸ਼ ਸਿੰਘ ਨੇ ਵਿਦਿਆਰਥੀਆਂ ਨੂੰ ਆਂਤ੍ਰਪ੍ਰਨਿਓਰਸ਼ਿਪ ਮਾਨਸਿਕਤਾ ਵਿਕਸਿਤ ਕਰਨ, ਨਵੇਂ ਮੌਕਿਆਂ ਦੀ ਪਛਾਣ ਕਰਨ ਅਤੇ ਨਵੀਨਤਾਕਾਰੀ ਵਿਚਾਰਾਂ ਨੂੰ ਸਫਲ ਕਰੀਅਰ ਵਿਚ ਬਦਲਣ ਸੰਬੰਧੀ ਵਡਮੁੱਲੀ ਜਾਣਕਾਰੀ ਪ੍ਰਦਾਨ ਕੀਤੀ | ਪ੍ਰੋਗਰਾਮ ਦੇ ਅਖੀਰ ਵਿਚ ਇਕ ਇੰਟਰਐਕਟਿਵ ਚਰਚਾ ਸੈਸ਼ਨ ਹੋਇਆ | ਜਿਸ ਵਿਚ ਵਿਦਿਆਰਥੀਆਂ ਨੇ ਆਪਣੇ ਵਿਚਾਰ ਸਾਂਝੇ ਕੀਤੇ | ਇਸ ਮੌਕੇ ਕਾਲਜ ਦੇ ਡਾ. ਲਵਨੀਤ ਕੌਰ, ਡਾ. ਤਰਨਪ੍ਰੀਤ ਕੌਰ, ਡਾ. ਜੁਝਾਰ ਸਿੰਘ, ਡਾ. ਸੌਰਵ ਸ਼ਰਮਾ, ਪ੍ਰੋ. ਗੁਰਜੀਤ ਕੌਰ, ਪ੍ਰੋ. ਨਵਦੀਪ ਕੌਰ ਅਤੇ ਹੋਰ ਅਧਿਆਪਕਾਂ ਨੇ ਵਿਦਿਆਰਥੀਆਂ ਨਾਲ ਵੱਖ-ਵੱਖ ਵਿਸ਼ਿਆਂ ਸਬੰਧੀ ਵਡਮੁੱਲੀ ਜਾਣਕਾਰੀ ਸਾਂਝੀ ਕੀਤੀ |
ਪਿਛਲੀ ਖ਼ਬਰ ਬਸੀ ਪਠਾਣਾਂ ਬਾਈਪਾਸ ਰੋਡ 'ਤੇ ਕੂੜੇ ਦੇ ਲੱਗੇ ਢੇਰ ਨੂੰ ਹਟਾਇਆ ਜਾਵੇ-ਮਾਨ ਅਗਲੀ ਖ਼ਬਰ ਵਰਲਡ ਯੂਨੀਵਰਸਿਟੀ ਵਲੋਂ 'ਹਿੰਸਾ, ਰਾਜਨੀਤੀ ਅਤੇ ਪੰਜਾਬ' ਵਿਸ਼ੇ 'ਤੇ ਲੈਕਚਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।