ਫ਼ਤਹਿਗੜ੍ਹ ਸਾਹਿਬ, 17 ਫਰਵਰੀ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਪਿੰਡ ਬਡਾਲੀ ਆਲਾ ਸਿੰਘ ਅਤੇ ਹਰੀਪੁਰ ਵਿਚ ਰੱਖੇ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਨੇ ਝੂਠ ਬੋਲਣ ਤੋਂ ਸਿਵਾਏ ਪੰਜਾਬ ਦਾ ਕੁਝ ਨਹੀਂ ਸੰਵਾਰਿਆ | ਜਿਸ ਕਰਕੇ ਸੂਬੇ ਦੇ ਲੋਕ ਆਮ ਆਦਮੀ ਪਾਰਟੀ ਨੂੰ 2027 ਵਿਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਝੂਠ ਦਾ ਸਬਕ ਜ਼ਰੂਰ ਸਿਖਾਉਣਗੇ | ਭੁੱਟਾ ਨੇ ਲੋਕਾਂ ਨੂੰ ਪੰਜਾਬ ਦੇ ਹੱਕਾਂ ਤੇ ਹਿੱਤਾਂ ਦੀ ਪਹਿਰੇਦਾਰੀ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਬੂਥ ਪੱਧਰ 'ਤੇ ਮਜ਼ਬੂਤ ਕਰਨ ਦੀ ਅਪੀਲ ਵੀ ਕੀਤੀ | ਇਸ ਮੌਕੇ ਇਲਾਕੇ ਦੇ ਮੁਹਤਬਰਾਂ ਵਲੋਂ ਬਲਜੀਤ ਸਿੰਘ ਭੁੱਟਾ ਨੂੰ ਹਲਕਾ ਇੰਚਾਰਜ ਨਿਯੁਕਤ ਹੋਣ 'ਤੇ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ 'ਤੇ ਗੁਰਿੰਦਰ ਸਿੰਘ ਹਰੀਪੁਰ, ਵਰਿੰਦਰ ਸਿੰਘ, ਬਿਕਰਮਜੀਤ ਸਿੰਘ, ਹਰਮਨ ਸਿੰਘ, ਜਗਨਦੀਪ ਸਿੰਘ, ਬੇਅੰਤ ਸਿੰਘ, ਤਜਿੰਦਰ ਸਿੰਘ ਤੇਜੀ ਸੌਂਢਾ, ਮਨਜੀਤ ਸਿੰਘ ਮਾਨ ਖਾਨਪੁਰ, ਗੁਰਪ੍ਰੀਤ ਸਿੰਘ ਹਰੀਪੁਰ, ਸਾਧੂ ਸਿੰਘ, ਨਿਰਭੈ ਸਿੰਘ, ਹਰਬੰਸ ਸਿੰਘ, ਪ੍ਰਗਟ ਸਿੰਘ, ਸਕਿੰਦਰ ਸਿੰਘ, ਦਵਿੰਦਰ ਸਿੰਘ, ਕੁਲਦੀਪ ਸਿੰਘ, ਹਰਵਿੰਦਰ ਸਿੰਘ, ਜੁਗਰਾਜ ਸਿੰਘ, ਸਵਰਨ ਸਿੰਘ ਅਤੇ ਬਡਾਲੀ ਆਲਾ ਸਿੰਘ ਤੋਂ ਗੁਰਮੀਤ ਸਿੰਘ ਕਸੁੰਬੜੀ, ਅਮਰੀਕ ਸਿੰਘ, ਹਰਮਨਜੀਤ ਸਿੰਘ, ਭੁਪਿੰਦਰ ਸਿੰਘ, ਅਵਤਾਰ ਸਿੰਘ ਟਿੰਕੂ, ਜਗਤਾਰ ਸਿੰਘ, ਗੁਰਪ੍ਰੀਤ ਸਿੰਘ ਬਲਾੜੀ, ਜਗਦੀਪ ਸਿੰਘ ਜੈਜੀ, ਜਸਵਿੰਦਰ ਸਿੰਘ ਵੀ ਹਾਜ਼ਰ ਸਨ |